ਮੀਟਿੰਗ ਵਿੱਚ ਹਿੱਸਾ ਲੈਣ ਬਾਰੇ ਟੀਐੱਮਸੀ ਨੇ ਹੀ ਲੈਣਾ ਹੈ ਫ਼ੈਸਲਾ: ਕਾਂਗਰਸ

ਨਵੀਂ ਦਿੱਲੀ (ਸਮਾਜ ਵੀਕਲੀ) : ਕਾਂਗਰਸ ਨੇ ਕਿਹਾ ਹੈ ਕਿ ਭਲਕੇ ਸੰਸਦ ਦਾ ਸਰਦ ਰੁੱਤ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਵੱਲੋਂ ਸੱਦੀ ਗਈ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਬੈਠਕ ’ਚ ਤ੍ਰਿਣਮੂਲ ਕਾਂਗਰਸ (ਟੀਐੱਮਸੀ) ਨੇ ਸ਼ਾਮਲ ਹੋਣ ਬਾਰੇ ਖ਼ੁਦ ਹੀ ਫ਼ੈਸਲਾ ਲੈਣਾ ਹੈ। ਕਾਂਗਰਸ ਆਗੂ ਅਧੀਰ ਰੰਜਨ ਚੌਧਰੀ ਨੇ ਕਿਹਾ ਕਿ ਇਹ ਪਾਰਟੀ ਦੀ ਰਵਾਇਤ ਰਹੀ ਹੈ ਕਿ ਵਿਰੋਧੀ ਧਿਰ ਦੇ ਆਗੂ ਵੱਲੋਂ ਹਰੇਕ ਇਜਲਾਸ ਤੋਂ ਪਹਿਲਾਂ ਮੀਟਿੰਗ ਸੱਦੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਹ ਮਹਿਸੂਸ ਕਰਦਾ ਹੈ ਕਿ ਕਾਂਗਰਸ ਨਾਲ ਹੱਥ ਮਿਲਾਉਣ ’ਤੇ ਉਹ ਸਰਕਾਰ ਦੀ ਖ਼ਿਲਾਫ਼ਤ ਕਰਦਾ ਨਜ਼ਰ ਆਵੇਗਾ ਤਾਂ ਉਸ ਨੂੰ ਬੈਠਕ ’ਚ ਸ਼ਾਮਲ ਹੋਣ ਦੀ ਲੋੜ ਨਹੀਂ ਹੈ। ਚੌਧਰੀ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਇਕ ਦਿਨ ਪਹਿਲਾਂ ਤ੍ਰਿਣਮੂਲ ਕਾਂਗਰਸ ਨੇ ਕਿਹਾ ਸੀ ਕਿ ਸੋਮਵਾਰ ਨੂੰ ਸੱਦੀ ਗਈ ਬੈਠਕ ’ਚ ਉਨ੍ਹਾਂ ਦੇ ਆਗੂ ਸ਼ਾਇਦ ਸ਼ਾਮਲ ਨਹੀਂ ਹੋਣਗੇ।

ਕਾਂਗਰਸ ਆਗੂ ਨੇ ਕਿਹਾ ਕਿ ਸਾਰੀਆਂ ਵਿਰੋਧੀ ਪਾਰਟੀਆਂ ਨੂੰ ਸੰਸਦ ਦੇ ਇਜਲਾਸ ਤੋਂ ਪਹਿਲਾਂ ਮੁੱਦਿਆਂ ’ਤੇ ਵਿਚਾਰ ਕਰਨ ਲਈ ਸੱਦਣਾ ਉਨ੍ਹਾਂ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਪਿਛਲੇ ਇਜਲਾਸ ਦੌਰਾਨ ਟੀਐੱਮਸੀ ਨੇ ਅਜਿਹੀ ਬੈਠਕ ’ਚ ਸ਼ਮੂਲੀਅਤ ਕੀਤੀ ਸੀ ਜਿਸ ਕਰਕੇ ਹੁਣ ਵੀ ਉਸ ਨੂੰ ਸੱਦਾ ਦਿੱਤਾ ਗਿਆ ਹੈ। ਉਧਰ ਰਾਜ ਸਭਾ ’ਚ ਵਿਰੋਧੀ ਧਿਰ ਦੇ ਆਗੂ ਮਲਿਕਾਰਜੁਨ ਖੜਗੇ ਨੇ ਕਿਹਾ ਕਿ ਕਿਹਾ ਕਿ ਉਨ੍ਹਾਂ ਡੈਰੇਕ ਓ’ਬ੍ਰਾਇਨ ਨਾਲ ਗੱਲਬਾਤ ਕੀਤੀ ਹੈ ਜਿਨ੍ਹਾਂ ਦੱਸਿਆ ਹੈ ਕਿ ਸੋਮਵਾਰ ਨੂੰ ਟੀਐੱਮਸੀ ਵਰਕਿੰਗ ਕਮੇਟੀ ਦੀ ਬੈਠਕ ਸੱਦੀ ਗਈ ਹੈ ਅਤੇ ਜ਼ਿਆਦਾਤਰ ਸੰਸਦ ਮੈਂਬਰ ਉਸ ’ਚ ਰੁੱਝੇ ਹੋਣਗੇ। ਇਸ ਕਾਰਨ ਕਾਂਗਰਸ ਦੀ ਬੈਠਕ ’ਚ ਸ਼ਾਮਲ ਹੋਣਾ ਮੁਸ਼ਕਲ ਜਾਪਦਾ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਰਥੀ ਵਾਲੇ ਵਾਹਨ ਦੀ ਖੜ੍ਹੇ ਟਰੱਕ ਨਾਲ ਟੱਕਰ; 18 ਹਲਾਕ
Next articleਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਸਰਕਾਰ ਸੰਸਦ ਵਿੱਚ ਬਿੱਲ ਲਿਆਵੇ: ਮਨੋਜ ਝਾਅ