ਏਕਮ ਪਬਲਿਕ ਸਕੂਲ ਮਹਿਤਪੁਰ ਦੇ ਤਿੰਨ ਅਧਿਆਪਕਾਂ ਨੇ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਵਿੱਚ ਜਿੱਤੇ ਗੋਲਡ ਅਤੇ ਸਿਲਵਰ ਮੈਡਲ

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ)-ਜਿੱਥੇ ਏਕਮ ਪਬਲਿਕ ਸਕੂਲ ਮਹਿਤਪੁਰ ਦੇ ਵਿਦਿਆਰਥੀਆਂ ਨੇ ਜਿਲ੍ਹਾ ਅਤੇ ਸਟੇਟ ਪੱਧਰੀ ਐਥਲੈਟਿਕ ਮੀਟ ਮੈਡਲ ਹਾਸਿਲ ਕਰਕੇ ਇਤਿਹਾਸ ਸਿਰਜਿਆ ਹੈ ਉੱਥੇ ਹੀ ਸਕੂਲ ਦੇ ਅਧਿਆਪਕਾਂ ਵਲੋਂ ਵੀ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ 2 ਵਿੱਚ ਸ਼ਾਨਦਾਰ ਜਿੱਤਾਂ ਹਾਸਿਲ ਕਰ ਕੇ ਖੂਬ ਵਾਹ ਵਾਹ ਖੱਟੀ ਗਈ। ਇਹ ਜਾਣਕਾਰੀ ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਹੁਰਾਂ ਵਲੋਂ ਸਾਂਝੇ ਤੌਰ ਤੇ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਸਕੂਲ ਦੀ ਸਮਾਜਿਕ ਸਿੱਖਿਆ ਅਧਿਆਪਕਾ ਸ਼੍ਰੀਮਤੀ ਗੁਰਪ੍ਰੀਤ ਕੌਰ ਵਲੋਂ ਜਿਲ੍ਹਾ ਪੱਧਰੀ ਐਥਲੈਟਿਕ ਮੀਟ ਏਜ਼ ਕੈਟੇਗਰੀ 41-55 ਵਿੱਚ 100 ਮੀਟਰ ਰੇਸ ਵਿੱਚ ਸਿਲਵਰ ਮੈਡਲ ਹਾਸਿਲ ਕੀਤਾ ਗਿਆ। ਇਸੇ ਪ੍ਰਕਾਰ ਇਕਨੌਮਿਕਸ ਅਧਿਆਪਕਾਂ ਕਮਲਪ੍ਰੀਤ ਕੌਰ ਨੇ ਜਿਲਾ ਪੱਧਰ ਤੇ ਏਜ਼ ਕੈਟੇਗਰੀ 31-40 ਵਿੱਚ ਬੈਡਮਿੰਟਨ ਵਿੱਚ ਸਿਲਵਰ ਮੈਡਲ ਹਾਸਿਲ ਕੀਤਾ। ਇਸ ਮੌਕੇ ਸਪੋਰਟਸ ਅਧਿਆਪਕ ਕੁਲਦੀਪ ਸਿੰਘ ਵਲੋਂ ਕਿੱਕ ਬੌਕਸਿੰਗ ਵਿੱਚ ਏਜ਼ ਕੈਟੇਗਰੀ 31-40 ਵਿੱਚ ਜਿਲ੍ਹਾ ਪੱਧਰ ਤੇ ਗੋਲਡ ਅਤੇ ਸਟੇਟ ਪੱਧਰ ਤੇ ਸਿਲਵਰ ਮੈਡਲ ਹਾਸਿਲ ਕਰਨ ਦਾ ਮਾਣ ਹਾਸਿਲ ਕੀਤਾ ਗਿਆ। ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਨੇ ਕਿਹਾ ਕਿ ਬੱਚਿਆਂ ਦੇ ਨਾਲ ਨਾਲ ਅਧਿਆਪਕਾਂ ਦਾ ਖੇਡਾਂ ਵਿੱਚ ਆਪਣੀ ਰੁਚੀ ਦਿਖਾਉਂਦੇ ਹੋਏ ਅੱਗੇ ਆਉਣਾ ਸਕੂਲ ਲਈ ਬਹੁਤ ਮਾਣ ਵਾਲੀ ਗੱਲ ਹੈ। ਇਸ ਨਾਲ ਵਿਦਿਆਰਥੀਆਂ ਵਰਗ ਨੂੰ ਵੀ ਸੇਧ ਮਿਲ ਰਹੀ ਹੈ। ਇਸ ਮੌਕੇ ਸਕੂਲ ਮੈਨੇਜਮੈਂਟ ਤੋਂ ਸਰਦਾਰ ਦਲਜੀਤ ਸਿੰਘ ਵਾਈਸ ਪ੍ਰਿੰਸੀਪਲ ਸਮੀਕਸ਼ਾ ਸ਼ਰਮਾ ਕੋਚ ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼ ਵਲੋਂ ਇਹਨਾਂ ਅਧਿਆਪਕਾਂ ਨੂੰ ਵਧਾਈ ਦਿੱਤੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਨਗਰ ਕੌਂਸਲ ਦੇ ਈ.ਓ ਖਿਲਾਫ਼ ਧਰਨਾ ਪ੍ਰਦਰਸ਼ਨ 3 ਨਵੰਬਰ ਨੂੰ – ਪੱਬਵਾ / ਸੰਧੂ 
Next articleਉੱਘੇ ਲੇਖਕ ਮਹਿੰਦਰ ਸੂਦ ਵਿਰਕ ਨੇ ਰਾਸ਼ਟਰੀ ਕਾਵਿਆ ਸਾਗਰ ਵੱਲੋਂ ਕਰਵਾਏ ਕਵੀਂ ਦਰਬਾਰ ਵਿੱਚ ਹਾਜ਼ਰੀ ਲਗਾਈ