HOME ਤੀਜੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਅਰਡ 2025 ਬਾਰੇ ਦਿੱਤੀ ਜਾਣਕਾਰੀ

ਤੀਜੇ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਅਰਡ 2025 ਬਾਰੇ ਦਿੱਤੀ ਜਾਣਕਾਰੀ

ਸ਼੍ਰੀ ਅਨੰਦਪੁਰ ਸਾਹਿਬ  (ਸਮਾਜ ਵੀਕਲੀ)   ਸੰਜੀਵ ਧਰਮਾਣੀ  ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਤੀਜਾ ਅੰਤਰਰਾਸ਼ਟਰੀ ਪੰਜਾਬੀ ਬੋਲੀ ਓਲੰਪੀਅਰਡ 2025 ਕਰਵਾਇਆ ਜਾ ਰਿਹਾ ਹੈ। ਇਸ ਦੀ  ਆਨਲਾਈਨ ਰਜਿਸਟਰੇਸ਼ਨ ਦੀ ਮਿਤੀ 18 ਅਗਸਤ ਤੋਂ ਲੈ ਕੇ 31 ਅਕਤੂਬਰ 2025 ਤੱਕ ਹੈ। ਖੇਤਰੀ ਦਫਤਰ,ਪੰਜਾਬ ਸਕੂਲ ਸਿੱਖਿਆ ਬੋਰਡ ਦੇ ਜਿਲ੍ਹਾ ਮੈਨੇਜਰ ਸ਼੍ਰੀ ਗਗਨਦੀਪ ਜੌਲੀ ਵੱਲੋਂ ਜਾਣਕਾਰੀ ਦਿੰਦਿਆ ਦੱਸਿਆ ਗਿਆ ਹੈ ਕਿ ਇਸ ਓਲੰਪੀਅਰਡ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਵਿੱਚੋਂ ਜੋ ਵਿਦਿਆਰਥੀ ਪਹਿਲੇ ਸਥਾਨ ਹਾਸਲ ਕਰੇਗਾ ਉਸ ਨੂੰ 11000 ਰੁਪਏ, ਦੂਜੇ ਨੰਬਰ ‘ਤੇ ਆਉਣ ਵਾਲੇ ਵਿਦਿਆਰਥੀ ਲਈ 7100 ਅਤੇ ਤੀਜੇ ਨੰਬਰ ‘ਤੇ ਆਉਣ ਵਾਲੇ ਅੱਠ ਵਿਦਿਆਰਥੀਆਂ ਨੂੰ 5100 ਦਾ ਇਨਾਮ ਦਿੱਤਾ ਜਾਵੇਗਾ। ਉਹਨਾਂ ਵੱਲੋਂ ਅੱਜ ਰੂਪਨਗਰ ਜਿਲ੍ਹੇ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਕੀਤਾ । ਜਿਸ ਵਿੱਚ ਪੰਜਾਬੀ ਓਲੰਪੀਅਰਡ ਲਈ ਰਜਿਸਟਰੇਸ਼ਨ ਕਰਵਾਉਣ ਲਈ ਪ੍ਰੋਤਸਾਹਿਤ ਕੀਤਾ ਗਿਆ ਅਤੇ ਵਿਸ਼ੇਸ਼ ਤੌਰ ‘ਤੇ ਅੱਜ ਸਕੂਲ  ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈੰਸ ਸਾਹਿਬ ਜੀ ਦੇ ਪਿੰਡ ਦੇ ਸਕੂਲ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਵਿਖੇ ਉਹਨਾਂ ਵੱਲੋਂ ਦੌਰਾ ਕੀਤਾ ਗਿਆ ਤੇ ਵਿਦਿਆਰਥੀਆਂ ਨੂੰ ਇਸ ਓਲੰਪੀਅਰਡ ਸਬੰਧੀ ਜਾਣੂ ਕਰਾਇਆ ਗਿਆ। ਇਸ ਮੌਕੇ ਮੈਡਮ ਅਮਨਪ੍ਰੀਤ ਕੌਰ , ਸ਼ਾਮ ਲਾਲ , ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ , ਅਮਨਦੀਪ ਸਿੰਘ , ਲਖਪਾਲ ਸੰਧੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸ਼੍ਰੀ ਤਾਰਾ ਚੰਦ ਸਰਵਹਿਤਕਾਰੀ ਵਿਦਿਆ ਮੰਦਰ ਭੀਖੀ ‘ਚ ਰਾਜ ਪੱਧਰੀ ਵਿਗਿਆਨ ਮੇਲਾ ਸਫਲਤਾਪੂਰਵਕ ਹੋਇਆ ਸੰਪੰਨ
Next article*ਅਕਬਰ ਬਾਦਸ਼ਾਹ ਦੇ ਨੌਂ ਰਤਨ *