ਡਿਪਟੀ ਕਮਿਸ਼ਨਰ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਰੱਕੀ ਲਈ ਮੀਡੀਆ ਦੇ ਸਹਿਯੋਗ ਨੂੰ ਬੇਹੱਦ ਅਹਿਮ ਦੱਸਿਆ
• ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੁੱਝ ਮੁੱਦਿਆਂ ਉੱਪਰ ਸਹਿਯੋਗ ਦੀ ਅਪੀਲ ਕੀਤੀ
ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) -ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ, ਇੰਡੀਆ ਦੇ ਇੱਕ ਉੱਚ ਪੱਧਰੀ ਵਫ਼ਦ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੁਸ਼ਿਆਰਪੁਰ ਦੇ ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਪ੍ਰਿੰ. ਬਲਵੀਰ ਸਿੰਘ ਸੈਣੀ, ਜੁਆਇੰਟ ਸਕੱਤਰ (ਇੰਡੀਆ) ਤਰਸੇਮ ਦੀਵਾਨਾ ਅਤੇ ਵਾਈਸ ਚੇਅਰਮੈਨ ਪੰਜਾਬ ਗੁਰਬਿੰਦਰ ਸਿੰਘ ਪਲਾਹਾ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ। ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ, ਇੰਡੀਆ ਦੇ ਵਫ਼ਦ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਦੁਸ਼ਾਲਾ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। ਇਸੇ ਦੌਰਾਨ ਦਿ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ (ਰਜਿ.) ਪੰਜਾਬ, ਇੰਡੀਆ ਦੇ ਅਹੁਦੇਦਾਰਾਂ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਆਈ ਏ ਐੱਸ ਨਾਲ ਮੁਲਾਕਾਤ ਦੌਰਾਨ ਮੀਡੀਆ ਕਰਮੀਆਂ ਦੀ ਕਾਰਗੁਜ਼ਾਰੀ ਨੂੰ ਹੋਰ ਬੇਹਤਰ ਬਣਾਉਣ ਲਈ ਐਸੋਸੀਏਸ਼ਨ ਵੱਲੋਂ ਕਰਵਾਏ ਸੈਮੀਨਾਰ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਇਸ ਸੈਮੀਨਾਰ ਵਿੱਚੋਂ ਨਿਕਲ ਕੇ ਸਾਹਮਣੇ ਆਏ ਨੁਕਤਿਆਂ ‘ਤੇ ਭਰਪੂਰ ਚਰਚਾ ਕੀਤੀ ਅਤੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਕੁੱਝ ਮੁੱਦਿਆਂ ਉੱਪਰ ਸਹਿਯੋਗ ਦੀ ਅਪੀਲ ਕੀਤੀ | ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਸੋਸੀਏਸ਼ਨ ਦੇ ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਸਾਰਥਕ ਯਤਨਾਂ ਅਤੇ ਮੀਡੀਆ ਜਗਤ ਨਾਲ ਬਿਹਤਰ ਤਾਲਮੇਲ ਰੱਖਣ ਲਈ ਮਾਣਯੋਗ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਆਈ ਏ ਐੱਸ ਦਾ ਸਨਮਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਨੇ ਇਸ ਸਨਮਾਨ ਲਈ ਪੂਰੀ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਐਸੋਸੀਏਸ਼ਨ ਵੱਲੋਂ ਕਰਵਾਏ ਸੈਮੀਨਾਰ ਨੂੰ ਇੱਕ ਉਸਾਰੂ ਕਦਮ ਦੱਸਦਿਆਂ ਇਸ ਦੌਰਾਨ ਉਠਾਏ ਗਏ ਨੁਕਤਿਆਂ ਤੇ ਮੁੱਦਿਆਂ ਉੱਪਰ ਆਪਣੀ ਸਹਿਮਤੀ ਜਤਾਉਂਦਿਆਂ ਆਪਣੇ ਵੱਲੋਂ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਨਾਲ ਹੀ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਰੱਕੀ ਲਈ ਮੀਡੀਆ ਦੇ ਸਹਿਯੋਗ ਨੂੰ ਬੇਹੱਦ ਅਹਿਮ ਦੱਸਿਆ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


