ਹੁਸ਼ਿਆਰਪੁਰ,/ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ) ਪਿੰਡ ਮੇਘੋਵਾਲ ਵਾਸੀਆਂ ਲਈ ਵੱਡੀ ਰਾਹਤ ਦੀ ਖ਼ਬਰ ਆਈ ਹੈ ਜਿੱਥੇ ਕਈ ਸਮੇਂ ਤੋਂ ਚੱਲ ਰਹੀ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਹੱਲ ਹੋ ਗਿਆ ਹੈ। ਇਹ ਮੂਲਭੂਤ ਸੁਵਿਧਾ ਸਿੱਧਾ ਤੌਰ ‘ਤੇ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਐਮ.ਐਲ.ਏ. ਗੜ੍ਹਸ਼ੰਕਰ ਹਲਕਾ ਸ. ਜੈ ਕ੍ਰਿਸ਼ਨ ਸਿੰਘ ਰੌੜੀ ਦੀ ਦਿੱਲਚਸਪੀ ਅਤੇ ਯਤਨਾਂ ਨਾਲ ਸੰਭਵ ਹੋਈ ਹੈ। ਪਿੰਡ ਵਿੱਚ ਪਾਣੀ ਦੀ ਮੋਟਰ ਅਤੇ ਹੋਰ ਜ਼ਰੂਰੀ ਉਪਕਰਨ ਦੇ ਕੇ ਇਸ ਸਮੱਸਿਆ ਦਾ ਹੱਲ ਕੀਤਾ ਗਿਆ। ਜਿਸ ਨਾਲ ਹੁਣ ਪਿੰਡ ਵਾਸੀਆਂ ਨੂੰ ਰੋਜ਼ਾਨਾ ਸਾਫ਼ ਅਤੇ ਪੀਣਯੋਗ ਪਾਣੀ ਉਪਲਬਧ ਹੋਵੇਗਾ। ਇਸ ਮੌਕੇ ਪਿੰਡ ਦੇ ਵਾਸੀਆਂ ਅਤੇ ਪੰਚਾਇਤ ਮੈਂਬਰਾਂ ਨੇ ਡਿਪਟੀ ਸਪੀਕਰ ਰੌੜੀ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਆਪਣੀ ਮੁੱਖ ਤਰਜੀਹ ਬਣਾਇਆ ਹੈ। ਰੌੜੀ ਨੇ ਕਿਹਾ ਮੈਨੂੰ ਪਿੰਡ ਮੇਘੋਵਾਲ ਵਾਸੀਆਂ ਦੀ ਸਮੱਸਿਆ ਦਾ ਪੂਰੀ ਸਮਝ ਸੀ ਅਤੇ ਇਹ ਮੇਰਾ ਫਰਜ਼ ਸੀ ਕਿ ਇਸ ਨੂੰ ਤੁਰੰਤ ਹੱਲ ਕਰਵਾਇਆ ਜਾਵੇ। ਲੋਕਾਂ ਨੂੰ ਪੀਣ ਵਾਲਾ ਪਾਣੀ ਉਪਲਬਧ ਕਰਵਾਉਣਾ ਸਿਰਫ ਇੱਕ ਸਰਕਾਰੀ ਜ਼ਿੰਮੇਵਾਰੀ ਨਹੀਂ, ਸਗੋਂ ਇਹ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਹਲਕੇ ਦੇ ਹੋਰ ਪਿੰਡਾਂ ਵਿੱਚ ਜਿੱਥੇ ਵੀ ਅਜਿਹੀਆਂ ਮੁਸ਼ਕਲਾਂ ਹਨ, ਉਨ੍ਹਾਂ ਦਾ ਵੀ ਤੁਰੰਤ ਹੱਲ ਕਰਵਾਇਆ ਜਾਵੇਗਾ ਤਾਂ ਜੋ ਲੋਕਾਂ ਨੂੰ ਮੁੱਲਭੂਤ ਸਹੂਲਤਾਂ ਮਿਲ ਸਕਣ। ਇਸ ਦੌਰਾਨ ਡਿਪਟੀ ਸਪੀਕਰ ਰੋੜੀ ਤੋਂ ਇਲਾਵਾ ਪਿੰਡ ਮੇਘੋਵਾਲ ਦੀ ਸਰਪੰਚ ਪਰਮਿੰਦਰ ਕੌਰ, ਪੰਚ ਪਰਮਿੰਦਰ ਸਿੰਘ, ਕੁਲਦੀਪ ਸਿੰਘ, ਸਾਜਨ ਸਿੰਘ, ਰਜਨੀ ਬਾਲਾ,
ਰਣਜੀਤ ਕੌਰ ,ਬਲਵਿੰਦਰ ਸਿੰਘ ਅਤੇ ਮਨਜੀਤ ਕੌਰ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



