ਨਵੀਂ ਦਿੱਲੀ (ਸਮਾਜ ਵੀਕਲੀ): ਅਫ਼ਗ਼ਾਨਿਸਤਾਨ ਸੰਕਟ ’ਤੇ ਭਾਰਤ ਵੱਲੋਂ ਕਰਵਾਈ ਜਾ ਰਹੀ ਅੱਠ ਦੇਸ਼ਾਂ ਦੀ ਵਾਰਤਾ ‘ਚ ਰਾਸ਼ਟਰੀ ਸੁਰੱਖਿਆ ਸਲਾਹਕਾਰ (ਐੱਨਐੱਸਏ) ਅਜੀਤ ਡੋਵਾਲ ਨੇ ਕਿਹਾ ਕਿ ਅਫ਼ਗ਼ਾਨਿਸਤਾਨ ’ਚ ਤਾਜ਼ਾ ਘਟਨਾਵਾਂ ਨਾ ਸਿਰਫ ਉਸ ਦੇਸ਼ ਦੇ ਲੋਕਾਂ ਲਈ, ਸਗੋਂ ਉਸ ਦੇ ਗੁਆਂਢੀਆਂ ਅਤੇ ਖੇਤਰ ਲਈ ਅਹਿਮੀਅਤ ਰੱਖਦੀਆਂ ਹਨ।
ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਆਪਣੇ ਉਦਘਾਟਨੀ ਭਾਸ਼ਣ ਵਿੱਚ ਉਨ੍ਹਾਂ ਕਿਹਾ ਕਿ ਇਹ ਅਫ਼ਗਾਨ ਸਥਿਤੀ ‘ਤੇ ਖੇਤਰੀ ਦੇਸ਼ਾਂ ਦਰਮਿਆਨ ਨਜ਼ਦੀਕੀ ਸਲਾਹ-ਮਸ਼ਵਰੇ, ਵਧੇਰੇ ਸਹਿਯੋਗ ਅਤੇ ਤਾਲਮੇਲ ਦਾ ਸਮਾਂ ਹੈ। ਅਫ਼ਗਾਨਿਸਤਾਨ ’ਤੇ ਦਿੱਲੀ ਖੇਤਰੀ ਸੁਰੱਖਿਆ ਸੰਵਾਦ ‘ਚ ਰੂਸ, ਇਰਾਨ, ਕਜ਼ਾਕਿਸਤਾਨ, ਕਿਰਗਿਸਤਾਨ, ਤਜ਼ਾਕਿਸਤਾਨ, ਤੁਰਕਮੇਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਸੁਰੱਖਿਆ ਅਧਿਕਾਰੀ ਹਿੱਸਾ ਲੈ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly