ਨਵੀਂ ਦਿੱਲੀ (ਸਮਾਜ ਵੀਕਲੀ): ਭਾਰਤ ’ਚ ਅਮਰੀਕੀ ਰਾਜਦੂਤ ਅਤੁਲ ਕਸ਼ਯਪ ਨੇ ਅੱਜ ਵਣਜ ਅਤੇ ਸਨਅਤਾਂ ਬਾਰੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲਬਾਤ ਕਰਕੇ ਦੋਵੇਂ ਮੁਲਕਾਂ ਵਿਚਕਾਰ ਵਪਾਰ ਵਧਾਉਣ ਦੇ ਤਰੀਕਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਕਰੀਬ ਦੋ ਘੰਟਿਆਂ ਦੀ ਬੈਠਕ ਤੋਂ ਬਾਅਦ ਕਸ਼ਯਪ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ। ਕਸ਼ਯਪ ਨੇ ਕਿਹਾ,‘‘ਅਮਰੀਕਾ ਅਤੇ ਭਾਰਤ ਵਿਚਕਾਰ 500 ਅਰਬ ਡਾਲਰ ਦੇ ਵਪਾਰ ਨੂੰ ਵਧਾਉਣ ਬਾਰੇ ਵਣਜ ਮੰਤਰੀ ਪਿਯੂਸ਼ ਗੋਇਲ ਨਾਲ ਵਿਚਾਰਾਂ ਹੋਈਆਂ। ਅਸੀਂ ਦੋਵਾਂ ਨੇ ਇਸ ਗੱਲ ’ਤੇ ਸਹਿਮਤੀ ਜਤਾਈ ਕਿ ਦੁਨੀਆ ਦੇ ਦੋ ਵੱਡੇ ਲੋਕਤੰਤਰਾਂ ਨੂੰ ਖੁਸ਼ਹਾਲੀ ਲਈ ਹੋਰ ਨਿੱਠ ਕੇ ਕੰਮ ਕਰਨਾ ਚਾਹੀਦਾ ਹੈ।’’ ਜ਼ਿਕਰਯੋਗ ਹੈ ਕਿ ਸ੍ਰੀ ਗੋਇਲ ਨੇ ਵੀਰਵਾਰ ਨੂੰ ਮੁੰਬਈ ’ਚ ਹੋਏ ਇਕ ਸਮਾਗਮ ਦੌਰਾਨ ਕਿਹਾ ਸੀ ਕਿ ਭਾਰਤ-ਅਮਰੀਕਾ ’ਚ ਵਪਾਰ ਸਮਝੌਤਾ ਲੀਹ ਤੋਂ ਉਤਰ ਗਿਆ ਹੈ ਕਿਉਂਕਿ ਜੋਅ ਬਾਇਡਨ ਸਰਕਾਰ ਨੇ ਕਿਹਾ ਹੈ ਕਿ ਉਹ ਭਾਰਤ ਨਾਲ ਮੁਕਤ ਵਪਾਰ ਸਮਝੌਤੇ ’ਚ ਦਿਲਚਸਪੀ ਨਹੀਂ ਰਖਦੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly