ਹਾਦਸੇ ਵਿੱਚ ਦੋ ਸਕੇ ਭਰਾਵਾਂ ਸਣੇ ਤਿੰਨ ਨੌਜਵਾਨ ਹਲਾਕ

ਨੂਰਪੁਰ ਬੇਦੀ (ਸਮਾਜ ਵੀਕਲੀ):  ਨੂਰਪੁਰ ਬੇਦੀ-ਗੜ੍ਹਸ਼ੰਕਰ ਸੜਕ ’ਤੇ ਪਿੰਡ ਕਲਵਾਂ ਨੇੜੇ ਬੀਤੀ ਰਾਤ ਲਗਪਗ ਡੇਢ ਵਜੇ ਇੱਕ ਮੋਟਰਸਾਈਕਲ ਤੇ ਅਣਪਛਾਤੇ ਵਾਹਨ ਦੀ ਟੱਕਰ ਹੋ ਗਈ, ਜਿਸ ਵਿੱਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਦੋ ਸਕੇ ਭਰਾ ਸ਼ਾਮਲ ਹਨ। ਇਹ ਨੌਜਵਾਨ ਹੋਲੇ ਮਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਜਾ ਰਹੇ ਸਨ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਪ੍ਰੀਤ ਸਿੰਘ (18) ਲਵਪ੍ਰੀਤ ਸਿੰਘ (16) ਦੋਵੇਂ ਸਕੇ ਭਰਾ ਤੇ ਪ੍ਰਿੰਸਪ੍ਰੀਤ ਸਿੰਘ (17) ਵਾਸੀ ਪਿੰਡ ਸੱਗਰਾਂਵਾਲੀ ਥਾਣਾ ਭੋਗਪੁਰ, ਜਲੰਧਰ ਵਜੋਂ ਹੋਈ ਹੈ। ਪੁਲੀਸ ਨੇ ਮੌਕੇ ’ਤੇ ਪੁੱਜ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭਾਈ ਜੈਤਾ ਜੀ ਸਿਵਲ ਹਸਪਤਾਲ, ਆਨੰਦਪੁਰ ਸਾਹਿਬ ਪਹੁੰਚਾਇਆ। ਕਲਵਾਂ ਮੌੜ ਪੁਲੀਸ ਚੌਕੀ ਦੇ ਇੰਚਾਰਜ ਰਾਜਿੰਦਰ ਕੁਮਾਰ ਏਐੱਸਆਈ ਨੇ ਦੱਸਿਆ ਕਿ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ੀਰਕਪੁਰ ਵਿੱਚ ਟਰਾਲਾ ਪਲਟਣ ਕਾਰਨ ਬੱਚੇ ਸਣੇ 3 ਹਲਾਕ
Next articleਬੇਭਰੋਸਗੀ ਮਤਾ: ਮੀਟਿੰਗ ਲਈ ਪੁੱਜੇ ਕਾਂਗਰਸੀ ਪੁਲੀਸ ਨਾਲ ਭਿੜੇ