ਜੱਲਿ੍ਹਆਂਵਾਲਾ ਕਾਂਡ ਦੇ ਬਦਲੇ ਲਈ ਮਹਾਰਾਣੀ ਐਲਿਜ਼ਾਬੈੱਥ ਨੂੰ ਮਾਰਨ ਦੀ ਧਮਕੀ

ਲੰਡਨ (ਸਮਾਜ ਵੀਕਲੀ):  ਸੋਸ਼ਲ ਮੀਡੀਆ ਉਤੇ ਇਕ ਵੀਡੀਓ ਸਾਹਮਣੇ ਆਈ ਹੈ ਜਿਸ ਵਿਚ ਪੂਰਾ ਮੂੰਹ ਢੱਕ ਕੇ ਇਕ ਵਿਅਕਤੀ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਐਲਿਜ਼ਾਬੈੱਥ ਨੂੰ ਮਾਰਨ ਦਾ ਐਲਾਨ ਕਰ ਰਿਹਾ ਹੈ। ਵੀਡੀਓ ਵਿਚ ਉਹ ਖ਼ੁਦ ਨੂੰ ਭਾਰਤੀ ਸਿੱਖ ਦੱਸ ਰਿਹਾ ਹੈ। ਹੁਣ ਇਸ ਮਾਮਲੇ ਦੀ ਜਾਂਚ ਸਕਾਟਲੈਂਡ ਯਾਰਡ ਨੇ ਆਰੰਭ ਦਿੱਤੀ ਹੈ। ਦੱਸਣਯੋਗ ਹੈ ਕਿ ਕੁਝ ਦਿਨ ਪਹਿਲਾਂ ਵਿੰਡਸਰ ਕਿਲ੍ਹੇ ਵਿਚੋਂ ਇਕ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਸਕਾਟਲੈਂਡ ਯਾਰਡ ਦੇ ਅਧਿਕਾਰੀ ਵੀਡੀਓ ਨੂੰ ਘੁਸਪੈਠੀਏ ਨਾਲ ਜੋੜ ਕੇ ਦੇਖ ਰਹੇ ਹਨ। ਸਨੈਪਸ਼ਾਟ ਉਤੇ ਸਾਂਝੀ ਕੀਤੀ ਵੀਡੀਓ ਵਿਚ ਮੂੰਹ ਢੱਕ ਕੇ ਵਿਅਕਤੀ ਖ਼ੁਦ ਨੂੰ ਭਾਰਤੀ ਸਿੱਖ ਜਸਵੰਤ ਸਿੰਘ ਚਹਿਲ ਦੱਸ ਰਿਹਾ ਹੈ ਤੇ ਐਲਾਨ ਕਰ ਰਿਹਾ ਹੈ ਕਿ ਉਹ 1919 ਵਿਚ ਵਾਪਰੇ ਕਤਲੇਆਮ ਦਾ ਬਦਲਾ ਲੈਣ ਲਈ ਮਹਾਰਾਣੀ ਦੀ ਹੱਤਿਆ ਕਰਨਾ ਚਾਹੁੰਦਾ ਹੈ। ਵਿੰਡਸਰ ਤੋਂ ਜਿਸ 19 ਸਾਲਾ ਘੁਸਪੈਠੀਏ ਨੂੰ ਕਾਬੂ ਕੀਤਾ ਗਿਆ ਸੀ, ਪੁਲੀਸ ਮੁਤਾਬਕ ਉਹ ਮਾਨਸਿਕ ਤੌਰ ’ਤੇ ਠੀਕ ਨਹੀਂ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ‘ਆਪ’ ਨੂੰ ਸਭ ਤੋਂ ਵੱਧ ਸੀਟਾਂ
Next articleCanada’s Covid-19 cases surpass 2mn