ਚੰਡੀਗੜ੍ਹ, (ਸਮਾਜ ਵੀਕਲੀ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਕੁੱਝ ਲੋਕ ਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਕਾਨੂੰਨ ਵਿਵਸਥਾ ਵਿਗਾੜ ਰਹੇ ਹਨ, ਜਿਨ੍ਹਾਂ ਵੱਲੋਂ ਪੁਲੀਸ ਵਿਰੁੱਧ ਭੱਦੀ ਸ਼ਬਦਾਵਲੀ ਦੀ ਵਰਤੋਂ ਕੀਤੀ ਜਾ ਰਹੀ ਹੈ। ਅਜਿਹੇ ਸ਼ਰਾਰਤੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸ੍ਰੀ ਮਾਨ ਨੇ ਕਿਹਾ ਕਿ ਅਜਿਹੀ ਤਾਕਤ, ਜੋ ਦੇਸ਼ ਵਿਰੋਧੀ ਹੋਵੇ ਅਤੇ ਪੰਜਾਬ ਵਿੱਚ ਪੈਰ ਪਸਾਰ ਰਹੀ ਹੋਵੇ, ਨੂੰ ਛੱਡਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਪ੍ਰਮੁੱਖਤਾ ਅਮਨ-ਸ਼ਾਂਤੀ, ਸਿੱਖਿਆ ਅਤੇ ਸਿਹਤ ਹੈ, ਜਿਸ ‘ਤੇ ਪਹਿਰਾ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਧਰਮਨਿਰਪੱਖ ਹੈ, ਜੋ ਧਰਮ ਦੀ ਰਾਜਨੀਤੀ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly