ਨਵੀਂ ਦਿੱਲੀ (ਸਮਾਜ ਵੀਕਲੀ):ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕਰੋਨਾਵਾਇਰਸ ਦੇ 9,216 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਮਰੀਜ਼ਾਂ ਦੀ ਕੁੱਲ ਗਿਣਤੀ ਵਧ ਕੇ 3,46,15,757 ਹੋ ਗਈ ਹੈ। ਇਸ ਵੇਲੇ ਦੇਸ਼ ’ਚ 99,976 ਕੇਸ ਸਰਗਰਮ ਹਨ। ਕੇਂਦਰੀ ਸਿਹਤ ਮੰਤਰਾਲੇ ਵੱਲੋਂ ਅੱਜ ਸਵੇਰੇ 8 ਵਜੇ ਜਾਰੀ ਕੀਤੇ ਗਏ ਅੰਕੜਿਆਂ ਮੁਤਾਬਕ, ਇਸ ਲਾਗ ਨੇ ਬੀਤੇ 24 ਘੰਟਿਆਂ ਵਿੱਚ 391 ਲੋਕਾਂ ਦੀ ਜਾਨ ਲੈ ਲਈ ਹੈ, ਜਿਸ ਨਾਲ ਕਰੋਨਾ ਕਾਰਨ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 4,70,115 ਹੋ ਗਈ ਹੈ। ਦੇਸ਼ ਵਿੱਚ ਇਸ ਲਾਗ ਤੋਂ ਉੱਭਰ ਕੇ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 98.35 ਫ਼ੀਸਦੀ ਹੈ। ਕਰੋਨਾ ਕੇਸਾਂ ਦੀ ਰੋਜ਼ਾਨਾ ਪਾਜ਼ੇਟਿਵਿਟੀ ਦਰ 0.80 ਫ਼ੀਸਦੀ ਦਰਜ ਕੀਤੀ ਗਈ, ਜੋ ਪਿਛਲੇ 60 ਦਿਨਾਂ ਤੋਂ 2 ਫ਼ੀਸਦ ਤੋਂ ਹੇਠਾਂ ਹੈ। ਇਸੇ ਤਰ੍ਹਾਂ ਹਫ਼ਤਾਵਾਰੀ ਪਾਜ਼ੇਟਿਵਿਟੀ ਦਰ 0.84 ਫ਼ੀਸਦੀ ਰਹੀ, ਜੋ 19 ਦਿਨਾਂ ਤੋਂ ਇੱਕ ਫ਼ੀਸਦੀ ਤੋਂ ਹੇਠਾਂ ਚੱਲ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly