ਮਾਛੀਵਾੜਾ ਸਾਹਿਬ ਦੇ ਨੌਜਵਾਨ ਅਕਾਲੀ ਆਗੂ ਦਵਿੰਦਰ ਸਿੰਘ ਬਵੇਜਾ ਜਨਰਲ ਕੌਂਸਲ ਮੈਂਬਰ ਬਣੇ

ਮਾਛੀਵਾੜਾ ਸਾਹਿਬ/ਬਲਬੀਰ ਸਿੰਘ ਬੱਬੀ-ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਸੰਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਵੀਂਆਂ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਵਿੱਚ ਅਕਾਲੀ ਦਲ ਬਾਦਲ ਨੂੰ ਜਿੱਤ ਵੱਲ ਵਧਾਇਆ ਜਾ ਸਕੇ। ਪੰਜਾਬ ਦੀ ਪ੍ਰਮੁੱਖ ਰਾਜਨੀਤਕ ਪਾਰਟੀ ਮੁੜ ਪੰਜਾਬ ਦੇ ਵਿੱਚ ਲੋਕਾਂ ਦੀ ਸੇਵਾ ਕਰ ਸਕੇ ਤੇ ਪੰਜਾਬ ਨੂੰ ਦਿੱਲੀ ਤੋਂ ਚੱਲਣ ਵਾਲੀਆਂ ਪੰਜਾਬੀ ਪ੍ਰਤੀ ਮਾੜੀ ਸੋਚ ਵਾਲੀਆਂ ਪਾਰਟੀਆਂ ਤੋਂ ਬਚਾਇਆ ਜਾ ਸਕੇ।
   ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿੱਚ ਪੈਂਦੇ ਇਤਿਹਾਸਕ ਸ਼ਹਿਰ ਮਾਛੀਵਾੜਾ ਸਾਹਿਬ ਦੇ ਵਿੱਚ ਅਕਾਲੀ ਦਲ ਨਾਲ ਸੰਬੰਧਿਤ ਨਵੀਂਆਂ ਨਿਯੁਕਤੀਆਂ ਦੇ ਵਿੱਚ ਨੌਜਵਾਨ ਅਕਾਲੀ ਆਗੂ ਦਵਿੰਦਰ ਸਿੰਘ ਬਵੇਜਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਪ੍ਰਤੀ ਬਵੇਜਾ ਦੀਆਂ ਸੇਵਾਵਾਂ ਨੂੰ ਦੇਖਦਿਆਂ ਹੋਇਆਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਵਿੰਦਰ ਸਿੰਘ ਬਵੇਜਾ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਕੀਤਾ ਗਿਆ ਹੈ।
   ਦਲਜੀਤ ਸਿੰਘ ਮੈਂਬਰ ਕੋਰ ਕਮੇਟੀ ਨੇ ਦਵਿੰਦਰ ਸਿੰਘ ਬਵੇਜਾ ਨੂੰ ਨਿਯੁਕਤੀ ਪੱਤਰ ਸੌਂਪਿਆ। ਬਵੇਜਾ ਨੂੰ ਜਨਰਲ ਕੌਂਸਲ ਮੈਂਬਰ ਨਿਯੁਕਤ ਹੋਣ ਉੱਤੇ ਅਕਾਲੀ ਆਗੂ ਦਲਜੀਤ ਸਿੰਘ ਗਿੱਲ, ਜਗਦੀਸ਼ ਸਿੰਘ ਮੰਡ, ਗੁਰਿੰਦਰ ਸਿੰਘ ਨੂਰਪੁਰ ਤੇ ਹੋਰ ਅਕਾਲੀ ਵਰਕਰਾਂ ਨੇ ਵਧਾਈਆਂ ਦਿੱਤੀਆਂ ਤੇ ਸ਼ਹਿਰ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵੋਟਾਂ ਪੈਣ ਦਾ ਐਲਾਨ
Next articleਮਾਤਾ ਹਰਦੇਈ ਨੈਸ਼ਨਲ ਸਕੂਲ ਮਾਛੀਵਾੜਾ ਦੀ ਵਿਦਿਆਰਥਣ ਨੇ ਪੰਜਾਬ ਚੋਂ 15ਵਾਂ ਸਥਾਨ ਹਾਸਿਲ ਕੀਤਾ