HOME ਕਿਰਤੀ ਕਿਸਾਨ ਯੂਨੀਅਨ ਨੇ ਪਾਣੀ ਦੇ ਮਸਲੇ ਤੇ ਸਰਕਾਰ ਨੂੰ ਸਖਤ ਸਟੈਂਡ...

ਕਿਰਤੀ ਕਿਸਾਨ ਯੂਨੀਅਨ ਨੇ ਪਾਣੀ ਦੇ ਮਸਲੇ ਤੇ ਸਰਕਾਰ ਨੂੰ ਸਖਤ ਸਟੈਂਡ ਲੈਣ ਲਈ ਡਿਪਟੀ ਸਪੀਕਰ ਨੂੰ ਮੰਗ ਪੱਤਰ ਦਿੱਤਾ

2

ਗੜ੍ਹਸ਼ੰਕਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਲੋਂ ਹਰਿਆਣਾ ਨੂੰ ਫੌਰੀ ਵਾਧੂ ਪਾਣੀ ਦਿੱਤੇ ਜਾਣ ਵਿਰੁੱਧ ਕਿਰਤੀ ਕਿਸਾਨ ਯੂਨੀਅਨ ਵਲੋਂ ਸੂਬਾ ਪੱਧਰੀ ਸੱਦੇ ਤਹਿਤ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਭਲਕੇ ਹੋ ਰਹੇ ਵਿਧਾਨ ਸਭਾ ਦੇ ਇਜਲਾਸ ਵਿੱਚ ਇਸ ਵਿਰੁੱਧ ਮਤਾ ਪੇਸ਼ ਕਰਨ ਦੀ ਮੰਗ ਕੀਤੀ ਗਈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਬਲਾਕ ਪ੍ਰਧਾਨ ਸਰਪੰਚ ਰਾਮ ਜੀਤ ਸਿੰਘ ਦੇਣੋਵਾਲ ਕਲਾਂ ਅਤੇ ਵਿੱਤ ਸਕੱਤਰ ਸੰਦੀਪ ਸਿੰਘ ਮਿੰਟੂ ਸਿਕੰਦਰਪੁਰ ਨੇ ਕਿਹਾ ਕਿ ਬੀ ਬੀ ਐਮ ਬੀ ਕੇਦਰ ਦੀ ਭਾਜਪਾ ਸਰਕਾਰ ਦੇ ਇਸ਼ਾਰੇ ਤੇ ਪੰਜਾਬ ਨਾਲ ਧੱਕਾ ਕਰ ਰਹੀ ਹੈ। ਜਦੋਂ ਕਿ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਵਰਤ ਚੁੱਕਾ ਹੈ। ਦੂਸਰੀ ਤਰਫ ਸਾਉਣੀ ਦੀ ਫਸਲ ਲਈ ਪੰਜਾਬ ਨੂੰ ਪਾਣੀ ਦੀ ਸਖਤ ਜਰੂਰਤ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਹੁਤ ਜਗ੍ਹਾ ਤੇ ਪਾਣੀ ਡਾਰਕ ਜੌਨ ਵਿੱਚ ਜਾ ਚੁਕਾ ਹੈ। ਜਿਸ ਕਰਕੇ ਇਸ ਮਸਲੇ ਤੇ ਪੰਜਾਬ ਸਰਕਾਰ ਨੂੰ ਸਖਤ ਸਟੇਡ ਲੈਣ ਦੀ ਲੋੜ ਹੈ। ਮੰਗ ਪੱਤਰ ਦੇਣ ਸਮੇਂ ਕਿਸਾਨ ਆਗੂ ਸਮਸ਼ੇਰ ਸਿੰਘ ਚੱਕ ਸਿੰਘਾ, ਪਰਮਜੀਤ ਸਿੰਘ ਰੁੜਕੀ ਖਾਸ, ਸੰਤੋਖ ਸਿੰਘ, ਮਹਿੰਦਰ ਸਿੰਘ, ਸੁੱਚਾ ਸਿੰਘ ਅਲੀ ਪੁਰ ਅਤੇ ਕੁਲਵੀਰ ਸਿੰਘ ਮਜਾਰਾ ਡੀਗਰੀਆਂ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਬੁੱਧ ਵਿਹਾਰ ਸਿਧਾਰਥ ਨਗਰ ਵਿਖੇ ਕੌਰ ਪ੍ਰੀਤ ਗਾਇਕਾ ਪਧਾਰੇ
Next articleਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ – ਮੁੱਖ ਮੰਤਰੀ ਭਗਵੰਤ ਮਾਨ