HOME ਨਸ਼ਿਆਂ ਤੋਂ ਦੂਰ ਰਹਿਣ ਲਈ ਦ੍ਰਿੜ ਨਿਸ਼ਚੇ ਕਰਨ ਦੀ ਲੋੜ : ਡਾ....

ਨਸ਼ਿਆਂ ਤੋਂ ਦੂਰ ਰਹਿਣ ਲਈ ਦ੍ਰਿੜ ਨਿਸ਼ਚੇ ਕਰਨ ਦੀ ਲੋੜ : ਡਾ. ਰਣਜੀਤ ਹਰੀਸ਼

2

‘ਨਸ਼ਿਆਂ ਨੂੰ ਕਹੋ ਨਾਂਹ’ ਦਾ ਦਿੱਤਾ ਸੁਨੇਹਾ

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ): ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੀ.ਐੱਚ.ਸੀ. ਮੁਜ਼ੱਫਰਪੁਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਰਹਿਨੁਮਾਈ ਹੇਠ ਮਿੰਨੀ ਪੀ.ਐੱਚ.ਸੀ. ਜਾਡਲਾ ਵਿਖੇ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਤੋਂ ਬਚਾਅ ਸਬੰਧੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਮੈਡੀਕਲ ਅਫਸਰ ਡਾ. ਰਣਜੀਤ ਹਰੀਸ਼ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਤੋਂ ਦੂਰ ਰਹਿਣ ਲਈ ਦ੍ਰਿੜ ਨਿਸ਼ਚੇ ਕਰਨ ਦੀ ਅਪੀਲ ਕੀਤੀ। ਉਨ੍ਹਾਂ “ਨਸ਼ਿਆਂ ਨੂੰ ਕਹੋ ਨਾਂਹ” ਦਾ ਸੁਨੇਹਾ ਦਿੰਦਿਆਂ ਕਿਹਾ ਕਿ ਹਰ ਵਿਅਕਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਖੁਦ, ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਹਰ ਕਿਸਮ ਦੇ ਨਸ਼ਿਆਂ ਤੋਂ ਦੂਰ ਰੱਖਣ ਲਈ ਪ੍ਰੇਰਿਤ ਕਰੇ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਤ ਮਨੁੱਖ ਦੀ ਸਿਹਤ ਲਈ ਗੰਭੀਰ ਖਤਰਾ ਹੈ ਅਤੇ ਇਹ ਪਰਿਵਾਰ ਦੇ ਭਵਿੱਖ ਨੂੰ ਬਰਬਾਦ ਕਰ ਸਕਦੀ ਹੈ। ਨਸ਼ੇ ਦਾ ਆਦੀ ਵਿਅਕਤੀ ਆਰਥਿਕ ਤੌਰ ‘ਤੇ ਕਮਜ਼ੋਰ ਹੋ ਜਾਂਦਾ ਹੈ ਅਤੇ ਸਮਾਜਿਕ ਤੌਰ ‘ਤੇ ਵੀ ਹੀਣਭਾਵਨਾ ਦਾ ਸ਼ਿਕਾਰ ਬਣ ਕੇ ਮਾਨਸਿਕ ਤਣਾਅ ਦਾ ਸਾਹਮਣਾ ਕਰਦਾ ਹੈ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦਾ ਸਰੀਰ ਉੱਤੇ ਵੀ ਗੰਭੀਰ ਨਕਾਰਾਤਮਕ ਅਸਰ ਪੈਂਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਿਹਤ ਵਿਭਾਗ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਵਿਆਪਕ ਪੱਧਰ ‘ਤੇ ਆਪਣਾ ਯੋਗਦਾਨ ਪਾ ਰਿਹਾ ਹੈ। ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਮਨਿੰਦਰ ਸਿੰਘ ਅਤੇ ਓ.ਟੀ. ਕੌਂਸਲਰ ਹਰਪ੍ਰੀਤ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ਼ ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਵਰਗ ਦੇ ਲੋਕਾਂ ਨੂੰ ਆਪਣੇ ਤਨ-ਮਨ ਨਾਲ ਸ਼ਮੂਲੀਅਤ ਕਰਨੀ ਚਾਹੀਦੀ ਹੈ। ਉਨ੍ਹਾਂ ਅਪੀਲ ਕੀਤੀ ਕਿ ਆਓ, ਅਸੀਂ ਸਾਰੇ ਮਿਲ ਕੇ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਆਪਣਾ-ਆਪਣਾ ਯੋਗਦਾਨ ਪਾਈਏ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਡਾ. ਮਦਨ ਲਾਲ, ਮਨਦੀਪ ਸਿੰਘ ਕਾਹਲੋਂ, ਏ.ਐੱਨ.ਐੱਮ. ਸੁਮਨ ਸ਼ਰਮਾ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪ੍ਭਸਿਮਰਨ ਕੋਰ ਚਾਹਲ ਨੇ ਚਾਂਦੀ ਦਾ ਤਗਮਾ ਜਿੱਤ ਕੇ ਨਵਾਂਸ਼ਹਿਰ ਜਿਲ੍ਹੇਂ ਦਾ ਨਾ ਰੋਸ਼ਨ ਕੀਤਾ ਪ੍ਭਸਿਮਰਨ ਕੌਰ ਚਾਹਲ ਦੇ ਘਰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਤਾਂ 
Next articleਪਸ਼ੂਆਂ ਨੂੰ ਬੇਸਹਾਰਾ ਛੱਡਣ ਵਾਲਿਆਂ ’ਤੇ ਹੋਵੇਗੀ ਕਾਰਵਾਈ – ਜ਼ਿਲ੍ਹਾ ਮੈਜਿਸਟਰੇਟ