HOME ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 4 ਮਹੀਨਿਆਂ ਤੋਂ ਤਨਖਾਹਾਂ ਤੋਂ ਹਨ...

ਏਡਿਡ ਸਕੂਲਾਂ ਦੇ ਹਜ਼ਾਰਾਂ ਅਧਿਆਪਕਾਂ ਨੂੰ 4 ਮਹੀਨਿਆਂ ਤੋਂ ਤਨਖਾਹਾਂ ਤੋਂ ਹਨ ਸੱਖਣੇ, 9 ਮਈ ਨੂੰ ਧੂਰੀ ਵਿਖੇ ਧਰਨੇ ਦਾ ਐਲਾਨ

1

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਦੇ ਸਰਕਾਰੀ ਸਹਾਇਤਾ ਪ੍ਰਾਪਤ (ਏਡਿਡ) ਸਕੂਲਾਂ ਦੇ ਹਜ਼ਾਰਾਂ ਅਧਿਆਪਕ ਪਿਛਲੇ ਚਾਰ ਮਹੀਨੇ ਤੋਂ ਤਨਖਾਹ ਨਾ ਮਿਲਣ ਕਾਰਨ ਫਾਕਾਕਟੀ ਕਰ ਰਹੇ ਹਨ।ਜਦਕਿ ਸੂਬੇ ਦੇ 4 ਜ਼ਿਿਲ੍ਹਆਂ ਦੇ ਅਧਿਆਪਕਾਂ ਨੂੰ ਬੀਤੇ 11 ਮਹੀਨਿਆਂ ਤੋਂ ਤਨਖਾਹ ਨਹੀ ਮਿਲੀ ਹੈ।ਜਿਸ ਦੇ ਰੋਸ ਵਜੋਂ ਯੂਨੀਅਨ ਵਲੋਂ 9 ਮਈ ਨੂੰ ਧੂਰੀ ਵਿਖੇ ਸੂਬਾ ਪੱਧਰੀ ਰੋਸ ਮੁਜ਼ਾਹਰਾ ਤੇ ਧਰਨਾ ਦੇਣ ਦਾ ਐਲਾਨ ਕੀਤਾ ਹੈ।ਜਾਣਕਾਰੀ ਦਿੰਦਿਆਂ ਪੰਜਾਬ ਰਾਜ ਸਰਕਾਰੀ ਸਹਾਇਤਾ ਪ੍ਰਾਪਤ ਅਧਿਆਪਕ ਅਤੇ ਹੋਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਮਦਨੀਪੁਰ ਅਤੇ ਸੂਬਾ ਸਕੱਤਰ ਸ਼ਰਨਜੀਤ ਸਿੰਘ ਕਾਦੀਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮਾੜੇ ਵਤੀਰੇ ਕਾਰਨ ਏਡਿਡ ਸਕੂਲਾਂ ਦੇ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਨੂੰ ਲੰਬੇ ਸਮੇਂ ਤੱਕ ਬਿਨ੍ਹਾ ਤਨਖਾਹਾਂ ਤੋਂ ਕੰਮ ਕਰਨਾ ਪੈ ਰਿਹਾ ਹੈ। ਸਿੱਖਿਆ ਅਤੇ ਵਿੱਤ ਵਿਭਾਗ ਸਕੂਲਾਂ ਦੀਆਂ ਕਮੇਟੀਆਂ ਦੇ ਆਡਿਟ ਦੇ ਬਹਾਨੇ ਅਧਿਆਪਕਾਂ ਨੂੰ ਤਨਖਾਹਾਂ ਤੋ ਵਾਂਝੇ ਰੱਖ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਦੇ ਸਾਰੇ ਏਡਿਡ ਸਕੂਲਾਂ ਦੇ ਅਧਿਆਪਕਾਂ ਨੂੰ ਜਨਵਰੀ 2026 ਤੋਂ ਹੁਣ ਤੱਕ ਕੋਈ ਗ੍ਰਾਂਟ ਜਾਰੀ ਨਹੀ ਕੀਤੀ ਗਈ। ਜਦਕਿ ਕਈ ਜ਼ਿਿਲ੍ਹਆਂ ਦੇ ਅਧਿਆਪਕਾਂ ਨੂੰ ਮਈ 2025 ਤੋਂ ਤਨਖਾਹ ਜਾਰੀ ਨਹੀ ਕੀਤੀ ਗਈ।ਉਹਨਾਂ ਕਿਹਾ ਕਿ ਇਸ ਸਬੰਧੀ ਸਿੱਖਿਆ ਤੇ ਵਿੱਤ ਮੰਤਰੀਆਂ ਅਤੇ ਸਿੱਖਿਆ ਤੇ ਵਿੱਤ ਸਕੱਤਰਾਂ ਨਾਲ ਵੀ ਜਥੇਬੰਦੀ ਨੇ ਮੀਟਿੰਗਾਂ ਕੀਤੀਆਂ ਪਰ ਕੋਈ ਕਾਰਵਾਈ ਨਹੀ ਕੀਤੀ ਗਈ।ਯੂਨੀਅਨ ਆਗੂਆਂ ਨੇ ਕਿਹਾ ਕਿ ਸਿੱਖਿਆ ਵਿਭਾਗ ਦੇ ਨਾਕਰਾਤਮਕ ਰਵੱਈਆਂ ਕਾਰਨ ਏਡਿਡ ਸਕੂਲ ਬੰਦ ਹੋਣ ਕਿਨਾਰੇ ਹੈ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੈ, ਕਿ ਸਰਕਾਰ ਕੋਈ ਸਣਵਾਈ ਨਹੀ ਕਰ ਰਹੀ। ਏਡਿਡ ਸਕੂਲ਼ਾਂ ਦੇ ਸੇਵਾ ਮੁਕਤ ਅਧਿਆਪਕਾਂ ਨੂੰ ਪੈਨਸ਼ਨਾਂ ਦੇ ਪੀ.ਪੀ.ਓ ਵੀ ਜਾਰੀ ਨਹੀ ਹੋ ਰਹੇ। ਜਿਸ ਕਰਕੇ 9 ਮਈ ਨੂੰ ਪੰਜਾਬ ਦੇ ਸਮੁੱਚੇ ਅਧਿਆਪਕ ਤੇ ਪੈਨਸ਼ਨਰ ਪੰਜਾਬ ਸਰਕਾਰ ਖਿਲਾਫ ਧੂਰੀ ਵਿਖੇ ਵੱਡਾ ਰੋਸ ਮੁਜ਼ਾਹਰਾ ਕਰਨਗੇ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਖੇਡਾਂ ਨੂੰ ਪ੍ਰੋਤਸਾਹਿਤ ਕਰਨ ਲਈ ਬੇਹਤਰੀਨ ਕੰਮ ਕਰ ਰਹੀ ਹੈ ਪੰਜਾਬ ਸਰਕਾਰ – ਬ੍ਰਹਮ ਸ਼ੰਕਰ ਜਿੰਪਾ
Next articleਬਜ਼ੁਰਗ ਸਾਡੇ ਸਮਾਜ ਦੀ ਇੱਕ ਅਨਮੋਲ ਸੰਪਤੀ ਹਨ, ਸਾਨੂੰ ਉਨ੍ਹਾਂ ਦਾ ਸਤਿਕਾਰ ਕਰਨਾ ਚਾਹੀਦਾ ਹੈ – ਕ੍ਰਿਸ਼ਨਾ ਅਰੋੜਾ