ਭੀਖੀ (ਸਮਾਜ ਵੀਕਲੀ) ( ਕਮਲ ਜਿੰਦਲ ) ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਸ਼ੂਟਿੰਗ (ਫਾਇਰਿੰਗ) ਟੂਰਨਾਮੈਂਟ ਮੌਕੇ ਇਨਾਮ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਸਾਬਕਾ ਮੀਤ ਪ੍ਰਧਾਨ ਸ਼੍ਰੀ ਬ੍ਰਿਜ ਲਾਲ ਵਿਸ਼ੇਸ਼ ਤੌਰ ਤੇ ਇਸ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਵੱਲੋਂ ਸ਼ੂਟਿੰਗ ਟੂਰਨਾਮੈਂਟ ਵਿੱਚ ਭਾਗ ਲੈਣ ਵਾਲੇ ਸਾਰੇ ਹੀ ਖਿਡਾਰੀਆਂ ਨੂੰ ਬਹੁਤ – ਬਹੁਤ ਮੁਬਾਰਕਬਾਦ ਦਿੱਤੀ ਗਈ ।ਉਨ੍ਹਾਂ ਬੱਚਿਆਂ ਸੰਬੋਧਨ ਕਰਦਿਆਂ ਕਿਹਾ ਖੇਡਾਂ ਸਰੀਰਕ ਅਰੋਗਤਾ, ਬੌਧਿਕ ਵਿਕਾਸ, ਮਨੋਰੰਜਨ ਤੇ ਆਚਰਣ ਉਸਾਰੀ ਵਿੱਚ ਵੱਡਾ ਯੋਗਦਾਨ ਪਾਉਂਦੀਆਂ ਹਨ। ਇਸ ਮੌਕੇ ਜਾਣਕਾਰੀ ਦਿੰਦਿਆਂ ਸਕੂਲ ਪ੍ਰਿੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਕਿਹਾ ਕਿ ਇਸ ਤਿੰਨ ਰੋਜ਼ਾ ਸ਼ੂਟਿੰਗ ਟੂਰਨਾਮੈਂਟ ਵਿੱਚ ਕੁੱਲ 115 ਖਿਡਾਰੀਆਂ ਨੇ ਭਾਗ ਲਿਆ। ਇਨ੍ਹਾਂ ਟੂਰਨਾਮੈਂਟਾਂ ਨੂੰ ਨੇਪਰੇ ਚਾੜ੍ਹਨ ਅਤੇ ਸਫ਼ਲ ਬਣਾਉਣ ਵਿੱਚ ਸਕੂਲ ਪ੍ਰਬੰਧਕ ਕਮੇਟੀ, ਅਤੇ ਜ਼ਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਮਾਨਸਾ ਦਾ ਭਰਪੂਰ ਸਹਿਯੋਗ ਰਿਹਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਭਾਗ ਲੈਣ ਨਾਲ ਹੀ ਮੁਕਾਬਲੇ ਦੀ ਭਾਵਨਾ ਅਤੇ ਆਸ਼ਾਵਾਦੀ ਦ੍ਰਿਸ਼ਟੀਕੋਣ ਪੈਦਾ ਹੁੰਦਾ ਹੈ। ਇਸ ਮੌਕੇ ਵਿੱਦਿਆ ਮੰਦਰ ਦੀਆਂ ਵਿਦਿਆਰਥਣਾਂ ਵੱਲੋਂ ਸੱਭਿਆਚਾਰਕ ਲੋਕ – ਨਾਚ ਪੇਸ਼ ਕੀਤਾ ਗਿਆ। ਇਸ ਮੌਕੇ ਸ਼ੂਟਿੰਗ ਮੁਕਾਬਲਿਆਂ ਵਿੱਚੋਂ ਪਹਿਲੇ, ਦੂਜੇ, ਤੀਜੇ ਸਥਾਨ ਤੇ ਰਹਿਣ ਵਾਲੇ ਸਾਰੇ ਹੀ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸੇ ਉਪਰੰਤ ਸਕੂਲ ਪ੍ਰਿੰਸੀਪਲ ਨੇ ਸਭ ਦਾ ਤਹਿ ਦਿਲੋਂ ਧੰਨਵਾਦ ਕੀਤਾ ਅਤੇ ਭਾਗ ਲੈਣ ਵਾਲੇ ਸਾਰੇ ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ।ਇਸ ਮੌਕੇ ਜ਼ਿਲ੍ਹਾ ਸ਼ੂਟਿੰਗ ਐਸੋਸੀਏਸ਼ਨ ਦੇ ਸਕੱਤਰ ਸੁਰਿੰਦਰ ਸਿੰਘ, ਮੀਤ ਪ੍ਰਧਾਨ ਅੰਮ੍ਰਿਤ ਢਿੱਲੋਂ, ਸ. ਗੁਰਜੀਤ ਸਿੰਘ ਢਿੱਲੋਂ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਜਿੰਦਰ ਪਾਲ, ਪ੍ਰਬੰਧਕ ਅੰਮ੍ਰਿਤ ਲਾਲ, ਸੀਨੀ. ਵਾਈਸ ਪ੍ਰਧਾਨ ਪ੍ਰਸ਼ੋਤਮ ਮੱਤੀ, ਵਾਈਸ ਪ੍ਰਧਾਨ ਡਾ:ਮੱਖਣ ਲਾਲ, ਮੈਂਬਰ ਭੂਸ਼ਣ ਕੁਮਾਰ, ਵਿਸ਼ੇਸ਼ ਤੌਰ ਹਾਜ਼ਰ ਹੋਏ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



