* ‘ਤਾਏ ਦੀ ਧੀ ਚੱਲੀ, ਮੈਂ ਕਿਉਂ ਰਹਿਜਾਂ ਕੱਲੀ’ ਸ਼੍ਰੋਮਣੀ ਅਕਾਲੀ ਦਲ ਵੱਲੋਂ ਵਰਕਰ ਮੀਟਿੰਗ ਅੱਜ
ਲੁਧਿਆਣਾ (ਸਮਾਜ ਵੀਕਲੀ) ( ਕਰਨੈਲ ਸਿੰਘ ਐੱਮ.ਏ.) ਵਿਧਾਨ ਸਭਾ ਹਲਕਾ ਪੱਛਮੀ ਦੀ ਉੱਪ ਚੋਣ ਲਈ ਬੇਸ਼ੱਕ ਅਜੇ ਤੱਕ ਤਾਰੀਖ ਦਾ ਐਲਾਨ ਤੱਕ ਨਹੀਂ ਹੋਇਆ ਪਰ ਇਸ ਉੱਪ ਚੋਣ ਲਈ ਰਾਜਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਆਮ ਆਦਮੀ ਪਾਰਟੀ ਵੱਲੋਂ ਜਿੱਥੇ ਰਾਜ ਸਭਾ ਮੈਂਬਰ ਅਰੋੜਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ ਉੱਥੇ ਕਾਂਗਰਸ ਪਾਰਟੀ ਵੱਲੋਂ ਵੀ ਸਾਬਕਾ ਕੈਬਨਿਟ ਮੰਤਰੀ ਪੰਜਾਬ ਸਰਕਾਰ ਭਾਰਤ ਭੂਸ਼ਨ ਆਸ਼ੂ ਨੂੰ ਉਮੀਦਵਾਰ ਐਲਾਨਿਆ ਜਾ ਚੁੱਕਾ ਹੈ। ਅਜੇ ਜੇਕਰ ਉਡੀਕ ਹੈ ਤਾਂ ਉਹ ਭਾਜਪਾ ਵੱਲੋਂ ਐਲਾਨੇ ਜਾਣ ਵਾਲੇ ਉਮੀਦਵਾਰ ਦੀ ਹੈ। ਪਿਛਲੇ ਕੁੱਝ ਦਿਨਾਂ ਤੋਂ ‘ਆਪ’ ਦੀ ਸੀਨੀਅਰ ਲੀਡਰਸ਼ਿਪ ਆਪਣੇ ਉਮੀਦਵਾਰ ਦੇ ਹੱਕ ਵਿੱਚ ਕਈ ਸਮਾਗਮ ਕਰ ਚੁੱਕੀ ਹੈ ਤੇ ਕਾਂਗਰਸ ਪਾਰਟੀ ਵੀ ਆਪਣੀ ਜ਼ੋਰ ਅਸਮਾਇਸ ਤੋਂ ਪਿੱਛੇ ਨਹੀਂ ਹਟ ਰਹੀ। ਬੀਤੇ ਕੱਲ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਦੂਜੀ ਬਰਸੀ ਸਮਾਗਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਵੀ ‘ਤਾਏ ਦੀ ਧੀ ਚੱਲੀ, ਮੈਂ ਕਿਉਂ ਰਹਿਜਾਂ ਕੱਲੀ’ ਦੀ ਗੱਲ ਨੂੰ ਪੂਰਾ ਕਰਨ ਵਾਲੀ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਵਿਧਾਨ ਸਭਾ ਹਲਕਾ ਪੱਛਮੀ ਤੋਂ ਪਾਰਟੀ ਵੱਲੋਂ ਐਲਾਨੇ ਉਮੀਦਵਾਰ ਐਡਵੋਕੇਟ ਪਰਉਪਕਾਰ ਸਿੰਘ ਘੁੰਮਣ ਦੀ ਪਿੱਠ ਥਾਪੜਨ ਅਤੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਲੁਧਿਆਣਾ ਪੁੱਜ ਰਹੇ ਹਨ। ਇਸ ਬਾਰੇ ਜਦ ਐਡਵੋਕੇਟ ਘੁੰਮਣ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਸਵੇਰੇ 11 ਵਜੇ ਉਨ੍ਹਾਂ ਦੇ ਗ੍ਰਹਿ ਪੰਚਸ਼ੀਲ ਵਿਹਾਰ, ਫਿਰੋਜਪੁਰ ਰੋਡ ਵਿਖੇ ਮੁਲਾਕਾਤ ਕਰਨਗੇ । ਉਨ੍ਹਾਂ ਇਹ ਵੀ ਦੱਸਿਆ ਕਿ ਸੁਖਬੀਰ ਸਿੰਘ ਬਾਦਲ ਇੱਥੇ 2 ਦਿਨ ਰਹਿਣਗੇ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



