HOME ਰਾਏਕੋਟ ਵਿਖੇ ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ...

ਰਾਏਕੋਟ ਵਿਖੇ ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਅਕਾਲੀ ਆਗੂ ਬਿਕਰਮਜੀਤ ਸਿੰਘ ਖਾਲਸਾ ਵਲੋਂ ਸਾਂਝੇ ਤੌਰ ’ਤੇੇ ਕੀਤਾ ਗਿਆ

1
ਰਾਏਕੋਟ  (ਸਮਾਜ ਵੀਕਲੀ)  ( ਗੁਰਭਿੰਦਰ ਗੁਰੀ) ਯੰਗ ਸਪੋਰਟਸ ਕਲੱਬ ਰਾਏਕੋਟ ਵਲੋਂ ਕਰਵਾਇਆ ਜਾਣ ਵਾਲਾ ਸਲਾਨਾ 22ਵਾਂ ਕਬੱਡੀ ਕੱਪ ਅੱਜ ਸਥਾਨਕ ਸ੍ਰੀ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਲੱਬ ਪ੍ਰਧਾਨ ਬੂਟਾ ਸਿੰਘ ਛਾਪਾ ਦੀ ਅਗਵਾਈ ਹੇਠ ਧੂਮਧਾਮ ਨਾਲ ਸ਼ੁਰੂ ਹੋ ਗਿਆ। ਇਸ ਤਿੰਨ ਰੋਜ਼ਾ ਟੂਰਨਾਮੈਂਟ ਦਾ ਉਦਘਾਟਨ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲੇ ਅਤੇ ਸਾਬਕਾ ਸੰਸਦੀ ਸਕੱਤਰ ਸੀਨੀਅਰ ਅਕਾਲੀ ਆਗੂ ਬਿਕਰਮਜੀਤ ਸਿੰਘ ਖਾਲਸਾ ਵਲੋਂ ਸਾਂਝੇ ਤੌਰ ’ਤੇੇ ਕੀਤਾ ਗਿਆ। ਟੂਰਨਾਮੈਂਟ ਦਾ ਉਦਘਾਟਨੀ ਕਬੱਡੀ ਦਾ ਮੈਚ ਲੀਲਾਂ ਮੇਘ ਸਿੰਘ ਅਤੇ ਚੂਹੜ ਚੱਕ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ। ਇਸ ਮੌਕੇ ਆਏ ਹੋਏ ਮਹਿਮਾਨਾਂ ਵਲੋਂ ਖਿਡਾਰੀਆਂ ਨਾਲ ਜਾਣ ਪਛਾਣ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਅਤੇ ਟੀਮਾਂ ਅਤੇ ਪ੍ਰਬੰਧਕਾਂ ਨਾਲ ਯਾਦਗਾਰੀ ਤਸਵੀਰ ਵੀ ਖਿਚਵਾਈ। ਇਸ ਮੌਕੇ ਸੰਤ ਬਾਬਾ ਜਸਦੇਵ ਸਿੰਘ ਅਤੇ ਬਿਕਰਮਜੀਤ ਖਾਲਸਾ ਨੇ  ਕਲੱਬ ਵਲੋਂ ਟੂਰਨਾਮੈਂਟ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਖੇਡਾਂ ਨਾਲ ਜੋੜਨਾਂ ਸਮੇਂ ਦੀ ਮੰਗ ਹੈ ਤਾਂ ਜੋ ਉਹ ਨਸ਼ਿਆਂ ਨੂੰ ਤਿਆਗ ਕੇ ਖੇਡਾਂ ਵਿੱਚ ਆਪਣਾ ਰੁਝਾਨ ਵਧਾਉਣ। ਇਸ ਮੌਕੇ ਪ੍ਰਬੰਧਕਾਂ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇੇ ਕੇ ਸਨਮਾਨਿਤ ਵੀ ਕੀਤਾ ਗਿਆ। ਪ੍ਰਧਾਨ ਬੂਟਾ ਸਿੰਘ ਛਾਪਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਇਹ ਟੂਰਨਾਮੈਂਟ 4 ਜਨਵਰੀ ਤੱਕ ਚੱਲੇਗਾ, ਜਿਸ ਦੌਰਾਨ ਕਬੱਡੀ 65 ਕਿੱਲੋ, ਕਬੱਡੀ ਓਪਨ ਪਿੰਡ ਵਾਰ ਨਿਰੋਲ ਦੇ ਮੁਕਾਬਲੇ 3 ਜਨਵਰੀ ਅਤੇ ਕਬੱਡੀ ਓਪਨ ਦੇ ਮੁਕਾਬਲੇ 4 ਜਨਵਰੀ ਨੂੰ ਕਰਵਾਏ ਜਾਣਗੇ। ਜੇੇਤੂ ਟੀਮਾਂ ਅਤੇ ਸਰਬੋਤਮ ਰੇਡਰ ਅਅਤੇ ਜਾਫ਼ੀਆਂ ਕਲੱਬ ਵਲੋਂ ਸ਼ਾਨਦਾਰ ਇਨਾਮ ਦਿੱਤੇ ਜਾਣਗੇ। ਇਸ ਮੌਕੇ ਬਾਬਾ ਦਰਬਾਰਾ ਸਿੰਘ, ਬਾਬਾ ਅਵਤਾਰ ਸਿੰਘ, ਰਵਿੰਦਰ ਸਿੰਘ, ਸੰਤਾ ਸਿੰਘ, ਜਗਤਾਰ ਸਿੰਘ ਸੰਤ, ਵਰਿੰਦਰ ਕੁਮਾਰ ਕਾਲਾ, ਭੁਪਿੰਦਰ ਸਿੰਘ ਗਰੇਵਾਲ, ਇੰਦਰਜੀਤ ਸਿੰਘ ਗਿੱਲ, ਨਿੱਕਾ ਗਰੇਵਾਲਸ ਗੁਰਜੀਤ ਸਿੰਘ, ਬਲਵੀਰ ਸਿੰਘ ਗੋਂਦਵਾਲ, ਰਾਜਾ ਪ੍ਰਾਪਰਟੀ ਡੀਲਰ, ਬਲਵੀਰ ਸਿੰਘ ਗੋਂਦਵਾਲ ਅਮਨਾ ਅਮਰੀਕਾ, ਜਗਦੀਪ ਸਿੰਘ ਦਿਉਲ, ਦਵਿੰਦਰ ਸਿੰਘ ਬੱਸੀਆਂ,  ਮੌਹਣੀ ਕੈਨੇਡਾ, ਰਾਜਾ ਗਰੇਵਾਲ, ਸਰਬਜੀਤ ਸਿੰਘ ਰਾਏ, ਅਮਰਜੀਤ ਸਿੰਘ ਗਰੇਵਾਲ, ਹਰਕੰਵਲ ਸਿੰਘ, ਗੁਰਿੰਦਰ ਸਿੰਘ ਕਾਲੀ, ਜਸਪ੍ਰੀਤ ਸਿੰਘ, ਸੀਨੀਅਰ ਕੁਮੈਂਟੇਟੇਰ ਰਵਿੰਦਰ ਸਿੰਘ ਦੱਦਾਹੂਰ, ਕਮਮੈਂਟੇਟਰ ਗੁਰਪ੍ਰੀਤ ਸਿੰਘ ਸਹਿਬਾਜ਼ਪੁਰਾ ਸਮੇਤ ਵੱਡੀ ਗਿਣਤੀ ’ਚ ਖੇਡ ਪ੍ਰਮੇਮੀ ਮੌਜ਼ੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleRJD सांसद मनोज झा बतायें क्यों पहचान की जातिवादी राजनीति राजनीतिक अर्थशास्त्र से अलग होनी चाहिए, क्या यह जाति विनाश की राजनीति है?
Next article*ਪੱਤਰਕਾਰਾਂ ਅਤੇ ਆਰ ਟੀ ਆਈ ਐਕਟੀਵਿਸਟਾਂ ਤੇ ਕੇਸ ਬੋਲਣ ਦੀ ਆਜ਼ਾਦੀ ਤੇ ਹਮਲਾ* *ਸਰਕਾਰ ਕੇਸ ਤੁਰੰਤ ਵਾਪਿਸ ਲਏ-ਡੀ. ਟੀ. ਐਫ਼.*