ਕਪੂਰਥਲਾ, (ਸਮਾਜ ਵੀਕਲੀ) (ਕੌੜਾ )– ਈ ਟੀ ਟੀ ਯੂਨੀਅਨ ਪੰਜਾਬ ਦੀ ਕਪੂਰਥਲਾ ਇਕਾਈ ਦੇ ਸੂਬਾਈ ਆਗੂ ਰਛਪਾਲ ਸਿੰਘ ਵੜੈਚ, ਜ਼ਿਲ੍ਹਾ ਪ੍ਰਧਾਨ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਆਗੂਆਂ ਨੇ ਕਿਹਾ ਕਿ ਸੂਬੇ ਵਿੱਚ ਪਿਛਲੇ ਦਿਨ੍ਹਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਜਨਜੀਵਨ ਤੇ ਆਵਾਜਾਈ ਪੂਰੀ ਤਰ੍ਹਾਂ ਨਾਲ ਪ੍ਰਭਾਵਿਤ ਹੋਈ ਪਈ ਹੈ। ਅਧਿਆਪਕ ਆਗੂਆਂ ਨੇ ਸਿੱਖਿਆ ਮੰਤਰੀ ਪੰਜਾਬ ਸ. ਹਰਜੋਤ ਸਿੰਘ ਬੈਂਸ ਕੋਲੋਂ ਮੰਗ ਕੀਤੀ ਕਿ ਸੂਬੇ ਵਿੱਚ ਚੱਲ ਰਹੀ ਸ਼ੀਤ ਲਹਿਰ ਤੇ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਣ ਅਜਿੱਹੇ ਹਾਲਤਾਂ ਵਿੱਚ ਸੂਬਾ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਆਪਣੇ ਲੋਕਾਂ ਦੇ ਹੱਕ ਵਿੱਚ ਖੜਦਿਆ ਸਮੂਹ ਸਕੂਲਾਂ ਦਾ ਸਮਾਂ 10 ਤੋਂ 2 ਕਰਨ ਦੀ ਮੰਗ ਕੀਤੀ। ਕਿਉਂਕਿ ਬਹੁਤ ਸਰਦੀ ਕਾਰਣ ਵਿਦਿਆਰਥੀਆਂ ਦੇ ਬਿਮਾਰ ਹੋਣ ਦਾ ਖਤਰਾ ਵੱਧ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲਾਂ ਦੌਰਾਣ ਸੰਘਣੀ ਧੁੰਦ ਕਾਰਣ ਕਈ ਵਾਰ ਦਰਦਨਾਕ ਸੜਕੀ ਹਾਦਸੇ ਹੋਏ ਹਨ। ਜਿਸ ਨਾਲ ਕਾਫੀ ਅਧਿਆਪਕਾਂ ਨੂੰ ਆਪਣੀਆਂ ਕੀਮਤੀ ਜਾਨਾਂ ਗਵਾਉਣੀਆਂ ਪਈਆਂ ਸਨ।ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੇ ਸਿੱਖਿਆ ਮੰਤਰੀ ਪੰਜਾਬ ਕੋਲੋਂ ਮੰਗ ਕੀਤੀ ਕਿ ਕਿਸੇ ਵੀ ਅਣਸੁਖਾਵੀ ਘਟਨਾ ਦੇ ਵਾਪਰਣ ਤੋਂ ਪਹਿਲਾਂ ਸਕੂਲਾਂ ਦਾ ਸਮਾਂ 10 ਵਜੇ ਤੋਂ 2 ਵਜੇ ਹੀ ਫਰਵਰੀ ਮਹੀਨੇ ਤੱਕ ਰੱਖਿਆ ਜਾਵੇ। ਇਸ ਮੌਕੇ ਦਲਜੀਤ ਸੈਣੀ, ਕਰਮਜੀਤ ਗਿੱਲ, ਸੁਖਦੇਵ ਸਿੰਘ, ਲਕਸ਼ਦੀਪ ਸ਼ਰਮਾ,ਵਿਵੇਕ ਸ਼ਰਮਾਂ, ਸ਼ਿੰਦਰ ਸਿੰਘ ਜੱਬੋਵਾਲ, ਸੁਖਵਿੰਦਰ ਸਿੰਘ ਕਾਲੇਵਾਲ, ਅਵਤਾਰ ਸਿੰਘ ਹੈਬਤਪੁਰ, ਕੰਵਲਪ੍ਰੀਤ ਸਿੰਘ ਕੌੜਾ, ਅਮਨਦੀਪ ਸਿੰਘ ਖਿੰਡਾ, ਨਿਰਮਲ ਸਿੰਘ ਸੋਢੀ ਬੂਲਪੁਰ,ਪਰਮਿੰਦਰ ਸਿੰਘ ਆਦਿ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj