ਪੀਲੀ ਕੁੰਗੀ ਸਬੰਧੀ ਖੇਤੀਬਾਡ਼ੀ ਵਿਭਾਗ ਕਰ ਰਿਹਾ ਹੈ ਜਾਗਰੂਕ – ਮੁੱਖ ਖੇਤੀਬਾੜੀ ਅਧਿਕਾਰੀ

ਕਪੂਰਥਲਾ ,(ਕੌੜਾ)-ਡਾਇਰੈਕਟਰ ਖੇਤੀਬਾੜੀ ਪੰਜਾਬ ਡਾਕਟਰ ਗੁਰਵਿੰਦਰ ਸਿੰਘ ਖ਼ਾਲਸਾ ਦੀਆਂ ਹਦਾਇਤਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਡਾਕਟਰ ਸੁਰਿੰਦਰ ਕੁਮਾਰ ਵਿਰਦੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਪਿੰਡਾਂ ਵਿੱਚ ਪੀਲੀ ਕੁੰਗੀ ਸਬੰਧੀ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਪੱਧਰੀ ਕੈਂਪ ਲਗਾ ਕੇ ਜਾਂ ਫਿਰ ਗਰੁੱਪ ਡਿਸਕਸ਼ਨ ਰਾਹੀਂ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ।ਇਸੇ ਲੜੀ ਨੂੰ ਅੱਗੇ ਤੋਰਦਿਆਂ ਹੋਇਆਂ ਬਲਾਕ ਟੈਕਨਾਲੋਜੀ ਮੈਨੇਜਰ ਯਾਦਵਿੰਦਰ ਸਿੰਘ ਅਤੇ ਖੇਤੀਬਾਡ਼ੀ ਵਿਸਥਾਰ ਅਫਸਰ ਗੁਰਵਿੰਦਰ ਸਿੰਘ ਨੇ ਪਿੰਡ ਭੈਣੀ ਹੁੱਸੇ ਖਾਂ ਵਿਖੇ ਕਿਸਾਨਾਂ ਦੀ ਖੇਤਾਂ ਦਾ ਦੌਰਾ ਕੀਤਾ ।ਬਲਾਕ ਟੈਕਨੋਲੋਜੀ ਮੈਨੇਜਰ ਯਾਦਵਿੰਦਰ ਸਿੰਘ ਨੇ ਦੱਸਿਆ ਕਿ ਪੀਲੀ ਕੁੰਗੀ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਬਲਾਕ ਦੇ ਵੱਖ ਵੱਖ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਅਤੇ ਕਿਸਾਨਾਂ ਦੇ ਖੇਤਾਂ ਦਾ ਦੌਰਾ ਕੀਤਾ ਜਾ ਰਿਹਾ ਹੈ ।

ਜਾਗਰੂਕਤਾ ਕੈਂਪ ਲਗਾਉਣ ਦਾ ਮੁੱਖ ਮਕਸਦ ਕਣਕ ਝੋਨੇ ਹੇਠੋਂ ਰਕਬਾ ਘਟਾ ਕੇ ਦਾਲਾਂ, ਤੇਲ ਬੀਜ,ਅਤੇ ਹੋਰ ਸਬਜ਼ੀਆਂ ਹੇਠ ਰਕਬਾ ਵਧਾਉਣਾ ਹੈ । ਕਿਸਾਨਾਂ ਨੂੰ ਸੰਬੋਧਨ ਕਰਦਿਆਂ ਬਲਾਕ ਟੈਕਨਾਲੋਜੀ ਮੈਨੇਜਰ ਨਡਾਲਾ ਯਾਦਵਿੰਦਰ ਸਿੰਘ ਨੇ ਕਿਸਾਨਾਂ ਨੂੰ
ਉਹਨਾਂ ਨੇ ਕਿਸਾਨਾਂ ਨੂੰ ਕਣਕ ਦੇ ਖੇਤਾਂ ਦਾ ਸਮੇਂ ਸਮੇਂ ਤੇ ਨਿਰੀਖਣ ਕਰਨ ਦੀ ਅਪੀਲ ਕੀਤੀ ਅਤੇ ਦੱਸਿਆ ਕਿ ਜੇ ਕਿਤੇ ਪੀਲੀ ਕੁੰਗੀ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਖੇਤੀਬਾੜੀ ਵਿਭਾਗ ਨਾਲ ਸੰਪਰਕ ਕੀਤਾ ਜਾਵੇ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫ਼ਾਰਸ਼ਾਂ ਅਨੁਸਾਰ ਦਵਾਈ ਦੀ ਸਪਰੇਅ ਕੀਤੀ ਜਾਵੇ । ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਘੱਟ ਜ਼ਹਿਰਾਂ ਅਤੇ ਘੱਟ ਖਾਦਾਂ ਦੀ ਵਰਤੋਂ ਕਰ ਕੇ ਮਿਆਰੀ ਉਪਜ ਪੈਦਾ ਕਰਨ । ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਰਵਾਇਤੀ ਖੇਤੀ ਦੇ ਨਾਲ ਨਾਲ ਬਾਗਬਾਨੀ ਅਤੇ ਦਾਲਾਂ ਹੇਠ ਰਕਬਾ ਜ਼ਰੂਰ ਵਧਾਉਣ । ਉਹਨਾਂ ਕਿਸਾਨਾਂ ਨੂੰ ਜ਼ਹਿਰ ਮੁਕਤ ਖੇਤੀ ਕਰਨ ਦੀ ਲੋੜ ਤੇ ਜੋਰ ਦਿੱਤਾ ਅਤੇ ਕਿਹਾ ਕਿ ਮਿਕਦਾਰ ਦੇ ਨਾਲ ਉਤਪਾਦਨ ਦਾ ਮਿਆਰ ਵਧਾਉਣਾ ਵੀ ਸਮੇਂ ਦੀ ਮੁੱਖ ਲੋਡ਼ ਹੈ । ਇਸ ਮੌਕੇ ਖੇਤੀਬਾਡ਼ੀ ਵਿਸਥਾਰ ਅਫਸਰ ਗੁਰਵਿੰਦਰ ਸਿੰਘ ਸਰਕਲ ਡੱਲਾ ਗੁਰਦੀਪ ਸਿੰਘ ਸਰਪੰਚ ਪਿੰਡ ਭੈਣੀ ਹੁੱਸੇ ਖਾਂ ਹਰਮੇਸ਼ ਸਿੰਘ ਬਿੱਟੂ , ਜੋਗਿੰਦਰ ਸਿੰਘ, ਸ਼ਿੰਦੂ ,ਰੰਗਾ ਸਿੰਘ ਗਗਨ ਸਿੰਘ ,ਰਸ਼ਪਾਲ ਸਿੰਘ, ਬੋਹੜ ਸਿੰਘ ਮੈਂਬਰ ਪੰਚਾਇਤ ਗੁਰਦੀਪ ਸਿੰਘ, ਮਹਿੰਦਰ ਸਿੰਘ ਅਤੇ ਪਿੰਡ ਦੇ ਹੋਰ ਕਿਸਾਨ ਹਾਜ਼ਰ ਸਨ ।

ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੂਲਪੁਰ ਵਿਖੇ ਰਾਣਾ ਇੰਦਰਪ੍ਰਤਾਪ ਵੱਲੋਂ ਵਿਸ਼ਾਲ ਚੋਣ ਮੀਟਿੰਗ
Next articleਸਹੀ ਵਿਅਕਤੀ ਦੀ ਚੋਣ