‘ਆਪ’ ਨੇ ਪਹਿਲੀ ਵਾਰ ਨਹੀਂ ਕੀਤਾ ਕੇਜਰੀਵਾਲ ’ਤੇ ਹਮਲੇ ਦਾ ਡਰਾਮਾ: ਸਿਰਸਾ

ਨਵੀਂ ਦਿੱਲੀ  (ਸਮਾਜ ਵੀਕਲੀ): ਭਾਜਪਾ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਕਿਹਾ ਕਿ ‘ਆਪ’ ਆਗੂ ਮਨੀਸ਼ ਸਿਸੋਦੀਆ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ’ਤੇ ਹਮਲਾ ਹੋਣ ਦਾ ‘ਡਰਾਮਾ’ ਕੀਤਾ ਜਾ ਰਿਹਾ ਹੈ ਤੇ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਅਜਿਹਾ ਡਰਾਮਾ ਕੀਤਾ ਗਿਆ ਹੋਵੇ। ਸਿਰਸਾ ਨੇ ਕਿਹਾ ਕਿ ਕੇਜਰੀਵਾਲ ਨੇ ਕਸ਼ਮੀਰੀ ਪੰਡਿਤਾਂ ਦੀਆਂ ਭਾਵਨਾਵਾਂ ਤੇ ਉਨ੍ਹਾਂ ਦੀ ਤ੍ਰਾਸਦੀ ਦਾ ਮਖੌਡ ਉਡਾਇਆ ਸੀ ਜਿਸ ਦਾ ਡਰ ਹੁਣ ਕੇਜਰੀਵਾਲ ਤੇ ਸਿਸੋਦੀਆ ਨੂੰ ਸਤਾ ਰਿਹਾ ਹੈ। ਇੱਥੇ ਜਾਰੀ ਕੀਤੇ ਇਕ ਬਿਆਨ ਵਿਚ ਸਿਰਸਾ ਨੇ ਕਿਹਾ ਕਿ ਉਹ ਇਹ ਵੇਖ ਕੇ ਹੈਰਾਨ ਕਿ ਕਿਵੇਂ ਪੁਲੀਸ ਦੇ ਬੈਰੀਅਰ ਤੋੜਨ ਨੂੰ ਕੇਜਰੀਵਾਲ ਦੇ ਘਰ ’ਤੇ ਹਮਲਾ ਕਰਾਰ ਦਿੱਤਾ ਜਾ ਰਿਹਾ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਕੇਜਰੀਵਾਲ ਦੇ ਘਰ ਅੱਗੇ ਭਾਜਪਾ ਯੂਥ ਵਿੰਗ ਵਰਕਰਾਂ ਵੱਲੋਂ ਭੰਨ-ਤੋੜ
Next articleਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹਮਲਾ ਕਾਇਰਤਾ ਪੂਰਨ ਕਾਰਵਾਈ: ਮਾਨ