
ਨਕੋਦਰ ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਪਾਲ ਛਾਬੜਾ) ਸਬ ਡਵੀਜ਼ਨ ਦੇ ਨਵ ਨਿਯੁਕਤ ਡੀ ਐਸ ਪੀ ਸਰਵਣ ਸਿੰਘ ਬੱਲ ਨੇ ਅਹੁਦਾ ਸੰਭਾਲਦਿਆਂ ਹੀ ਸਭ ਤੋਂ ਪਹਿਲਾਂ ਮੇਹਤਪੁਰ ਥਾਣੇ ਦੀ ਚੈਕਿੰਗ ਕੀਤੀ ਅਤੇ ਪੱਤਰਕਾਰਾ ਅਤੇ ਪੱਤਵੰਤੇ ਸੱਜਣਾ ਨਾਲ ਵਿਸ਼ੇਸ਼ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪਿਛਲੀ ਦਿਨੀਂ ਮੇਹਤਪੁਰ ਇਲਾਕੇ ਵਿੱਚ ਨਸ਼ੇ ਦੀ ਓਵਰਡੋਜ ਨਾਲ ਨੋਜਵਾਨਾਂ ਦੀਆਂ ਮੌਤਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਸੀ ਉਨ੍ਹਾਂ ਕਿਹਾ ਕਿ ਮੈ ਸਭ ਤੋਂ ਪਹਿਲਾਂ ਮੇਹਤਪੁਰ ਇਲਾਕੇ ਵਿਚੋਂ ਨਸ਼ਾ ਤਸਕਰਾਂ ਨੂੰ ਨੱਥ ਪਾਉਣ ਲਈ ਹਰ ਸੰਭਵ ਕੋਸ਼ਿਸ਼ ਕਰਾਂਗਾ ਉਨ੍ਹਾਂ ਕਿਹਾ ਉਨ੍ਹਾਂ ਨੇ ਆਪਣੇ ਐਸ ਐਚ ਓ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਜੇਕਰ ਕਿਸੇ ਵੀ ਥਾਣੇ ਦਾ ਕੋਈ ਵੀ ਮੁਲਾਜਮ ਨਸ਼ਾ ਸਮਗਲਰਾਂ ਦੀ ਮਦਦ ਕਰਦਾ ਫੜਿਆ ਗਿਆ ਤਾ ਉਸ ਉਪਰ ਤਰੁੰਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ 24 ਘੰਟਿਆਂ ਵਿੱਚ ਕਦੇ ਵੀ ਆਪਣੀ ਸਬ ਡਵੀਜ਼ਨ ਅਧੀਨ ਪੈਂਦੇ ਥਾਣਿਆਂ ਦੀ ਚੈਕਿੰਗ ਕੀਤੀ ਜਾਵੇਗੀ। ਡੀ ਐਸ ਪੀ ਬੱਲ ਨੇ ਨਸ਼ਾ ਤਸਕਰਾਂ, ਗੁੰਡੇ ਅਨਸਰਾਂ, ਰੇਤ ਮਾਫੀਆ ਅਤੇ ਹੋਰ ਮਾੜੇ ਅਨਸਰਾਂ ਨੂੰ ਚਿਤਾਵਨੀ ਦਿੱਤੀ ਕਿ ਉਹ ਗੈਰ ਕਾਨੂੰਨੀ ਕੰਮ ਕਰਨੇ ਬੰਦ ਕਰ ਦੇਣ ਨਹੀ ਤਾਂ ਉਨ੍ਹਾਂ ਤੇ ਕਾਨੂੰਨੀ ਕਾਰਵਾਈ ਕਰ ਜੇਲ ਭੇਜਿਆ ਜਾਵੇਗਾ। ਉਨ੍ਹਾਂ ਸਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਲਾਕੇ ਵਿੱਚੋਂ ਨਸ਼ਿਆਂ ਦਾ ਕੋਹੜ ਕੱਢਣ ਲਈ ਅਤੇ ਜਵਾਨੀ ਬਚਾਉਣ ਲਈ ਪੁਲਿਸ ਦਾ ਸਹਿਯੋਗ ਕਰਨ ਮੈ ਵਿਸ਼ਵਾਸ ਦਿਵਾਉਂਦਾ ਹਾਂ ਕਿ ਮੇਹਤਪੁਰ ਇਲਾਕੇ ਨੂੰ ਨਸ਼ਾ ਮੁਕਤ ਕਰਨ ਲਈ ਦਿਨ ਰਾਤ ਮਿਹਨਤ ਕਰਾਂਗਾ। ਉਨ੍ਹਾਂ ਸਕੂਲਾਂ ਅੱਗੇ ਬੇਵਜ੍ਹਾ ਖੜ ਰਹੇ ਭੂਡ ਆਸ਼ਕਾਂ, ਮੋਟਰਸਾਈਕਲਾ ਤੇ ਹੁਲੜਬਾਜ਼ੀ ਕਰ ਰਹੇ ਨੋਜਵਾਨਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਸੁਧਰ ਜਾਓ ਨਹੀਂ ਤਾਂ ਆਉਣ ਵਾਲੇ ਦਿਨਾਂ ਵਿਚ ਪੁਲਿਸ ਸਖ਼ਤੀ ਨਾਲ ਪੇਸ਼ ਆਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


