ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਪਿਛਲੇ ਦਿਨੀ ਸ਼੍ਰੀ ਇਲਮ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਿਰ ਹਾਈ ਸਕੂਲ ਛੋਕਰਾਂ ਵਿੱਚ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਦਾ ਆਯੋਜਨ ਕੀਤਾ ਗਿਆ , ਜਿਸ ਵਿੱਚ ਜਲੰਧਰ ਜਿਲ੍ਹੇ ਦੇ 6 ਸਕੂਲਾਂ ਵਿਚੋਂ ਲਗਭਗ 150 ਖਿਡਾਰੀਆਂ ਨੇ ਹਿੱਸਾ ਲਿਆ । ਸਕੂਲ ਮੁੱਖੀ ਗੁਰਜੀਤ ਸਿੰਘ ਨੇ ਜਾਣਕਾਰੀ ਦਸਿਆਂ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਾਈ ਸਕੂਲ ਛੋਕਰਾਂ ਖਿਡਾਰੀਆਂ ਨੇ ਮਲਾਂ ਮਾਰਦੇ ਹੋਏ , ਓਵਰ ਆਲ ਚੈਂਪੀਅਨ ਟਰਾਫੀ ਆਪਣੇ ਨਾਮ ਕੀਤੀ । ਇਸ ਮੌਕੇ ਵਿਸ਼ੇਸ਼ ਤੋਰ ਤੇ ਵਿੱਦਿਆ ਭਾਰਤੀ ਪੰਜਾਬ ਮੰਤਰੀ ਸ਼੍ਰੀਮਤੀ ਮੰਜੂ ਅਰੋੜਾ ਜੀ ਪਹੁੰਚੇ । ਉਹਨਾਂ ਵਲੋਂ ਬੱਚਿਆਂ ਨੂੰ ਇਨਾਮ ਵੰਡੇ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਵੱਧ ਤੋਂ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



