ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਿਰਤੀ ਕਿਸਾਨ ਯੂਨੀਅਨ ਬਲਾਕ ਗੜ੍ਹਸ਼ੰਕਰ ਦੇ ਸਰਗਰਮ ਮੈਬਰਾਂ ਦੀ ਮੀਟਿੰਗ ਪਿੰਡ ਸਿਕੰਦਰਪੁਰ ਵਿਖੇ ਕੀਤੀ ਗਈ। ਜਿਸ ਵਿੱਚ 25 ਜੁਲਾਈ ਨੂੰ ਸੰਗਰੂਰ ਵਿਖੇ ਹੋ ਰਹੀ ਜ਼ਬਰ ਵਿਰੋਧੀ ਰੋਸ ਰੈਲੀ ਵਿੱਚ ਸਾਮਲ ਹੋਣ ਦਾ ਫੈਸਲਾ ਕੀਤਾ ਗਿਆ। ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿਛਲੇ ਕਾਫੀ ਸਮੇਂ ਤੋਂ ਸੂਬੇ ਵਿੱਚ ਅਣ-ਐਲਾਨੀ ਐਮ੍ਰਜੈਂਸੀ ਲਾਈ ਹੋਈ ਹੈ। ਕਿਸਾਨਾਂ ਮਜਦੂਰਾਂ ਤੋਂ ਰੋਸ ਪ੍ਰਦਰਸ਼ਨ ਕਰਨ ਦਾ ਹੱਕ ਖੋਹਿਆ ਜਾ ਰਿਹਾ ਹੈ। ਪੁਲਿਸ ਮੁਕਾਬਲੇ ਅਤੇ ਪੁਲਿਸ ਕਸਟਡੀ ਵਿੱਚ ਕਤਲ ਆਮ ਵਰਤਾਰਾ ਬਣ ਚੁੱਕਾ ਹੈ। ਕਿਸਾਨਾ ਤੋਂ ਗਲਤ ਨੀਤੀਆਂ ਤਹਿਤ ਜ਼ਮੀਨ ਖੋਹਣ ਦਾ ਪਰੋਗਰਾਮ ਬਣਾਇਆ ਜਾ ਰਿਹਾ ਹੈ, ਕੋਈ ਨਵੀਂ ਭਰਤੀ ਕਰਨ ਦੇ ਬਜਾਏ ਪਹਿਲਾਂ ਭਰਤੀ ਕੀਤੇ ਗਏ ਪ੍ਰੋਫੈਸਰਾਂ ਦੀ ਭਰਤੀ ਰੱਦ ਕਰ ਦਿੱਤੀ ਗਈ ਹੈ। ਜਿਸ ਕਰਕੇ ਆਮ ਲੋਕਾਂ ਵਿੱਚ ਸਰਕਾਰ ਵਿਰੁੱਧ ਰੋਸ ਪਾਇਆ ਜਾ ਰਿਹਾ ਹੈ। ਉਹਨਾਂ ਸਮੂਹ ਇਨਸਾਫ ਪਸੰਦ ਲੋਕਾਂ ਨੂੰ 25 ਜੁਲਾਈ ਨੂੰ ਸੰਗਰੂਰ ਪਹੁੰਚਣ ਦਾ ਸੱਦਾ ਦਿੱਤਾ। ਅੱਜ ਦੀ ਮੀਟਿੰਗ ਵਿੱਚ ਤਹਿਸੀਲ ਪ੍ਰਧਾਨ ਰਾਮ ਜੀਤ ਸਿੰਘ ਦੇਣੋਵਾਲ ਕਲਾਂ, ਸਕੱਤਰ ਕੁਲਵੰਤ ਸਿੰਘ ਗੋਲੇਵਾਲ, ਮੀਤ ਪ੍ਰਧਾਨ ਹਰਬੰਸ ਸਿੰਘ ਬੈਸ ਰਸੂਲਪੁਰ, ਪਰਮਜੀਤ ਸਿੰਘ ਰੁੜਕੀ ਖਾਸ, ਸੰਤੋਖ ਸਿੰਘ ਰਸੂਲਪੁਰ, ਅਮਰੀਕ ਸਿੰਘ ਸਿਕੰਦਰਪੁਰ, ਪਰਸ ਸਿੰਘ, ਕਰਤਾਰ ਸਿੰਘ ਅਤੇ ਹਰਜਿੰਦਰ ਸਿੰਘ ਸਿਕੰਦਰਪੁਰ ਹਾਜਰ ਸਨ।
ਕਿਰਤੀ ਕਿਸਾਨ ਯੂਨੀਅਨ ਨੇ 25 ਨੂੰ ਸੰਗਰੂਰ ਵਿਖੇ ਜ਼ਬਰ ਵਿਰੋਧੀ ਰੈਲੀ ਵਿੱਚ ਪਹੁੰਚਣ ਲਈ ਮੀਟਿੰਗ ਕੀਤੀ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



