ਕਾਂਗਰਸ ਦੀ ਮਜ਼ਬੂਤੀ ਲਈ ਹਲਕਾ ਪੂਰਬੀ ’ਚ ਗੁਰਮੇਲ ਸਿੰਘ ਪਹਿਲਵਾਨ ਦੀ ਅਗਵਾਈ ਹੇਠ ਹੋਈ ਮੀਟਿੰਗ
2027 ਵਿੱਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਪੰਜਾਬ ਵਿੱਚ ਸਰਕਾਰ ਬਣਾਏਗੀ – ਪਹਿਲਵਾਨ
ਸਮਾਜ ਵੀਕਲੀ ਯੂ ਕੇ
ਲੁਧਿਆਣਾ 3 ਅਗਸਤ (ਕਰਨੈਲ ਸਿੰਘ ਐੱਮ.ਏ.)- ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਸ੍ਰ: ਗੁਰਮੇਲ ਸਿੰਘ ਪਹਿਲਵਾਨ ਦੀ ਪ੍ਰਧਾਨਗੀ ਹੇਠ ਕਾਂਗਰਸ ਦੀ ਮਜਬੂਤੀ ਲਈ ਇੱਕ ਅਹਿਮ ਮੀਟਿੰਗ ਗੁਰਮੇਲ ਸਿੰਘ ਪਹਿਲਵਾਨ ਦੀ ਪ੍ਰਧਾਨਗੀ ਹੇਠ ਵਿਧਾਨ ਸਭਾ ਹਲਕਾ ਪੂਰਬੀ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਜਿਸ ਵਿੱਚ ਵੱਡੀ ਗਿਣਤੀ ਵਿੱਚ ਟਕਸਾਲੀ ਕਾਂਗਰਸੀ ਆਗੂ ਅਤੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਕਾਂਗਰਸੀ ਆਗੂ ਸ੍ਰ: ਗੁਰਮੇਲ ਸਿੰਘ ਪਹਿਲਵਾਨ ਨੇ ਕਾਗਰਸੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਜਿੱਥੇ ਉਦਯੋਗ ਬੁਲੰਦੀਆਂ ਤੇ ਪਹੁੰਚ ਜਾਂਦੇ ਹਨ ਅਤੇ ਪੰਜਾਬ ਅੰਦਰ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਜਾਂਦੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਸੜਕਾਂ ਦਾ ਬੁਰਾ ਹਾਲ ਹੈ ਜੋ ਸਭ ਜਾਣਦੇ ਹਨ। ਉਨ੍ਹਾਂ ਕਿਹਾ ਕਿ ਇਸ ਕਰਕੇ ‘ਆਪ‘ ਸਰਕਾਰ ਲੋਕ ਮਨਾਂ ’ਚ ਉਤਰ ਚੁੱਕੀ ਹੈ ਅਤੇ ਸਮੁੱਚੇ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਪਿਆਰ ਕਰਦੇ ਹਨ । ਉਨ੍ਹਾਂ 2027 ’ਚ ਕਾਂਗਰਸ ਦੀ ਸਰਕਾਰ ਬਣਾਉਣ ਦਾ ਦਾਅਵਾ ਕਰਦੇ ਹੋਏ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਵੱਡੇ ਫਰਕ ਨਾਲ ਜਿੱਤ ਦਰਜ ਕਰਕੇ ਆਪਣੀ ਸਰਕਾਰ ਬਣਾਏਗੀ, ਕਿਉਂਕਿ ਪੰਜਾਬ ਦੇ ਜਨਤਾ ਨੂੰ ਪਤਾ ਹੈ ਕਿ ਕਾਂਗਰਸ ਪਾਰਟੀ ਹੀ ਦੇਸ਼ ਦਾ ਤੇ ਪੰਜਾਬ ਦਾ ਭਲਾ ਕਰ ਸਕਦੀ ਹੈ । ਉਨ੍ਹਾਂ ਕਿਹਾ ਕਿ ਹੁਣ ਹਾਲਾਤ ਇਹ ਹਨ ਕਿ ਪੰਜਾਬ ਡਾਵਾਂਡੋਲ ਹੋ ਰਹੇ ਕਾਨੂੰਨ ਵਿਵਸਥਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਆਏ ਦਿਨ ਹੋ ਰਹੀਆਂ ਲੁੱਟ- ਖਸੁੱਟ ਦੀਆਂ ਵਾਰਦਾਤਾਂ ਤੋਂ ਸੂਬੇ ਦੇ ਲੋਕ ਤੰਗ ਆ ਚੁੱਕੇ ਹਨ, ਜਿਸ ਕਰਕੇ ਹਰ ਇੱਕ ਵਿਅਕਤੀ ਡਰ ਅਤੇ ਸਹਿਮ ਦੇ ਮਾਹੌਲ ਵਿੱਚ ਜਿਓਣ ਲਈ ਮਜ਼ਬੂਰ ਹੈ। ਇਸ ਮੌਕੇ ਉਨ੍ਹਾਂ ਲੈਂਡ ਪੂਲਿੰਗ ਨੀਤੀ ਦੀ ਵਿਰੋਧਤਾ ਕਰਦੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਵੱਡਾ ਧੋਖਾ ਕਰਨ ਦਾ ਮਨ ਬਣਾਈ ਬੈਠੀ ਹੈ ਜਿਸ ਨੂੰ ਕਾਂਗਰਸ ਪਾਰਟੀ ਹਰਗਿਜ਼ ਵੀ ਬਰਦਾਸ਼ਤ ਨਹੀਂ ਕਰੇਗੀ। ਸ੍ਰ: ਗੁਰਮੇਲ ਸਿੰਘ ਪਹਿਲਵਾਨ ਨੇ ਕਿਹਾ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਕੰਮ ਕਰਨਗੇ। ਇਸ ਮੌਕੇ ਸ੍ਰੀ ਸੰਜੇ ਸ਼ਰਮਾਂ ਸਾਬਕਾ ਬਲਾਕ ਪ੍ਰਧਾਨ, ਰਾਜ ਕੁਮਾਰ ਰਾਜੂ, ਹਰਜਿੰਦਰ ਸਿੰਘ ਰਹਮੀ, ਸੁਰਿੰਦਰ ਸਿੰਘ ਮਾਸਕੋ, ਭੁਪਿੰਦਰ ਸਿੰਘ ਚੌਹਾਨ, ਸੰਨੀ ਪਹੁਜਾ ਜ਼ਿਲਾ ਮੀਤ ਪ੍ਰਧਾਨ, ਹਰਜਿੰਦਰ ਸਿੰਘ ਮਿੰਟਾਂ, ਸੰਤੋਖ ਸਿੰਘ, ਅਜੀਤ ਪਵਾਰ ਜੀਤਾ, ਸੁਰਿੰਦਰ ਸਿੰਘ ਮੀਟਾ, ਰਮਨ ਜਗਦੰਬਾ, ਅਮਨ ਕੁਮਾਰ, ਇਕਬਾਲ ਸਿੰਘ, ਸੋਮ ਦੱਤ, ਮਨੋਜ ਪਾਠਕ, ਸਮਸ਼ੇਰ ਲਾਥਾ, ਪਰਮਪਾਲ ਲਾਥਾ, ਦਰਸ਼ਨ ਸੈਣੀ, ਦਵਿੰਦਰ ਕੁਮਾਰ ਆਦਿ ਮੌਜੂਦ ਸਨ।



