ਕੁਲਗਾਮ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਤਿੰਨ ਦਹਿਸ਼ਤਗਰਦ ਹਲਾਕ

ਸ੍ਰੀਨਗਰ (ਸਮਾਜ ਵੀਕਲੀ): ਜੰਮੂ ਤੇ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਅੱਜ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਵਿੱਚ ਤਿੰਨ ਦਹਿਸ਼ਤਗਰਦ ਮਾਰੇ ਗਏ। ਜਾਣਕਾਰੀ ਅਨੁਸਾਰ ਸਲਾਮਤੀ ਦਸਤਿਆਂ ਨੇ ਇਲਾਕੇ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਵਿੱਢੀ ਸੀ ਕਿ ਚਿੱਮਰ ਪਿੰਡ ਵਿੱਚ ਦਹਿਸ਼ਤਗਰਦਾਂ ਤੇ ਸੁਰੱਖਿਆ ਬਲਾਂ ਦਰਮਿਆਨ ਮੁਕਾਬਲਾ ਸ਼ੁਰੂ ਹੋ ਗਿਆ। ਦੁਵੱਲੀ ਗੋਲੀਬਾਰੀ ਦੌਰਾਨ ਤਿੰਨ ਦਹਿਸ਼ਤਗਰਦ ਮਾਰੇ ਗਏ। ਤਲਾਸ਼ੀ ਮੁਹਿੰਮ ਹਾਲੇ ਵੀ ਜਾਰੀ ਹੈ।

ਇਸ ਦੌਰਾਨ ਜੰਮੂ ਤੇ ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ਵਿਚ ਕੰਟਰੋਲ ਰੇਖਾ ਨੇੜੇ ਮਸ਼ਕੂਕ ਦਹਿਸ਼ਤਗਰਦ ਨਾਲ ਹੋਏ ਮੁਕਾਬਲੇ ’ਚ ਦੁਵੱਲੀ ਗੋਲੀਬਾਰੀ ਦੌਰਾਨ ਸੁਰੱਖਿਆ ਬਲਾਂ ਦਾ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਦਸਤਿਆਂ ਨੂੰ ਮੰਗਲਵਾਰ ਸ਼ਾਮ ਨੂੰ ਕੰਟਰੋਲ ਰੇਖਾ ਦੇ ਨਾਲ ਲਗਦੇ ਖੇਤਰਾਂ ਵਿੱਚ ਹਥਿਆਰਬੰਦ ਵਿਅਕਤੀਆਂ ਦੀ ਮੌਜੂਦਗੀ ਤੇ ਸ਼ੱਕੀ ਮੂਵਮੈਂਟ ਬਾਰੇ ਜਾਣਕਾਰੀ ਮਿਲੀ ਸੀ। ਸੁਰੱਖਿਆ ਬਲਾਂ ਨੇ ਮੰਗਲਵਾਰ ਤੇ ਬੁੱਧਵਾਰ ਦੀ ਦਰਮਿਆਨੀ ਰਾਤ ਨੂੰ ਡਡਾਲ ਪਿੰਡ ਨੂੰ ਘੇਰਾ ਪਾ ਕੇ ਤਲਾਸ਼ੀ ਮੁਹਿੰਮ ਆਰੰਭੀ ਤਾਂ ਇਕ ਥਾਂ ਲੁਕੇ ਦਹਿਸ਼ਤਗਰਦਾਂ ਨੇ ਗੋਲੀ ਚਲਾ ਦਿੱਤੀ। ਇਸ ਦੌਰਾਨ ਦੁਵੱਲੀ ਗੋਲੀਬਾਰੀ ’ਚ ਭਾਰਤੀ ਫੌਜ ਦਾ ਜਵਾਨ ਜ਼ਖ਼ਮੀ ਹੋ ਗਿਆ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਵਿੱਚ ਬੱਸ ਅਤੇ ਆਲਟੋ ਦੀ ਆਹਮੋ-ਸਾਹਮਣੇ ਟੱਕਰ; 6 ਦੀ ਮੌਤ, 2 ਜਖ਼ਮੀ
Next articleਲਾਲ ਕਿਲਾ ਹਿੰਸਾ ਮਾਮਲੇ ’ਚ ਬੂਟਾ ਸਿੰਘ ਗ੍ਰਿਫ਼ਤਾਰ