ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਪੋਰਟਲ ‘ਤੇ ਅਪਲਾਈ ਕਰਨ ਜ਼ਿਲ੍ਹੇ ਦੇ ਨੌਜਵਾਨ
ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਇਮਤਿਹਾਨ 12 ਜਨਵਰੀ 2025 ਨੂੰ ਹੋਵੇਗਾ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ ਨੇ ਦੱਸਿਆ ਕਿ ਮੁਹਾਲੀ ਸਥਿਤ ਪੰਜਾਬ ਸਰਕਾਰ ਦੇ ਇਸ ਇੰਸਟੀਚਿਊਟ ਵਿਚ ਐਨ.ਡੀ.ਏ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰਵਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਇਸ ਸੰਸਥਾ ਵਿਚ 15ਵੇਂ ਕੋਰਸ ਲਈ ਦਾਖ਼ਲਾ ਪ੍ਰਕਿਰਿਆ ਸ਼ੁਰੂ ਹੈ ਅਤੇ ਚਾਹਵਾਨ ਵਿਦਿਆਰਥੀ http://recruitment-portal.in ਪੋਰਟਲ ’ਤੇ ਜਾ ਕੇ ਆਨਲਾਈਨ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਇੱਕ ਸੁਨਹਿਰੀ ਮੌਕਾ ਹੈ ਅਤੇ ਐਨ.ਡੀ.ਏ ਵਿਚ ਜਾਣ ਦੇ ਚਾਹਵਾਨ 10ਵੀਂ ਜਮਾਤ ਦੇ ਵਿਦਿਆਰਥੀ ਇਸ ਕੋਰਸ ਲਈ ਅਪਲਾਈ ਕਰ ਸਕਦੇ ਹਨ। ਇਸ ਤੋਂ ਇਲਾਵਾ ਇਸ ਸਮੇਂ 11ਵੀਂ ਜਮਾਤ ’ਚ ਪੜ੍ਹਦੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ, ਪਰ ਉਨ੍ਹਾਂ ਨੂੰ ਉਮਰ ਸਬੰਧੀ ਮਾਪਦੰਡਾਂ ਨੂੰ ਪੂਰਾ ਕਰਨ ਉਪਰੰਤ ਹੀ 11ਵੀਂ ਜਮਾਤ ਵਿਚ ਦਾਖ਼ਲਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਯੋਗਤਾ ਦੇ ਮਾਪਦੰਡ ਸੰਸਥਾ ਦੀ ਵੈੱਬਸਾਈਟ https://afpipunjab.org ਉੱਤੇ ਉਪਲਬੱਧ ਹਨ।
ਉਹਨਾਂ ਦੱਸਿਆ ਕਿ ਜੋ ਲੜਕੇ ਪੇਪਰ ਪਾਸ ਕਰ ਲੈਣ, ਉਨਾਂ ਨੂੰ ਗਿਆਰਵੀਂ ਅਤੇ ਬਾਰ੍ਹਵੀਂ ਦੀ ਪੜ੍ਹਾਈ ਦੇ ਨਾਲ-ਨਾਲ ਐਨ. ਡੀ. ਏ ਦੀ ਤਿਆਰੀ ਕਰਵਾਈ ਜਾਂਦੀ ਹੈ ਅਤੇ ਪੜ੍ਹਾਈ ਤੇ ਖਾਣ-ਪੀਣ ਮੁਫਤ ਹੈ। ਐਨ. ਡੀ. ਏ ਦਾ ਪੇਪਰ ਪਾਸ ਕਰਨ ਉਪਰੰਤ ਆਰਮੀ ਤਿੰਨ ਸਾਲ (ਆਰਮੀ ਅਫਸਰ ਦੀ) ਟ੍ਰੇਨਿੰਗ ਕਰਵਾਉਂਦੀ ਹੈ । ਟ੍ਰੇਨਿੰਗ ਦੌਰਾਨ 56000 ਰੁਪਏ ਪ੍ਰਤੀ ਮਹੀਨਾ ਸਕਾਲਰਸ਼ਿਪ ਵੀ ਮਿਲਦਾ ਹੈ । ਟ੍ਰੇਨਿੰਗ ਕੰਪਲੀਟ ਹੋਣ ਤੋਂ ਬਾਅਦ ਬੱਚਾ ਅਫ਼ਸਰ ਬਣ ਜਾਂਦਾ ਹੈ। ਜਨਮ ਮਿਤੀ 2 ਜੁਲਾਈ 2008 ਤੋਂ 5 ਜਨਵਰੀ 2011 ਦੇ ਵਿਚ ਹੋਣੀ ਚਾਹੀਦੀ ਹੈ।
ਇਸ ਸੰਸਥਾ ਦੀਆਂ ਪ੍ਰਾਪਤੀਆਂ ਬਾਰੇ ਜ਼ਿਕਰ ਕਰਦਿਆਂ ਉਨ੍ਹਾਂ ਦੱਸਿਆ ਕਿ ਇਸ ਸੰਸਥਾ ਦੇ ਹੁਣ ਤੱਕ ਕੁੱਲ 238 ਕੈਡਿਟ ਵੱਖ-ਵੱਖ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿਚ ਸ਼ਾਮਲ ਹੋ ਚੁੱਕੇ ਹਨ ਅਤੇ 160 ਕੈਡਿਟ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫ਼ਸਰ ਬਣੇ ਹਨ। ਮਹਾਰਾਜਾ ਰਣਜੀਤ ਸਿੰਘ ਆਰਮਡ ਫ਼ੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਨਤੀਜੇ ਪੂਰੇ ਦੇਸ਼ ’ਚੋਂ ਸਭ ਤੋਂ ਸ਼ਾਨਦਾਰ ਰਹੇ ਹਨ ਅਤੇ ਸੰਸਥਾ ਦੇ ਕੈਡਿਟਾਂ ਨੇ ਦੇਸ਼ ਭਰ ਵਿਚ ਪੰਜਾਬ ਦਾ ਨਾਂ ਉੱਚਾ ਕੀਤਾ ਹੈ। ਉਨ੍ਹਾਂ ਨੇ ਰੱਖਿਆ ਅਧਿਕਾਰੀ ਬਣਨ ਦੇ ਇੱਛੁਕ ਜ਼ਿਲ੍ਹੇ ਦੇ ਵਿਦਿਆਰਥੀਆਂ ਨੂੰ ਆਪਣੇ ਸੁਨਹਿਰੀ ਭਵਿੱਖ ਲਈ ਇਸ ਇੰਸਟੀਚਿਊਟ ਵਿਖੇ ਨਵੇਂ ਕੋਰਸ ਲਈ ਅਪਲਾਈ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਸੰਸਥਾ ਦੇ ਫੋਨ ਨੰਬਰ 0172-2219707 ਉੱਤੇ ਕੰਮ ਵਾਲੇ ਦਿਨਾਂ ਦੌਰਾਨ ਸੰਪਰਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਭਾਸ਼ਾ ਵਿਭਾਗ ਦੇ ਉਰਦੂ ਅਧਿਆਪਕ ਸਨੀ ਸਿੰਘ ਨਾਲ 94633-58129 ਉੱਤੇ ਤਾਲਮੇਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਰਦੂ ਅਧਿਆਪਕ ਸਨੀ ਸਿੰਘ ਅਤੇ ਮਨੀਸ਼ ਸਰੋਆ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly