HOME ਇਟਲੀ ‘ਚ ਪਿੰਡ ਪੋਸੀ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਇਟਲੀ ‘ਚ ਪਿੰਡ ਪੋਸੀ ਦੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

10
ਗੜ੍ਹਸ਼ੰਕਰ  (ਸਮਾਜ ਵੀਕਲੀ)  (ਬਲਵੀਰ ਚੌਪੜਾ) ਗੜ੍ਹਸ਼ੰਕਰ ਅਧੀਨ ਪੈਂਦੇ ਪਿੰਡ ਪੋਸੀ ਦੇ ਨਿਵਾਸੀ ਕੁਲਵਿੰਦਰ ਕੁਮਾਰ ਪੁੱਤਰ ਸਵ:ਦਰਸ਼ਨ ਰਾਮ ਦੀ ਦਰਦਨਾਕ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ| ਜੋ ਇਟਲੀ ਦੇ ਇੱਕ ਪਿੰਡ ਸਾਨ-ਵੀਟੋ-ਅਲ-ਤਾਲਿਆਮੈਂਟੋ, ਜ਼ਿਲ੍ਹਾ ਪੋਰਡੇਨੋਨ ਵਿਖੇ ਆਪਣੇ ਪਰਿਵਾਰ ਸਮੇਤ ਜਿਸ ਵਿੱਚ ਉਸਦੀ ਪਤਨੀ ਰੀਨਾ ਰਾਣੀ,ਪੁੱਤਰੀ ਮਨਜੋਤ ਕੌਰ ਅਤੇ ਪੁੱਤਰ ਰਣਵੀਰ ਸਿੰਘ ਰਹਿ ਰਹੇ ਸਨ । ਮ੍ਰਿਤਕ ਕੁਲਵਿੰਦਰ ਸਿੰਘ ਆਪਣੇ ਰੁਟੀਨ ਮੁਤਾਬਿਕ ਸਵੇਰ ਦੇ ਸਮੇਂ ਉੱਥੋਂ ਦੇ ਇੱਕ ਡ੍ਰਾਈਵਿੰਗ ਸਕੂਲ ਨੂੰ ਡ੍ਰਾਈਵਿੰਗ ਕਲਾਸ ਲਾਉਣ ਲਈ ਆਪਣੇ ਇਲੈਕਟ੍ਰਿਕ ਸਾਈਕਿਲ ਤੇ ਸਵਾਰ ਹੋ ਕੇ ਜਦੋਂ ਡੇਲੀਜ਼ੀਆ ਨਾਂ ਦੇ ਪੁਲ਼ ਉੱਪਰ ਪਹੁੰਚਿਆ ਤਾਂ ਉਸੇ ਵੇਲ਼ੇ ਇੱਕ ਤੇਜ਼ ਰਫ਼ਤਾਰ ਨਾਲ਼ ਆ ਰਹੇ ਟਰੱਕ ਨੇ ਉਸਨੂੰ ਜ਼ੋਰਦਾਰ ਟੱਕਰ ਮਾਰੀ ਜਿਸ ਕਰਕੇ ਉਸਦੀ ਥਾਂ ਤੇ ਹੀ ਮੌਤ ਹੋ ਗਈ । ਹਾਦਸੇ ਤੋਂ ਬਾਅਦ ਟਰੱਕ ਚਾਲਕ ਨੇ ਭੱਜਣ ਦੀ ਕੋਸ਼ਿਸ਼ ਕੀਤੀ ।ਪਰ ਪੁਲਿਸ ਨੇ ਉਸਨੂੰ ਉਸੇ ਵੇਲ਼ੇ ਗਰਿਫਤਾਰ ਕਰਕੇ ਜ਼ੇਲ੍ਹ ‘ਚ ਭੇਜ ਦਿੱਤਾ ਹੈ ਅਚਾਨਕ ਹੋਏ ਇਸ ਹਾਦਸੇ ਕਾਰਨ ਮ੍ਰਿਤਕ ਦਾ ਪਰਿਵਾਰ ਡੂੰਘੇ ਸਦਮੇ ਵਿੱਚ ਹੈ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleZohran Mamdani of Indian descent becomes Mayor Of New York
Next articleਜਿਲ੍ਹਾ ਹੁਸ਼ਿਆਰਪੁਰ ਨੂੰ ਘਟਾਉਣ ਦੀ ਬਜਾਏ, ਸਰਕਾਰ ਰੂਪਨਗਰ ਦਾ ਨਾਮ ਬਦਲ ਕੇ ਸ੍ਰੀ ਆਨੰਦਪੁਰ ਸਾਹਿਬ ਰੱਖ ਲਵੇ : ਡਾ. ਰਮਨ ਘਈ