HOME ਕਿਰਤੀ ਕਿਸਾਨ ਯੂਨੀਅਨ ਨੇ ਬਠਿੰਡਾ ਵਿਖੇ ਕਿਸਾਨਾਂ ਉਪਰ ਕਰਵਾਏ ਲਾਠੀਚਾਰਜ ਖਿਲਾਫ ਪੰਜਾਬ...

ਕਿਰਤੀ ਕਿਸਾਨ ਯੂਨੀਅਨ ਨੇ ਬਠਿੰਡਾ ਵਿਖੇ ਕਿਸਾਨਾਂ ਉਪਰ ਕਰਵਾਏ ਲਾਠੀਚਾਰਜ ਖਿਲਾਫ ਪੰਜਾਬ ਸਰਕਾਰ ਦੀ ਸਾੜੀ ਅਰਥੀ

1

ਗੜਸ਼ੰਕਰ  (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਕਿਰਤੀ ਕਿਸਾਨ ਯੂਨੀਅਨ ਵਲੋਂ ਬਠਿੰਡਾ ਵਿਖੇ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾ ਤੇ ਲਾਠੀਚਾਰਜ ਕਰਨ ਅਤੇ ਅਥਰੂ ਗੈਸ ਦੀ ਵਰਤੋਂ ਕਰਨ ਦੇ ਵਿਰੋਧ ਵਿੱਚ ਪਿੰਡ ਅਲੀਪੁਰ ਵਿੱਚ ਪੰਜਾਬ ਸਰਕਾਰ ਦੀ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਸਮੇਂ ਇਕੱਤਰ ਹੋਏ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਮੀਤ ਪ੍ਰਧਾਨ ਹਰਮੇਸ਼ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾ ਦੀਆਂ ਮੰਗਾਂ ਮੰਨਣ ਦੀ ਬਜਾਏ ਪੁਲਸ ਬਲ ਦਾ ਪ੍ਰਜੋਗ ਕਰ ਰਹੀ ਹੈ ਸਾਂਤਮਈ ਰੋਸ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾ ਤੇ ਲਾਠੀਚਾਰਜ ਕਰਕੇ ਸਰਕਾਰ ਨੇ ਆਪਣਾ ਕਿਸਾਨ ਵਿਰੋਧੀ ਚਿਹਰਾ ਸਾਹਮਣੇ ਲਿਆ ਦਿੱਤਾ ਹੈ ਉਹਨਾਂ ਸਮੂਹ ਲੋਕਾਂ ਨੂੰ 12 ਫਰਵਰੀ ਨੂੰ ਹੋ ਰਹੇ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਦੇ ਸੱਦੇ ਤਹਿਤ ਗੜ੍ਹਸ਼ੰਕਰ ਵਿਖੇ ਕੀਤੀ ਜਾ ਰਹੀ ਰੈਲੀ ਵਿੱਚ ਸਾਮਲ ਹੋਣ ਦਾ ਸੱਦਾ ਦਿੱਤਾ।ਅੱਜ ਦੇ ਰੋਸ ਪ੍ਰਦਰਸ਼ਨ ਵਿੱਚ ਸੰਤੋਖ ਸਿੰਘ ਢੇਸੀ, ਸੁੱਚਾ ਸਿੰਘ, ਕੁਲਵਿੰਦਰ ਸਿੰਘ, ਮੋਹਣ ਸਿੰਘ,ਮਹਿਦਰ ਸਿੰਘ ਆਦਿ ਕਿਸਾਨ ਹਾਜਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 14.80 ਲੱਖ ਦੀ ਲਾਗਤ ਨਾਲ ਬਣਨ ਵਾਲੇ ਚੌਧਰੀ ਬਿਲਾਸਰਾਮ ਪਾਰਕ ਦੇ ਨਿਰਮਾਣ ਕਾਰਜ ਦਾ ਕੀਤਾ ਸ਼ੁਭ ਆਰੰਭ
Next articleਸ਼ਾਨੋ ਸ਼ੋਕਤ ਨਾਲ ਸੰਪੰਨ ਹੋਇਆ ਤਿੰਨ ਰੋਜ਼ਾ ਪੰਜਾਬ ਸਖੀ ਸ਼ਕਤੀ ਮੇਲਾ