ਕਾਫਲੇ ਦੇ ਰੂਪ ਵਿਚ ਚਲ ਕੇ ਪਹੁੰਚੇਗਾ ਕਿਸਾਨਾਂ ਦਾ ਵਿਸ਼ਾਲ ਕਾਫ਼ਲਾ
ਸੈਂਕੜੇ ਕਿਸਾਨ ਸਾਥੀਆਂ ਸਮੇਤ ਯੂਨੀਅਨ ਵਿਚ ਸ਼ਾਮਲ ਹੋਣ ਜਾ ਰਹੇ ਹਨ ਦਿਗਜ ਆਗੂ
ਮਹਿਤਪੁਰ, (ਸੁਖਵਿੰਦਰ ਸਿੰਘ ਖਿੰਡਾ)- ਭਾਰਤੀ ਕਿਸਾਨ ਯੂਨੀਅਨ ਪੰਜਾਬ ਵੱਲੋਂ ਮਹਿਤਪੁਰ ਇਲਾਕੇ ਦੇ ਨਾਮੀ ਪਿੰਡ ਲੋਹਗੜ੍ਹ ਵਿਖੇ ਕਿਸਾਨਾਂ ਦੀ ਵਿਸ਼ਾਲ ਮੀਟਿੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਕੌਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ, ਜ਼ਿਲ੍ਹਾ ਪ੍ਰਧਾਨ ਰਮਨਜੀਤ ਸਿੰਘ ਸਮਰਾ, ਤਾਲਮੇਲ ਕਮੇਟੀ ਮੈਂਬਰ ਲਖਬੀਰ ਸਿੰਘ, ਬਲਾਕ ਆਗੂ ਮਹਿੰਦਰ ਪਾਲ ਸਿੰਘ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਪਰਜੀਆ ਤੋਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਝੰਡੇ ਹੇਠ ਵਿਸ਼ਾਲ ਕਾਫ਼ਲਾ ਰਵਾਨਾ ਹੋ ਕੇ ਪਿੰਡ ਲੋਹਗੜ੍ਹ ਵਿਖੇ ਪਹੁੰਚੇਗਾ। ਜਿਥੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵੱਲੋਂ ਕਿਸਾਨ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਸਾਨੀ ਨਾਲ ਸਬੰਧਿਤ ਮੁਦਿਆ ਤੇ ਵਿਚਾਰ ਵਟਾਂਦਰਾ ਕਰਦਿਆਂ ਭਵਿੱਖ ਦੀਆਂ ਯੋਜਨਾਵਾਂ ਉਲੀਕੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੌਰਾਨ ਕਿਸਾਨੀ ਸੰਘਰਸ਼ ਵਿਚ ਯੂਨੀਅਨ ਦਾ ਰੋਲ ਵੀ ਚਰਚਾ ਦਾ ਵਿਸ਼ਾ ਹੋਵੇਗਾ। ਭਾਰਤੀ ਕਿਸਾਨ ਯੂਨੀਅਨ ਪੰਜਾਬ ਪੂਰੇ ਪੰਜਾਬ ਵਿਚ ਇਕਾਈਆਂ ਦਾ ਗਠਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਦੇ ਸਾਰੇ ਕਿਸਾਨ ਆਗੂ ਬੜੇ ਸੰਜਮ ਸਹਿਣਸ਼ੀਲਤਾ, ਅਤੇ ਅਨੁਸ਼ਾਸਨ ਵਿਚ ਰਹਿ ਕੇ ਕਿਸਾਨ ਵਿਰੋਧੀ ਸਤਾਧਾਰੀ ਪਾਰਟੀਆਂ ਦਾ ਵਿਰੋਧ ਕਰ ਰਹੇ ਹਨ। ਅਤੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਸੰਯੁਕਤ ਕਿਸਾਨ ਮੋਰਚੇ ਵਿਚ ਅਹਿਮ ਭੂਮਿਕਾ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡ ਲੋਹਗੜ੍ਹ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀਆਂ ਕਾਰਗੁਜ਼ਾਰੀਆਂ ਤੋਂ ਪ੍ਰਭਾਵਿਤ ਹੋ ਕੇ ਇਲਾਕੇ ਦੇ ਦਿਗਜ਼ ਕਿਸਾਨ ਆਗੂ ਸੈਂਕੜੇ ਕਿਸਾਨ ਸਾਥੀਆਂ ਸਮੇਤ ਭਾਰਤੀ ਕਿਸਾਨ ਯੂਨੀਅਨ ਵਿਚ ਸ਼ਾਮਲ ਹੋਣ ਜਾ ਰਹੇ ਹਨ। ਜਿਨ੍ਹਾਂ ਨੂੰ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਵੱਲੋਂ ਸਤਿਕਾਰ ਭਾਰਤੀ ਕਿਸਾਨ ਯੂਨੀਅਨ ਪੰਜਾਬ ਵਿਚ ਅਹਿਮ ਜ਼ੁੰਮੇਵਾਰੀਆਂ ਵੀ ਦਿਤੀਆਂ ਜਾਣਗੀਆਂ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly