HOME ਨਹਿਰੀ ਸਬ ਡਵੀਜ਼ਨ ਬਣਾਉਣ ਲਈ ਕੈਬਨਿਟ ਮੰਤਰੀ ਐਡਵੋਕੇਟ ਚੀਮਾ ਦਾ ਧੰਨਵਾਦ ਕੀਤਾ

ਨਹਿਰੀ ਸਬ ਡਵੀਜ਼ਨ ਬਣਾਉਣ ਲਈ ਕੈਬਨਿਟ ਮੰਤਰੀ ਐਡਵੋਕੇਟ ਚੀਮਾ ਦਾ ਧੰਨਵਾਦ ਕੀਤਾ

ਮਾਨਸਾ, ਸੰਗਰੂਰ ਦੇ ਕਿਸਾਨਾਂ ਨੂੰ ਮਿਲੀ ਵੱਡੀ ਰਾਹਤ

 ਮਾਨਸਾ  ਸੰਗਰੂਰ   (ਸਮਾਜ ਵੀਕਲੀ)   (ਹਰਜਿੰਦਰ ਪਾਲ ਛਾਬੜਾ) ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਿੱਥੇ ਨਹਿਰੀ ਪਾਣੀ ਦੀ ਸਹੂਲਤ ਲਈ ਲਗਾਤਾਰ ਸੀਵਰੇਜ ਪ੍ਰਬੰਧਾ ਦਾ ਉਪਰਾਲਾ ਕੀਤਾ ਜਾ ਰਿਹਾ ਹੈ ਉਥੇ ਹੀ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਸਾਨਾਂ ਦੀ ਵੱਡੀ ਮੁਸਕਿਲ ਨੂੰ ਹੱਲ ਕਰਦਿਆਂ ਨਹਿਰੀ ਵਿਭਾਗ ਦੀ ਸਬ ਡਵੀਜ਼ਨ ਸੂਲਰ ਘਰਾਟ ਬਣਾਈ ਗਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸਿੱਧ ਕੁਮੈਂਟੇਟਰ ਸਤਪਾਲ ਸਿੰਘ ਖਡਿਆਲ ਨੇ ਦੱਸਿਆ ਕਿ ਪਿਛਲੇ ਸਮੇਂ ਵਿੱਚ ਮਾਨਸਾ ਸਰਦੂਲਗੜ੍ਹ ਦੇ ਕਿਸਾਨਾਂ ਨੇ ਇਹ ਮਸਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਕਿ ਉਨ੍ਹਾਂ ਨੂੰ ਆਪਣੇ ਨਹਿਰੀ ਮਹਿਕਮੇ ਨਾਲ ਸਬੰਧਤ ਕਿਸੇ ਵੀ ਕੰਮ ਲਈ ਪਟਿਆਲਾ ਜਾਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਬੜੀ ਮੁਸ਼ਕਿਲ ਆਉਂਦੀ ਹੈ । ਇਸ ਨਾਲ ਉਨ੍ਹਾਂ ਦੀ ਬਹੁਤ ਖੱਜਲ ਖੁਆਰੀ ਹੁੰਦੀ ਸੀ । ਜਦੋਂ ਇਸ ਬਾਰੇ ਮਾਣਯੋਗ ਮੰਤਰੀ ਚੀਮਾਂ ਜੀ ਜਾਣੂ ਕਰਵਾਇਆ ਤਾਂ ਉਨ੍ਹਾਂ ਤੁਰੰਤ ਵਿਭਾਗ ਦੇ ਸਕਤਰ ਸ੍ਰੀ ਕ੍ਰਿਸ਼ਨ ਕੁਮਾਰ ਜੀ ਨੂੰ ਜਾਣੂ ਕਰਵਾਇਆ ਤਾ ਉਨ੍ਹਾਂ ਨੇ ਪਹਿਲ ਦੇ ਆਧਾਰ ਤੇ ਕਿਸਾਨਾਂ ਦੀ ਇਸ ਮੁਸਕਿਲ ਨੂੰ ਹੱਲ ਕਰਨ ਲਈ ਇਕ ਸਬ ਡਵੀਜ਼ਨ ਸੂਲਰ ਘਰਾਟ ਬਣਾਉਣ ਦਾ ਫ਼ੈਸਲਾ ਕੀਤਾ ਹੈ । ਇਸ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੀ ਹੈ । ਜੋ ਕਿ ਬਹੁਤ ਹੀ ਮਹੱਤਵਪੂਰਨ ਕਦਮ ਹੈ । ਇਸ ਮੌਕੇ ਸਮੂਹ ਕਿਸਾਨ ਵੀਰਾਂ ਵਲੋ ਮਾਣਯੋਗ ਮੰਤਰੀ ਦਾ ਧੰਨਵਾਦ ਕੀਤਾ ਗਿਆ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸੇਵਾ ਦੇ ਪੁੰਜ ਭਾਈ ਕਨੱਈਆ ਰਾਮ ਜੀ ਅਤੇ ਹੈਨਰੀ ਡਿਉੂਨਾਂ ਜਾਂ ਰੈਡਕਰਾਸ ਦੇ ਮੋਢੀ ਭਾਈ ਕਨੱਈਆ ਰਾਮ ਜੀ
Next articleਡਾਕਟਰ ਬੀ ਆਰ ਅੰਬੇਡਕਰ ਜੀ ਦਾ 135ਵਾਂ ਜਨਮ ਦਿਵਸ ਅਤੇ ਬੁੱਧ ਪੂਰਨਿਮਾ ਮਨਾਇਆ