ਪਿੰਡ ਨਾਨੋ ਮੱਲੀਆਂ ਵਿੱਚ ਚੋਰੀ ਦੀ ਵੱਡੀ ਵਾਰਦਾਤ ਨੂੰ ਚੋਰਾਂ ਨੇ ਦਿੱਤਾ ਅੰਜਾਮ ਗਹਿਣੇ , ਨਕਦੀ ਅਤੇ ਹੋਰ ਕੀਮਤੀ ਸਾਜੋ ਸਮਾਨ ਲੈ ਕੇ ਫਰਾਰ ਹੋਏ ਚੋਰ

ਕਪੂਰਥਲਾ ,( ਕੌੜਾ  ) – ਸੁਲਤਾਨਪੁਰ ਲੋਧੀ ਦੇ ਪਿੰਡ ਨਾਨੋ ਮੱਲੀਆਂ ਦੇ ਵਿੱਚ ਚੋਰਾਂ ਦੇ ਵੱਲੋਂ ਚੋਰੀ ਦੀ ਇੱਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਸਬੰਧੀ ਪੀੜਤ ਹਰਦੀਪ  ਸਿੰਘ ਤੇ ਜਗਤਾਰ ਸਿੰਘ ਨੇ ਦੱਸਿਆ ਕਿ  ਚੋਰਾਂ ਦੇ ਵੱਲੋਂ ਦੇਰ ਰਾਤ ਕਰੀਬ 12 ਵਜੇ ਘਰ ਦੇ ਬਾਹਰ ਵਾਲੀ ਲੱਕੜ ਦੀ ਗ੍ਰਿੱਲ ਵਾਲੀ ਬਾਰੀ ਨੂੰ ਪੱਟ ਕੇ ਘਰ ਦੇ ਅੰਦਰ ਦਾਖਲ ਹੋਇਆ ਜਾਂਦਾ ਹੈ ਅਤੇ ਘਰ ਦੇ ਅੰਦਰ ਦੀ ਫੋਲਾ ਫਰੋਲੀ ਕੀਤੀ ਜਾਂਦੀ ਹੈ।ਜਿਸ ਵਿੱਚ ਚੋਰਾਂ ਵਲੋਂ ਕਰੀਬ 15 ਤੋਂ 16 ਤੋਲਾ ਗਹਿਣੇ ਢਾਈ ਲੱਖ ਰੁਪਏ ਨਗਦ ਅਤੇ ਕੁਝ ਮਹਿੰਗੀਆਂ ਘੜੀਆਂ ਜੋ ਚੋਰਾਂ ਦੇ ਵੱਲੋਂ  ਚੋਰੀ ਕਰ ਲਈਆਂ ਜਾਂਦੀਆਂ ਹਨ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਜਿਸ ਸਮੇਂ ਚੋਰਾਂ ਦੇ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਉਸ ਵੇਲੇ ਘਰ ਦੇ ਸਾਰੇ ਪਰਿਵਾਰਿਕ ਮੈਂਬਰ ਸੁੱਤੇ ਹੋਏ ਸਨ। ਘਟਨਾ ਦੀ ਸੀਸੀਟੀਵੀ ਫੁਟੇਜ ਵਿੱਚ ਵੀ ਸਾਫ ਦਿਖਾਈ ਦੇ ਰਿਹਾ ਹੈ ਕਿ ਚੋਰਾਂ ਦੇ ਵੱਲੋਂ ਘਰ ਦੇ ਬਾਹਰ ਪਹਿਲਾਂ ਚੱਕਰ ਲਗਾਏ ਗਏ ਅਤੇ ਫਿਰ ਵਿਉਂਤਬੰਦੀ ਬਣਾ ਕੇ ਘਰ ਦੇ ਅੰਦਰ ਦਾਖਲ ਹੋਇਆ ਗਿਆ। ਫਿਲਹਾਲ ਮੌਕੇ ਤੇ ਪੁਲਿਸ ਦੇ ਅਧਿਕਾਰੀ ਵੀ ਪਹੁੰਚੇ ਅਤੇ ਉਹਨਾਂ ਦੇ ਵੱਲੋਂ ਇਸ ਪੂਰੇ ਮਾਮਲੇ ਦੇ ਵਿੱਚ ਤਫਤੀਸ਼ ਕੀਤੀ ਜਾ ਰਹੀ ਹੈ ਅਤੇ ਨੇੜਲੇ ਹੋਰ ਸੀ ਸੀ ਟੀ ਵੀ ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਚੋਰ ਪੁਲਿਸ ਦੀ ਹਿਰਾਸਤ ਦੇ ਵਿੱਚ ਹੋਣਗੇ

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪਰਦਾ
Next articleਕੌਂਸਲ ਆਫ ਜੂਨੀਅਰ ਇੰਜੀਨੀਅਰ ਸਰਕਲ ਕਪੂਰਥਲਾ ਦੇ ਅਹੁਦੇਦਾਰਾਂ ਦੀ ਵਿਚਾਰ ਵਟਾਂਦਰਾ ਅਹਿਮ ਮੀਟਿੰਗ ਆਯੋਜਿਤ