ਮਾਛੀਵਾੜਾ ਸਾਹਿਬ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਨੌਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਦੇ ਸਬੰਧ ਵਿੱਚ ਸਮੁੱਚੇ ਦੇਸ਼ ਦੇ ਵਿਦੇਸ਼ਾਂ ਵਿੱਚ ਧਾਰਮਿਕ ਪ੍ਰੋਗਰਾਮ ਮਨਾਏ ਜਾ ਰਹੇ ਹਨ ਪੰਜਾਬ ਦਾ ਇਤਿਹਾਸ ਸ਼੍ਰੀ ਅਨੰਦਪੁਰ ਸਾਹਿਬ ਜਿਸ ਵਿੱਚ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਿਤ ਵਿਸ਼ੇਸ਼ ਇਤਿਹਾਸ ਹੈ ਉਸ ਥਾਂ ਦੇ ਉੱਪਰ ਸ਼੍ਰੋਮਣੀ ਕਮੇਟੀ ਪੰਜਾਬ ਸਰਕਾਰ ਧਾਰਮਿਕ ਸਮਾਜਿਕ ਜਥੇਬੰਦੀਆਂ ਨਹਿੰਗ ਸਿੰਘ ਸੰਪ੍ਰਦਾਵਾਂ ਵੱਲੋਂ ਅਨੇਕਾਂ ਧਾਰਮਿਕ ਪ੍ਰੋਗਰਾਮ ਉਲੀਕੇ ਗਏ ਅੱਜ ਪੰਜਾਬ ਸਰਕਾਰ ਵੱਲੋਂ ਇੱਕ ਦਿਨਾਂ ਪੰਜਾਬ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਲਗਾਈ ਗਈ ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਪ੍ਰਮੁੱਖ ਤੌਰ ਉੱਤੇ ਐਲਾਨ ਕਰਦਿਆਂ ਹੋਇਆਂ ਕਿਹਾ ਕਿ ਦਰਬਾਰ ਸਾਹਿਬ ਦਾ ਗਲਿਆਰਾ ਜਿਹੜਾ ਗਲਿਆਰੇ ਦਾ ਏਰੀਆ, ਸ਼੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਇਹ ਤਿੰਨੋਂ ਤਖਤਾਂ ਦੇ ਸ਼ਹਿਰਾਂ ਨੂੰ ਪੰਜਾਬ ਦੇ ਅਧਿਕਾਰਤ ਪਵਿੱਤਰ ਸ਼ਹਿਰ ਵਜੋਂ ਐਲਾਨ ਕਰਨ ਦਾ ਫੈਸਲਾ ਕਰ ਦਿੱਤਾ ਹੈ। ਇੱਥੇ ਮੀਟ ਸ਼ਰਾਬ ਤੰਬਾਖੂ ਤੇ ਹੋਰ ਨਸ਼ੀਲੇ ਪਦਾਰਥਾਂ ਦੀ ਵਿਕਰੀ ਅਤੇ ਵਰਤੋਂ ਤੇ ਪਾਬੰਦੀ ਲਗਾ ਕੇ ਮੀਟ ਦੀਆਂ ਦੁਕਾਨਾਂ ਸ਼ਰਾਬ ਦੇ ਠੇਕੇ ਸਿਗਰਟਾਂ ਦੀਆਂ ਦੁਕਾਨਾਂ ਤੇ ਨਸ਼ੇ ਦੇ ਅੱਡੇ ਬੰਦ ਕਰਕੇ ਸੰਗਤਾਂ ਦੀ ਚਿਰੋਕਣੀ ਮੰਗ ਪੂਰੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਦੇ ਵਿੱਚ ਪੰਜਾਬ ਵਿੱਚ ਹੋਲ ਪ੍ਰਮੁੱਖ ਇਤਿਹਾਸਕ ਸ਼ਹਿਰਾਂ ਵਿੱਚ ਵੀ ਇਹ ਪਵਿੱਤਰਤਾ ਲਾਗੂ ਕਰਾਂਗੇ। ਅੱਜ ਜੋ ਅਨੰਦਪੁਰ ਸਾਹਿਬ ਵਿੱਚ ਪੰਜਾਬ ਵਿਧਾਨ ਸਭਾ ਦੌਰਾਨ ਮੁੱਖ ਮੰਤਰੀ ਨੇ ਫੈਸਲੇ ਲਾਏ ਹਨ ਉਹਨਾਂ ਸਬੰਧੀ ਗੱਲਬਾਤ ਕਰਦਿਆਂ ਵਿਧਾਨ ਸਭਾ ਹਲਕਾ ਪਾਇਲ ਤੋਂ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਸਾਡੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਹੋਇਆਂ ਕਿਹਾ ਕਿ ਪਿਛਲੇ ਸਮੇਂ ਦੇ ਵਿੱਚ ਪੰਥ ਦੇ ਨਾਂ ਉੱਤੇ ਅਖੌਤੀ ਅਕਾਲੀ ਸਰਕਾਰਾਂ ਬਣੀਆਂ ਜਿਨਾਂ ਨੇ ਧਾਰਮਿਕ ਸ਼ਹਿਰਾਂ ਦੀ ਪਵਿੱਤਰਤਾ ਵੱਲ ਬਿਲਕੁਲ ਹੀ ਨਹੀਂ ਦੇਖਿਆ। ਅਸੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧੰਨਵਾਦੀ ਜਿਨਾਂ ਨੇ ਪੰਜਾਬ ਦੇ ਹੱਕ ਵਿੱਚ ਬਹੁਤ ਹੀ ਦੂਰ ਅੰਦੇਸ਼ੀ ਵਾਲੇ ਅੱਜ ਇਤਿਹਾਸਿਕ ਫੈਸਲੇ ਲਏ ਹਨ।
HOME ਜਿਹੜਾ ਕੰਮ ਅਖੌਤੀ ਪੰਥਕ ਸਰਕਾਰਾਂ ਨਹੀਂ ਕਰ ਸਕੀਆਂ ਉਹ ਮਾਨ ਸਰਕਾਰ ਨੇ...



