ਗ਼ਲਤ ਲੋਕਾਂ ਨੂੰ ਨੱਥ ਪਾਈ ਜਾ ਸਕੇ –ਡਾ ਨਛੱਤਰ ਪਾਲ ਐਮ ਐਲ ਏ

ਨਵਾਂਸ਼ਹਿਰ  (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਅੱਜ ਰੱਖੜੀ ਦੇ ਪਵਿੱਤਰ ਤਿਉਹਾਰ ਤੇ ਜਿਸ ਦਿਨ ਦਾ ਮੰਤਵ ਦੇਸ਼ ਦੀਆਂ ਧੀਆਂ ਭੈਣਾਂ ਦੀ ਰਾਖੀ ਕਰਨਾ ਹੁੰਦਾ ਹੈ ਪਿਛਲੇ ਦਿਨੀ ਪੱਛਮੀ ਬੰਗਾਲ ਦੇ ਸ਼ਹਿਰ ਕਲਕੱਤਾ ਵਿਖੇ 31 ਸਾਲਾ ਡਾਕਟਰ ਬੱਚੀ ਦੇ ਨਾਲ ਅਣਮਨੁੱਖੀ ਤਸ਼ੱਦਦ ਹੋਇਆ ਪੋਸਟਮਾਰਟਮ ਰਿਪੋਰਟ ਵਿੱਚ ਪਤਾ ਲੱਗਾ ਕਿ ਬਲਾਤਕਾਰ ਕਰਨ ਤੋਂ ਬਾਆਦ ਬਹੁਤ ਬੁਰੀ ਤਰ੍ਹਾਂ ਉਸ ਨੂੰ ਮਾਰਿਆ ਗਿਆ ਇਸ ਤਰ੍ਹਾਂ ਦੀਆਂ ਘਟਨਾਵਾਂ ਪਹਿਲਾਂ ਵੀ ਇਸ ਦੇਸ਼ ਵਿੱਚ ਹੋਈਆਂ ਅੱਜ ਪੂਰਾ ਦੇਸ਼ ਦੇ ਨੌਜਵਾਨ ਡਾਕਟਰ ਅਤੇ ਲੋਕ ਸੰਘਰਸ਼ ਕਰ ਰਹੇ ਹਨ ਕਿ ਅਜਿਹੇ ਦਰੇਂਦੇ ਦੋਸ਼ੀਆਂ ਨੂੰ ਫਾਸਟ ਟਰੈਕ ਕੋਰਟ ਰਾਹੀਂ ਫਾਂਸੀ ਦੀ ਸਜ਼ਾ ਸੁਣਾਈ ਜਾਵੇ ਤਾਂ ਜੋ ਆਉਣ ਵਾਲੇ ਦੇ ਸਮੇਂ ਦੇ ਅੰਦਰ ਅਜਿਹੇ ਗਲਤ ਲੋਕਾਂ ਨੂੰ ਨੱਥ ਪਾਈ ਜਾ ਸਕੇ ਇਸ ਸਬੰਧੀ ਮਾਨਯੋਗ ਰਾਸ਼ਟਰਪਤੀ ਜੀ ਨੂੰ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਰਾਹੀਂ ਮੰਗ ਪੱਤਰ ਭੇਜਿਆ ਗਿਆ । ਇਸ ਮੌਕੇ ਤੇ ਡਾ ਨਛੱਤਰ ਪਾਲ ਐਮ ਐਲ ਏ ਹਲਕਾ ਨਵਾਂਸ਼ਹਿਰ ਅਤੇ ਬਹੁਤ ਸਾਰੇ ਪਾਰਟੀ ਵਰਕਰ ਹਾਜ਼ਰ ਹੋਏ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਐਸ ਸੀ ਬੀ ਸੀ ਯੂਨੀਅਨ ਮੁਲਾਜ਼ਮਾਂ ਵੱਲੋਂ ਡਾ ਨਛੱਤਰ ਪਾਲ ਐਮ ਐਲ ਏ ਨੂੰ ਦਿੱਤਾ ਮੰਗ ਪੱਤਰ
Next articleਡੇਰਾ ਪੰਡਵਾ ਵਿਖੇ ਪ੍ਰੀਆ ਬੰਗਾ ਨੂੰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ