ਤਿੰਨ ਆਗੂਆਂ ਨੇ ਫੜਿਆ ਆਰ ਸੀ ਐੱਫ ਮਜ਼ਦੂਰ ਯੂਨੀਅਨ ਦਾ ਪੱਲਾ

ਆਰ ਸੀ ਐਫ ਮਜ਼ਦੂਰ ਯੂਨੀਅਨ ਸੁਸਾਇਟੀ ਚੋਣਾਂ ਵਿੱਚ ਆਪਣੇ ਉਮੀਦਵਾਰ ਉਤਾਰੇਗੀ -ਰਾਮ ਰਤਨ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਆਰ ਸੀ ਐਫ ਮਜ਼ਦੂਰ ਯੂਨੀਅਨ ਦੇ ਆਗੂਆਂ ਦੀ ਇਕ ਅਹਿਮ ਮੀਟਿੰਗ ਯੂਨੀਅਨ ਦੇ ਪ੍ਰਧਾਨ ਅਭਿਸ਼ੇਕ ਸਿੰਘ ਤੇ ਜਨਰਲ ਸਕੱਤਰ ਰਾਮ ਰਤਨ ਸਿੰਘ ਦੀ ਅਗਵਾਈ ਹੇਠ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੇ ਜਨਰਲ ਸਕੱਤਰ ਰਾਮ ਰਤਨ ਸਿੰਘ ਨੇ ਦੱਸਿਆ ਕਿ ਮੀਟਿੰਗ ਦੌਰਾਨ ਫ਼ੈਸਲਾ ਲਿਆ ਗਿਆ ਕਿ ਆਰ ਸੀ ਐਫ ਥਰਿਫ਼ਟ ਐਂਡ ਕਰੈਡਿਟ ਸੁਸਾਇਟੀ ਦੀਆਂ ਬਾਰਾਂ ਅਗਸਤ ਨੂੰ ਹੋਣ ਜਾ ਰਹੀਆਂ ਚੋਣਾਂ ਵਿੱਚ ਹਿੱਸਾ ਲਵੇਗੀ ਤੇ ਅਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।

ਇਸ ਮੀਟਿੰਗ ਵਿੱਚ ਵੀਰ ਪ੍ਰਕਾਸ਼ ਪੰਚਾਲ ਸਾਬਕਾ ਜਨਰਲ ਸਕੱਤਰ ਓਬੀਸੀ ਐਸੋਸੀਏਸ਼ਨ ਆਰ ਸੀ ਐਫ ਤੇ ਭਬੂਤੀ ਸਿੰਘ ਤੇ ਖ਼ੁਸ਼ ਮੁਹੰਮਦ ਦਾ ਮਜ਼ਦੂਰ ਯੂਨੀਅਨ ਵਿੱਚ ਸ਼ਾਮਲ ਹੋਣ ਤੇ ਹਾਰਦਿਕ ਸਵਾਗਤ ਕੀਤਾ ਗਿਆ। ਇਸ ਮੀਟਿੰਗ ਦੌਰਾਨ ਰਾਮ ਰਤਨ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਉਕਤ ਆਗੂ ਜੋ ਮਜ਼ਦੂਰ ਯੂਨੀਅਨ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਨੇ ਯੂਨੀਅਨ ਦੇ ਆਗੂਆਂ ਦੀ ਸਖ਼ਤ ਮਿਹਨਤ ਤੇ ਇਮਾਨਦਾਰੀ ਤੇ ਭਲਾਈ ਦੇ ਸਮਰਪਿਤ ਭਾਵਨਾ ਦੇ ਕੰਮਾਂ ਨੂੰ ਦੇਖਦੇ ਹੋਏ ਮਜ਼ਦੂਰ ਯੂਨੀਅਨ ਵਿੱਚ ਸ਼ਾਮਿਲ ਹੋਣ ਦਾ ਫ਼ੈਸਲਾ ਲਿਆ ਹੈ।

ਆਰ ਸੀ ਐਫ ਮਜ਼ਦੂਰ ਯੂਨੀਅਨ ਵੱਲੋਂ ਉਕਤ ਆਗੂਆਂ ਨੂੰ ਪੂਰਨ ਮਾਣ ਤੇ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮਜ਼ਦੂਰ ਯੂਨੀਅਨ ਦੀ ਤਾਕਤ ਨੂੰ ਦੇਖਦੇ ਹੋਏ ਵਿਰੋਧੀ ਪੂਰੀ ਤਰ੍ਹਾਂ ਬੌਖਲਾ ਗਏ ਹਨ ਤੇ ਉਹ ਚਾਹੁੰਦੇ ਹਨ ਕਿ ਆਰ ਸੀ ਐਫ ਥਰਿਫ਼ਟ ਐਂਡ ਕਰੈਡਿਟ ਸੁਸਾਇਟੀ ਦੀਆਂ ਚੋਣਾਂ ਨਾ ਹੋਣ ਦਿੱਤੀਆਂ ਜਾਣ । ਪ੍ਰੰਤੂ ਆਰ ਸੀ ਐਫ ਮਜ਼ਦੂਰ ਯੂਨੀਅਨ ਹਰ ਹਾਲਤ ਵਿੱਚ ਚੋਣਾਂ ਲੜੇਗੀ। ਇਸ ਮੌਕੇ ਤਰਨਜੀਤ ਸਿੰਘ ,ਅਭਿਸ਼ੇਕ ਸਿੰਘ, ਹਰਵਿੰਦਰ ਸਿੰਘ, ਅੰਮ੍ਰਿਤ ਸਿੰਘ, ਪ੍ਰੀਤਮ ਸਿੰਘ, ਸਤਬੇਲ ਸਿੰਘ, ਰਵੇਲ ਸਿੰਘ ,ਨੀਰਜ ਕੁਮਾਰ ਅਰਵਿੰਦਰ ਸਿੰਘ ਆਦਿ ਹਾਜ਼ਰ ਸਨ ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੁਰਾਣੀ ਪੈਨਸ਼ਨ ਦੀ ਬਹਾਲੀ ਲਈ ਪਟਿਆਲਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਲ ਹੋਣਗੇ- ਰਛਪਾਲ ਵੜੈਚ
Next articleਅਗਲੀ ਸਰਕਾਰ ਅਕਾਲੀ ਬਸਪਾ ਗਠਜੋੜ ਦੀ ਬਣੇਗੀ- ਖੋਜੇਵਾਲ