ਚੰਡੀਗੜ੍ਹ (ਸਮਾਜ ਵੀਕਲੀ) :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਸਰਕਾਰ ਨੂੰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਕਰਵਾਉਣ ਮਜਬੂਰ ਕਰਨ ਲਈ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਇਕਜੁੱਟ ਹੋਣ ਕਿਉਂਕਿ ਗੈਂਗਸਟਰਾਂ ਨੇ ਪੰਜਾਬ ਦੀ ਸ਼ਾਂਤੀ ਭੰਗ ਕਰ ਦਿੱਤੀ ਹੈ ਅਤੇ ਆਮ ਆਦਮੀ ਦਾ ਜਿਉਣਾ ਮੁਹਾਲ ਹੋ ਗਿਆ ਹੈ। ਗਿੱਦੜਬਾਹਾ ਦੇ ਪਿੰਡ ਕੋਟਭਾਈ ਦੇ ਹਰਮਨਦੀਪ (20) ਨੂੰ ਫਿਰੌਤੀ ਵਾਸਤੇ ਅਗਵਾ ਕਰਕੇ ਕਤਲ ਕਰਨ ਦੀ ਘਟਨਾ ਨੂੰ ਦਿਲ ਦਹਿਲਾਉਣ ਵਾਲੀ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਦੁੱਖ ਦਾ ਪ੍ਰਗਟਾਵਾ ਕੀਤਾ। ਉਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਪਾਰਟੀ ਦੇ 25 ਜਨਰਲ ਸਕੱਤਰਾਂ ਦੇ ਨਾਵਾਂ ਦਾ ਐਲਾਨ ਕਰਦਿਆਂ ਜਨਰਲ ਸਕੱਤਰਾਂ ਦੀ ਵੱਡੀ ਫੌਜ ਖੜ੍ਹੀ ਕਰ ਦਿੱਤੀ ਹੈ।
ਜਿਹੜੇ ਆਗੂਆਂ ਨੂੰ ਪਾਰਟੀ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ, ਉਨ੍ਹਾਂ ਵਿੱਚ ਜੋਗਿੰਦਰ ਸਿੰਘ ਜਿੰਦੂ, ਬਲਦੇਵ ਸਿੰਘ ਖਹਿਰਾ, ਤੀਰਥ ਸਿੰਘ ਮਾਹਲਾ, ਰਣਜੀਤ ਸਿੰਘ ਢਿੱਲੋਂ, ਕੰਵਰਜੀਤ ਸਿੰਘ ਬਰਕੰਦੀ, ਪਰਮਬੰਸ ਸਿੰਘ ਰੋਮਾਣਾ, ਵਰਦੇਵ ਸਿੰਘ ਮਾਨ, ਰਵੀਕਰਨ ਸਿੰਘ ਕਾਹਲੋਂ, ਬਰਜਿੰਦਰ ਸਿੰਘ ਮੱਖਣ ਬਰਾੜ, ਜਗਦੀਪ ਸਿੰਘ ਚੀਮਾ, ਰਣਜੀਤ ਸਿੰਘ ਗਿੱਲ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਹਰਦੀਪ ਸਿੰਘ ਡਿੰਪੀ ਢਿੱਲੋਂ, ਸਰਬਜੋਤ ਸਿੰਘ ਸਾਹਬੀ ਮੁਕੇਰੀਆਂ, ਯਾਦਵਿੰਦਰ ਸਿੰਘ ਯਾਦੂ, ਆਰਡੀ ਸ਼ਰਮਾ, ਤਲਬੀਰ ਸਿੰਘ ਗਿੱਲ, ਵਿਨਰਜੀਤ ਸਿੰਘ ਗੋਲਡੀ, ਕਰਨੈਲ ਸਿੰਘ ਪੀਰ ਮੁਹੰਮਦ, ਮੋਹਿਤ ਗੁਪਤਾ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਰਾਜਿੰਦਰ ਦੀਪਾ ਸੁਨਾਮ, ਕਮਲ ਚੇਤਲੀ, ਬਚਿੱਤਰ ਸਿੰਘ ਕੋਹਾੜ ਅਤੇ ਵਿਜੇ ਦਾਨਵ ਦੇ ਨਾਮ ਸ਼ਾਮਲ ਹਨ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly