ਹੁਸ਼ਿਆਰਪੁਰ /ਮਾਹਿਲਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) -ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਦੇ ਕੰਪਿਊਟਰ ਵਿਭਾਗ ਵਿੱਚ ਚੱਲਦੇ ਕੋਰਸ ਐਮਐਸਸੀ (ਆਈਟੀ) ਦੇ ਚੌਥੇ ਸਮੈਸਟਰ ਦੇ ਨਤੀਜੇ ਵਿੱਚ ਵਿਦਿਆਰਥਣ ਮਨਜੋਤ ਸੈਣੀ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿੱਚੋਂ ਦੂਜਾ ਸਥਾਨ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ । ਇਸ ਮੌਕੇ ਕਰਵਾਏ ਸਨਮਾਨ ਸਮਾਰੋਹ ਵਿੱਚ ਵਿਦਿਆਰਥਣ ਮਨਜੋਤ ਸੈਣੀ ਨੂੰ ਸਿੱਖ ਐਜੂਕੇਸ਼ਨਲ ਕੌਂਸਲ ਦੇ ਖਜ਼ਾਨਚੀ ਵੀਰਿੰਦਰ ਸ਼ਰਮਾ,ਖੇਡ ਪ੍ਰਮੋਟਰ ਪ੍ਰਿੰਸੀਪਲ ਜਗਮੋਹਨ ਸਿੰਘ, ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ, ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ ਗੁਰਪ੍ਰੀਤ ਕੌਰ ਅਤੇ ਸਟਾਫ਼ ਵਲੋਂ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ ਅਤੇ ਇਸੇ ਕੋਰਸ ਵਿੱਚ ਕਾਲਜ ਪੱਧਰ ‘ਤੇ ਦੂਜੇ ਅਤੇ ਤੀਜੇ ਸਥਾਨ ‘ਤੇ ਆਏ ਵਿਦਿਆਰਥੀਆਂ ਨੂੰ ਵੀ ਸਨਮਾਨਿਆ ਗਿਆ। ਇਹ ਮੌਕੇ ਸ੍ਰੀ ਵੀਰਇੰਦਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਇਸ ਨਤੀਜੇ ਲਈ ਮੁਬਾਰਕਬਾਦ ਦਿੱਤੀ। ਇਸ ਮੌਕੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾਕਟਰ ਪਰਵਿੰਦਰ ਸਿੰਘ ਅਤੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥਣ ਮਨਜੋਤ ਸੈਣੀ ਨੇ 90 ਫੀਸਦੀ ਅੰਕਾਂ ਨਾਲ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥਣ ਸਿਮਰਨ ਨੇ 84 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਦੂਜਾ ਅਤੇ ਨਮਰਿਤਾ ਨੇ 83.9 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ। ਸਨਮਾਨ ਮੌਕੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਅਤੇ ਪੁਸਤਕਾਂ ਦੇ ਸੈੱਟ ਪ੍ਰਦਾਨ ਕੀਤੇ ਗਏ। ਇਸ ਦੌਰਾਨ ਪ੍ਰਿੰਸੀਪਲ ਸਮੇਤ ਕੰਪਿਊਟਰ ਵਿਭਾਗ ਦੇ ਸਮੂਹ ਅਧਿਆਪਕਾਂ ਅਤੇ ਹਾਜ਼ਰ ਸਟਾਫ ਮੈਂਬਰਾਨ ਨੇ ਇਨਾਂ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਸ਼ੁੱਭ ਕਾਮਨਾਵਾਂ ਦਿੱਤੀਆ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



