ਜ਼ਿਲ੍ਹਾ ਟੀਕਾਕਰਨ ਅਫਸਰ ਮਾਨਸਾ ਨੇ ਮਮਤਾ ਦਿਵਸ ਦੇ ਮੌਕੇ ਤੇ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਸੈਂਟਰਾਂ ਦਾ ਕੀਤਾ ਦੌਰਾ:-ਡਾ. ਰਣਜੀਤ ਸਿੰਘ ਰਾਏ।
ਮਾਨਸਾ (ਸਮਾਜ ਵੀਕਲੀ): ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਾਉਣ ਦੇ ਮਕਸਦ ਨਾਲ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਚੰਡੀਗਡ਼੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਮਾਨਸਾ ਡਾ. ਹਰਿੰਦਰ ਕੁਮਾਰ ਸ਼ਰਮਾ ਦੀ ਯੋਗ ਅਗਵਾਈ ਹੇਠ ਡਾ. ਰਣਜੀਤ ਸਿੰਘ ਰਾਏ ਜ਼ਿਲ੍ਹਾ ਟੀਕਾਕਰਨ ਅਫਸਰ ਮਾਨਸਾ ਨੇ ਮਮਤਾ ਦਿਵਸ ਦੇ ਮੌਕੇ ਤੇ ਵੱਖ ਵੱਖ ਸਿਹਤ ਕੇਂਦਰਾਂ ਦਾ ਦੌਰਾ ਕੀਤਾ, ਇਸ ਦੌਰੇ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਕਿਹਾ, ਆਪਣੀ ਡਿਊਟੀ ਪ੍ਰਤੀ ਪੂਰੀ ਵਫ਼ਾਦਾਰੀ ਨਾਲ ਸਮੇਂ ਸਿਰ ਪਹੁੰਚਣਾ ਯਕੀਨੀ ਬਣਾਇਆ ਜਾਵੇ,ਤਾਂ ਜੋ ਸਿਹਤ ਕੇਂਦਰਾਂ ਵਿਚ ਜੱਚਾ ਬੱਚਾ ਸਿਹਤ ਸੇਵਾਵਾਂ ਜਾਂ ਹੋਰ ਐੱਨ.ਸੀ.ਡੀ. ਪ੍ਰੋਗਰਾਮ ਅਧੀਨ ਲਾਭ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ, ਇਸ ਮੌਕੇ ਉਨ੍ਹਾਂ ਨੇ ਪਿੰਡ ਰਲਾ ਦੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕਰਕੇ ਸਿਹਤ ਪ੍ਰੋਗਰਾਮਾਂ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ , ਨਾਲ ਹੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਵੀ ਕੀਤਾ ।
ਇਸ ਮੌਕ ਵਿਜੈ ਕੁਮਾਰ ਜਿਲਾ ਸਮੂਹ ਸਿੱਖਿਆਂ ਅਤੇ ਸੂਚਨਾ ਅਫਸਰ ਨੇ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਤੇ ਨਾਲ ਹੀ ਦੱਸਿਆ ਕਿ ਸਿਹਤ ਵਿਭਾਗ ਮਾਨਸਾ ਦੀ ਤਰਫੋਂ 01 ਨਵੰਬਰ ਤੋਂ 07 ਨਵੰਬਰ ਤੱਕ ਤੰਬਾਕੂਨੋਸ਼ੀ ਪ੍ਰਤੀ ਵਿਸ਼ੇਸ਼ ਮੁਹਿੰਮ ਚਲਾ ਕੇ ਲੋਕਾਂ ਨੂੰ ਤੰਬਾਕੂ ਦੇ ਸੇਵਨ ਤੋਂ ਬਚਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਇਸ ਦੇ ਨਾਲ ਹੀ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਸਮਾਜ ਦੇ ਪਿਛੜੇ ਅਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਅੱਖਾਂ ਲਈ ਰਾਖੀ ਲਈ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਦਾਨ ਕਰਦੀ ਹੈ ਇਸ ਸੰਬੰਧੀ ਲੋਗਾਂ ਨੂੰ ਵਿਸ਼ੇਸ਼ ਤੌਰ ਤੇ ਜਾਣਕਾਰੀ ਦਿੱਤੀ ਅਤੇ ਵੱਖ ਵੱਖ ਤਰਾਂ ਦੇ ਪੈਂਫਲਿਟ ਵੰਡੇ,ਇਸ ਮੌਕੇ ਸਿਹਤ ਸੁਪਰਵਾਈਜ਼ਰ ਜਗਦੀਸ਼ ਸਿੰਘ,ਸੁਖਬੀਰ ਸਿੰਘ ਸਿਹਤ ਕਰਮਚਾਰੀ,ਤਰਸੇਮ ਸਿੰਘ ਫਾਰਮੇਸੀ ਅਫਸਰ, ਅਮਨਦੀਪ ਕੌਰ ਏ.ਐਨ.ਐਮ. ਸਿਹਤ ਵਿਭਾਗ ਦੇ ਅਧਿਕਾਰੀ, ਕਰਮਚਾਰੀ ਅਤੇ ਆਸਾ ਵਰਕਰ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly