HOME ਸਫਲਤਾ ਦਾ ਸ਼ਾਰਟਕੱਟ ਨਹੀਂ, ਨੌਜਵਾਨ ਲੰਬੇ ਨਿਵੇਸ਼ ’ਤੇ ਧਿਆਨ ਕੇਂਦਰਿਤ ਕਰਨ- ਪਰਮਜੀਤ...

ਸਫਲਤਾ ਦਾ ਸ਼ਾਰਟਕੱਟ ਨਹੀਂ, ਨੌਜਵਾਨ ਲੰਬੇ ਨਿਵੇਸ਼ ’ਤੇ ਧਿਆਨ ਕੇਂਦਰਿਤ ਕਰਨ- ਪਰਮਜੀਤ ਸੱਚਦੇਵਾ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਆਈਈਟੀ ਭੱਦਾਲ ਟੈਕਨੀਕਲ ਕੈਂਪਸ ਰੋਪੜ ਵਿਖੇ ਵਿੱਤੀ ਅਨੁਸ਼ਾਸਨ ’ਤੇ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸੱਚਦੇਵਾ ਸਟਾਕਸ ਦੇ ਐਮਡੀ ਪਰਮਜੀਤ ਸਿੰਘ ਸੱਚਦੇਵਾ ਮੁੱਖ ਮਹਿਮਾਨ ਵਜ੍ਹੋਂ ਪੁੱਜੇ, ਉਨ੍ਹਾਂ ਦੇ ਪਹੁੰਚਣ ’ਤੇ ਸਟਾਫ ਦੁਆਰਾ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ’ਤੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪਰਮਜੀਤ ਸਿੰਘ ਸੱਚਦੇਵਾ ਨੇ ਕਿਹਾ ਕਿ ਜ਼ਿੰਦਗੀ ਵਿੱਚ ਸਫਲਤਾ ਲਈ ਕੋਈ ਸ਼ਾਰਟਕੱਟ ਨਹੀਂ ਹੈ, ਸਫਲਤਾ ਲਈ ਨਿਰੰਤਰ ਮਿਹਨਤ ਅਤੇ ਸਬਰ ਦੀ ਲੋੜ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਸਟਾਕ ਮਾਰਕੀਟ ਰਾਹੀਂ ਰਾਤੋ-ਰਾਤ ਅਮੀਰ ਬਣਨ ਦਾ ਸੁਪਨਾ ਦੇਖਦੀ ਹੈ ਅਤੇ ਬਹੁਤ ਸਾਰੇ ਨੌਜਵਾਨ ਇਸ ਸੁਪਨੇ ਨੂੰ ਪੂਰਾ ਕਰਨ ਦੀ ਕੋਸ਼ਿਸ਼ ਵਿੱਚ ਵੱਡੀ ਰਕਮ ਗੁਆ ਚੁੱਕੇ ਹਨ। ਪਰਮਜੀਤ ਸੱਚਦੇਵਾ ਨੇ ਕਿਹਾ ਕਿ ਸਟਾਕ ਮਾਰਕੀਟ ਵਿੱਚ ਮਿਉਚੁਅਲ ਫੰਡਾਂ ਵਿੱਚ ਹੌਲੀ-ਹੌਲੀ ਅਤੇ ਨਿਰੰਤਰ ਨਿਵੇਸ਼ ਕਰਕੇ, ਤੁਸੀਂ ਆਪਣਾ ਬੈਂਕ ਅਕਾਂਊਟ ਚੰਗੀ ਸਥਿਤੀ ਵਿੱਚ ਕਰ ਸਕਦੇ ਹੋ। ਇਸ ਲਈ ਨੌਜਵਾਨ ਪੀੜ੍ਹੀ ਨੂੰ ਰੁਜ਼ਗਾਰ ਮਿਲਦੇ ਹੀ ਹਰ ਮਹੀਨੇ ਆਪਣੀ ਤਨਖਾਹ ਵਿੱਚੋਂ ਥੋੜ੍ਹੀ ਜਿਹੀ ਰਕਮ ਮਿਉਚੁਅਲ ਫੰਡਾਂ ਵਿੱਚ ਨਿਵੇਸ਼ ਕਰਨੀ ਚਾਹੀਦੀ ਹੈ। ਜਿਵੇਂ-ਜਿਵੇਂ ਸਮਾਂ ਬੀਤਦਾ ਜਾਵੇਂ, ਉਨ੍ਹਾਂ ਨੂੰ ਆਪਣੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਆਪਣੀ ਨਿਵੇਸ਼ ਰਕਮ ਵਧਾਉਣੀ ਚਾਹੀਦੀ ਹੈ। ਉਨ੍ਹਾਂ ਇਸ ਗੱਲ ’ਤੇ ਵੀ ਜ਼ੋਰ ਦਿੱਤਾ ਕਿ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਖਰਚਿਆਂ ਤੋਂ ਬਚਣਾ ਚਾਹੀਦਾ ਹੈ ਜਿਨ੍ਹਾਂ ਤੋਂ ਬਿਨਾਂ ਜ਼ਿੰਦਗੀ ਚੱਲਦੀ ਹੈ। ਪਰਮਜੀਤ ਸੱਚਦੇਵਾ ਨੇ ਅੱਗੇ ਕਿਹਾ ਕਿ ਮਿਉਚੁਅਲ ਫੰਡਾਂ ਵਿੱਚ ਲੰਬੇ ਸਮੇਂ ਦੇ ਨਿਵੇਸ਼ ਤੁਹਾਡੇ ਅਤੇ ਤੁਹਾਡੇ ਪਰਿਵਾਰ ਦੇ ਸੁਪਨਿਆਂ ਨੂੰ ਪੂਰਾ ਕਰਨ ਵਿੱਚ ਮਦਦ ਕਰਦੇ ਹਨ। ਪਰਮਜੀਤ ਸਿੰਘ ਸੱਚਦੇਵਾ ਨੇ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ। ਸੈਮੀਨਾਰ ਦੇ ਅੰਤ ਵਿੱਚ, ਕੈਂਪਸ ਸਟਾਫ ਦੁਆਰਾ ਪਰਮਜੀਤ ਸੱਚਦੇਵਾ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਸੱਚਦੇਵਾ ਸਟਾਕਸ ਦੇ ਰਿਲੇਸ਼ਨਸ਼ਿਪ ਮੈਨੇਜਰ ਅਮਨਦੀਪ ਕੌਰ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੰਤ-ਮਹਾਪੁਰਸ਼ ਸਮਾਜ ਨੂੰ ਸਦਭਾਵਨਾ ਤੇ ਸੇਵਾ ਦਾ ਸੰਦੇਸ਼ ਦਿੰਦੇ ਹਨ – ਡਾ. ਰਵਜੋਤ ਸਿੰਘ
Next articleਸ੍ਰਿਸ਼ਟੀ ਰਚੇਤਾ ਭਗਵਾਨ ਵਾਲਮੀਕਿ ਜੀ ਪਿੰਡ ਧੀਣਾ ਜਲੰਧਰ ਕੈਂਟ