ਫੈਕਟਰੀ ਵਿੱਚ ਅੱਗ ਲੱਗਣ ਕਾਰਨ ਤਿੰਨ ਮਜ਼ਦੂਰ ਝੁਲਸੇ

ਲੁਧਿਆਣਾ (ਸਮਾਜ ਵੀਕਲੀ):  ਸਨਅਤੀ ਸ਼ਹਿਰ ਦੇ ਸੁੰਦਰ ਨਗਰ ਇਲਾਕੇ ਵਿੱਚ ਅੱਜ ਦੇਰ ਸ਼ਾਮ ਪਲਾਸਟਿਕ ਦੀ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਫੈਕਟਰੀ ਵਿਚ ਜਦੋਂ ਅੱਗ ਲੱਗਣ ਦੀ ਘਟਨਾ ਵਾਪਰੀ ਤਾਂ ਉਸ ਸਮੇਂ ਵਰਕਰ ਅੰਦਰ ਕੰਮ ਕਰ ਰਹੇ ਸਨ। ਫਾਇਰ ਬ੍ਰਿਗੇਡ ਤੋਂ ਪਹਿਲਾਂ ਆਸਪਾਸ ਦੇ ਫੈਕਟਰੀ ਵਾਲਿਆਂ ਨੇ ਖ਼ੁਦ ਹੀ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਵੱਲੋਂ ਫੈਕਟਰੀ ਅੰਦਰ ਕੰਮ ਕਰਦੇ ਵਰਕਰਾਂ ਨੂੰ ਬਾਹਰ ਕੱਢਿਆ ਗਿਆ। ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਿਕ ਜਦੋਂ ਵਰਕਰਾਂ ਨੂੰ ਬਾਹਰ ਕੱਢਿਆ ਜਾ ਰਿਹਾ ਸੀ ਤਾਂ ਤੇਜ਼ ਅੱਗ ਵਿੱਚ ਤਿੰਨ ਵਰਕਰ ਝੁਲਸ ਗਏ। ਉਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।

ਅਜੇ ਤਕ ਅੱਗ ਲੱਗਣ ਦੇ ਕਾਰਨ ਸਾਫ਼ ਨਹੀਂ ਹੋ ਸਕੇ। ਇਸ ਸਬੰਧੀ ਦੱਸਿਆ ਜਾ ਰਿਹਾ ਹੈ ਕਿ ਅੱਗ ਸ਼ਾਇਦ ਸ਼ਾਰਟ ਸਰਕਟ ਕਾਰਨ ਲੱਗੀ ਹੋ ਸਕਦੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਫਾਇਰ ਅਫ਼ਸਰ ਆਤਿਸ਼ ਨੇ ਦੱਸਿਆ ਕਿ ਸੁੰਦਰ ਨਗਰ ਦੀ ਸਾਵਨ ਪਲਾਸਟਿਕ ਫੈਕਟਰੀ ਵਿੱਚ ਲਿਫ਼ਾਫੇ ਤੇ ਹੋਰ ਸਾਮਾਨ ਤਿਆਰ ਹੁੰਦਾ ਹੈ। ਅੱਜ ਦੇਰ ਸ਼ਾਮ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਮਗਰੋਂ ਅੱਗ ਬੁਝਾਊ ਅਮਲੇ ਵੱਲੋਂ ਅੱਗ ਉੱਪਰ ਕਾਬੂ ਪਾਇਆ ਗਿਆ। ਸਥਾਨਕ ਲੋਕਾਂ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਤਿੰਨ ਮਜ਼ਦੂਰ ਜ਼ਖ਼ਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੱਸ ਦੀ ਲਪੇਟ ’ਚ ਆਈਆਂ ਵਿਦਿਆਰਥਣਾਂ, ਇੱਕ ਹਲਾਕ, ਤਿੰਨ ਜ਼ਖ਼ਮੀ
Next articleਨਾਬਾਲਗ ਲੜਕੇ-ਲੜਕੀ ਦੀਆਂ ਲਾਸ਼ਾਂ ਮਿਲੀਆਂ