ਕੁਰਨੂਲ— ਆਂਧਰਾ ਪ੍ਰਦੇਸ਼ ਦੇ ਕੁਰਨੂਲ ਜ਼ਿਲੇ ‘ਚ ਇਕ ਵਿਆਹ ਸਮਾਗਮ ਦੌਰਾਨ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ। ਬੈਂਗਲੁਰੂ ਸਥਿਤ ਅਮੇਜ਼ਨ ਕੰਪਨੀ ‘ਚ ਕੰਮ ਕਰਨ ਵਾਲਾ ਵਾਮਸੀ ਆਪਣੇ ਦੋਸਤ ਦੇ ਵਿਆਹ ‘ਚ ਸ਼ਾਮਲ ਹੋਣ ਲਈ ਕੁਰਨੂਲ ਆਇਆ ਸੀ। ਵਿਆਹ ਦੀ ਸਟੇਜ ‘ਤੇ ਲਾੜੇ ਨੂੰ ਤੋਹਫ਼ੇ ਦਿੰਦੇ ਸਮੇਂ ਅਚਾਨਕ ਉਸ ਨੂੰ ਦਿਲ ਦਾ ਦੌਰਾ ਪਿਆ ਅਤੇ ਉਹ ਢਹਿ ਗਿਆ। ਮੌਕੇ ‘ਤੇ ਮੌਜੂਦ ਲੋਕ ਉਸ ਨੂੰ ਤੁਰੰਤ ਹਸਪਤਾਲ ਲੈ ਗਏ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਇਸ ਘਟਨਾ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਵਾਮਸੀ ਨੂੰ ਸਟੇਜ ‘ਤੇ ਲਾੜੇ ਨੂੰ ਤੋਹਫਾ ਦਿੰਦੇ ਹੋਏ ਦੇਖਿਆ ਜਾ ਸਕਦਾ ਹੈ। ਅਚਾਨਕ ਉਸਦੇ ਚਿਹਰੇ ‘ਤੇ ਦਰਦ ਦੀ ਝਲਕ ਦਿਖਾਈ ਦਿੰਦੀ ਹੈ ਅਤੇ ਉਹ ਹੇਠਾਂ ਡਿੱਗ ਜਾਂਦਾ ਹੈ। ਇਸ ਘਟਨਾ ਨੇ ਵਿਆਹ ਦੇ ਖੁਸ਼ੀਆਂ ਭਰੇ ਮਾਹੌਲ ਨੂੰ ਉਦਾਸ ਵਿੱਚ ਬਦਲ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly