ਪਿੰਡ ਸੈਦਪੁਰ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਹੋਈ ਚੋਰੀ

ਤਿੰਨ ਚੋਰਾਂ ਵੱਲੋਂ ਚੋਰੀ ਦੀ ਘਟਨਾ ਨੂੰ ਦਿੱਤਾ ਗਿਆ ਅੰਜਾਮ , ਘਟਨਾ ਹੋਈ ਸੀਸੀਟੀਵੀ ਵਿੱਚ ਕੈਦ
ਕਪੂਰਥਲਾ  (ਕੌੜਾ)- ਆਏ ਦਿਨ ਚੋਰੀ ਦੀਆਂ ਵਾਰਦਾਤਾਂ ਵਧਦੀਆਂ ਹੀ ਜਾ ਰਹੀਆਂ ਹਨ।ਪਹਿਲਾਂ ਚੋਰ ਲੋਕਾਂ ਦੇ ਘਰਾਂ ਨੂੰ ਨਿਸ਼ਾਨਾ ਬਣਾਇਆ ਕਰਦੇ ਸਨ। ਪਰ ਹੁਣ ਇਹ ਘਟਨਾਵਾਂ ਸਰਕਾਰੀ ਸਕੂਲਾਂ ਵਿੱਚ ਵੀ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਇਨ੍ਹਾਂ ਵਾਰਦਾਤਾਂ ਦੇ ਉਪਰ ਨੱਥ ਪਾਉਣ ਲਈ ਪੁਲਿਸ ਵੀ ਪੂਰੀ ਤਰ੍ਹਾਂ ਨਾਕਾਮ ਨਜ਼ਰ ਰਹੀ ਹੈ।
ਤਾਜ਼ਾ ਮਾਮਲਾ ਨਜ਼ਦੀਕੀ  ਪਿੰਡ ਸੈਦਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਲ ਜੁੜਿਆ ਹੋਇਆ ਹੈ।ਜਿੱਥੇ ਦੇਰ ਰਾਤ ਤਿੰਨ ਚੋਰਾਂ ਵੱਲੋਂ ਸਕੂਲ ਦੇ ਮੇਨ ਗੇਟ ਦਾ ਤਾਲਾ ਤੋੜਕੇ ਚੋਰੀ ਦੀ ਘਟਨਾ ਨੂੰ ਅੰਜਾਮ ਦਿੱਤਾ ਗਿਆ।ਇਹ ਪੂਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਵੀ ਹੋ ਗਈ।ਇਸ ਦੌਰਾਨ ਚੋਰਾਂ ਵੱਲੋਂ ਸਕੂਲ ਦੇ ਦਸ ਕਮਰਿਆਂ ਦੇ ਤਾਲੇ ਤੋੜੇ ਗਏ।
ਜਾਣਕਾਰੀ ਦਿੰਦੇ ਹੋਏ ਸਕੂਲ ਇੰਚਾਰਜ ਪਰਮਜੀਤ ਸਿੰਘ ਟੋਡਰਵਾਲ ਨੇ ਦੱਸਿਆ ਕਿ ਉਹਨਾਂ ਨੂੰ ਇਸ ਘਟਨਾ ਦੀ ਜਾਣਕਾਰੀ ਸਕੂਲ ਦੇ ਚੌਂਕੀਦਾਰ ਵੱਲੋਂ ਤੜਕਸਾਰ ਦਿੱਤੀ ਗਈ ਸੀ। ਉਸ ਵੱਲੋਂ ਦੱਸਿਆ ਗਿਆ ਹੈ ਕਿ ਸਕੂਲ ਵਿਚਲੇ ਸਭ ਕਮਰਿਆਂ ਦੇ ਤਾਲੇ ਟੁੱਟੇ ਹੋਏ ਸਨ।ਜਦੋਂ ਸਕੂਲ ਪ੍ਰਸ਼ਾਸ਼ਨ ਵੱਲੋਂ ਸੀਸੀਟੀਵੀ ਖੰਗਾਲੇ ਗਏ ਤਾਂ ਪਤਾ ਲੱਗ ਸਕਿਆ ਕਿ ਤਿੰਨ ਨਕਾਬਪੋਸ਼ ਚੋਰਾਂ ਵੱਲੋਂ ਇਸ ਪੂਰੀ ਘਟਨਾ ਨੂੰ ਅੰਜਾਮ ਦਿੱਤਾ ਗਿਆ। ਜਿੰਨਾਂ ਵੱਲੋਂ ਸਕੂਲ ਦੇ ਇੱਕ ਕਮਰੇ ਵਿੱਚ ਪਿਆ ਪੱਖਾ ਚੋਰੀ ਕੀਤਾ ਗਿਆ ਹੈ। ਕਿਉਂ ਕਿ ਸਕੂਲ ਦੇ ਕਮਰਿਆਂ ਨੂੰ ਮੈਨੁਅਲ ਤਾਲੇ ਹੋਣ ਦੇ ਨਾਲ ਨਾਲ ਹਾਈਟੈਕ ਤਾਲੇ ਵੀ ਲੱਗੇ ਹੋਏ ਸਨ ਜਿਸ ਕਾਰਨ ਚੋਰਾਂ ਵੱਡੀ ਚੋਰੀ ਕਰਨ ਵਿੱਚ ਅਸਫਲ ਰਹੇ।ਇਸ ਪੂਰੀ ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸ਼ਨ ਵੱਲੋਂ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ।ਜਿਸ ਤੋਂ ਬਾਅਦ ਪੁਲਿਸ ਵੱਲੋਂ ਮੌਕੇ ਤੇ ਪਹੁੰਚਕੇ ਮੌਕੇ ਦਾ ਜਾਇਜ਼ਾ ਲੈਂਦਿਆਂ ਜਾਂਚ ਆਰੰਭ ਦਿੱਤੀ ਗਈ ਤੇ ਇਹ ਵਿਸ਼ਵਾਸ ਦਿਵਾਇਆ ਗਿਆ ਕਿ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰ ਜਲਦ ਹੀ ਪੁਲਿਸ ਦੀ ਗਿਰਫ਼ਤ ਵਿਚ ਹੋਣਗੇ।

ਸਮਾਜ ਵੀਕਲੀਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪ੍ਰਸ਼ਾਸਨਿਕ ਪ੍ਰੇਸ਼ਾਨੀਆਂ ਤੇ ਇਲਾਕੇ ਦੀਆਂ ਸਮੱਸਿਆਂਵਾਂ ਸਬੰਧੀ ਆਪ ਵਰਕਰਾਂ ਨੇ ਹੰਗਾਮੀ ਮੀਟਿੰਗ ਕੀਤੀ 
Next articleCongress meet in Delhi likely to decide Pilot’s new position in Rajasthan