ਦਿ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਵਲੋਂ ਸਾਰਾਗੜ੍ਹੀ ਦਿਵਸ ਸਬੰਧੀ ਸਮਾਗਮ 13 ਨੂੰ ਖ਼ਾਲਸਾ ਕਾਲਜ ਵਿਖੇ ਕਰਵਾਇਆ ਜਾਵੇਗਾ

ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਦਿ ਐਕਸ ਸਰਵਿਸਮੈਨ ਸੋਸ਼ਲ ਵੈਲਫੇਅਰ ਟਰੱਸਟ ਗੜ੍ਹਸ਼ੰਕਰ ਵਲੋਂ ਹਰ ਸਾਲ ਦੀ ਤਰ੍ਹਾਂ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਸਮਰਪਿਤ ‘ਸਾਰਾਗੜ੍ਹੀ ਦਿਵਸ’ 13 ਨੂੰ ਮਨਾਇਆ ਜਾ ਰਿਹਾ ਹੈ। ਟਰੱਸਟ ਦੇ ਪ੍ਰਧਾਨ ਕੈਪਟਨ ਅਮਰਜੀਤ ਸਿੰਘ ਗੱੁਲਪੁਰ ਅਤੇ ਜਨਰਲ ਸਕੱਤਰ ਸੂਬੇ. ਕੇਵਲ ਸਿੰਘ ਭੱਜਲ ਅਤੇ ਟਰੱਸਟ ਦੇ ਮੈਂਬਰਾਂ ਵਲੋਂ ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਨਾਲ ਸਮਾਗਮ ਸਬੰਧੀ ਮੀਟਿੰਗ ਉਪਰੰਤ ਦੱਸਿਆ ਕਿ ਇਸ ਵਾਰਾ ਸਾਰਾਗੜ੍ਹੀ ਦਿਵਸ ਨੂੰ ਸਮਰਪਿਤ ਸਮਾਗਮ 13 ਸਤੰਬਰ ਨੂੰ ਖ਼ਾਲਸਾ ਕਾਲਜ ਵਿਖੇ ਪਿ੍ਰੰਸੀਪਲ ਡਾ. ਅਮਨਦੀਪ ਹੀਰਾ ਦੀ ਅਗਵਾਈ ਹੇਠ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਸਵੇਰੇ 10 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਸਮਾਗਮ ਦੀ ਆਰੰਭਤਾ ਹੋਵੇਗੀ ਤੇ ਇਸ ਮੌਕੇ ਕਾਲਜ ਵਿਦਿਆਰਥੀਆਂ ਵਲੋਂ ਕੀਰਤਨ ਕੀਤਾ ਜਾਵੇਗਾ ਉਪਰੰਤ ਢਾਡੀ ਜਥੇ ਵਲੋਂ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਇਤਿਹਾਸ ਨੂੰ ਸੰਗਤਾਂ ਸਨਮੁੱਖ ਪੇਸ਼ ਕੀਤਾ ਜਾਵੇ। ਮੀਟਿੰਗ ’ਚ ਪਿ੍ਰੰਸੀਪਲ ਡਾ. ਅਮਨਦੀਪ ਹੀਰਾ, ਟਰੱਸਟ ਦੇ ਪ੍ਰਧਾਨ ਕੈਪਟਨ ਅਮਰਜੀਤ ਸਿੰਘ ਗੁੱਲਪੁਰ, ਜਨਰਲ ਸਕੱਤਰ ਸੂਬੇਦਾਰ ਕੇਵਲ ਸਿੰਘ ਭੱਜਲ, ਫੌਜੀ ਬਖਸ਼ੀਸ਼ ਸਿੰਘ ਫਤਹਿਪੁਰ, ਸੱਜਣ ਸਿੰਘ ਧਮਾਈ, ਗਿਆਨ ਸਿੰਘ ਗੋਲੀਆਂ, ਲੈਂਬਰ ਰਾਮ ਭੱਜਲ, ਪ੍ਰੋ. ਰਾਏਦੀਪ ਸਿੰਘ, ਅੰਮ੍ਰਿਤਪਾਲ ਸਿੰਘ ਧਾਰਮਿਕ ਅਧਿਆਪਕ, ਸੁਪਰਡੈਂਟ ਪਰਮਿੰਦਰ ਸਿੰਘ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪਿੰਡ ਪੰਡੋਰੀ ਖਾਸ ਗੁਰਦੁਆਰਾ ਸਿੰਘ ਸਭਾ ਵਿਖੇ ਪਹਿਲੀ ਵਾਰ ਮਨਾਇਆ ਗਿਆ ਸ਼੍ਰੋਮਣੀ ਸ਼ਹੀਦ ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ
Next articleDoes the silent suffering of women underpin successful marriage?