ਭੀਖੀ,(ਸਮਾਜ ਵੀਕਲੀ) ( ਕਮਲ ਜਿੰਦਲ ) ਸਥਾਨਕ ਮਾਰਕਿਟ ਕਮੇਟੀ ਦਫ਼ਤਰ ਵਿੱਖੇ ਕਿਸਾਨ ਮਜ਼ਦੂਰ ਹਾਦਸਾ ਭਲਾਈ ਯੋਜਨਾ ਤਹਿਤ ਹਾਦਸਾਗ੍ਰਸਤ ਵਿਅਕਤੀਆਂ ਨੂੰ ਵਿੱਤੀ ਸਹਾਇਤਾ ਦੇ ਚੈੱਕ ਵੰਡੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਮਾਰਕਿਟ ਕਮੇਟੀ ਚੇਅਰਮੈਨ ਮਾ ਵਰਿੰਦਰ ਸੋਨੀ ਭੀਖੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਖੇਤੀਬਾੜੀ ਧੰਦਿਆਂ ਦੋਰਾਨ ਵਾਪਰੇ ਹਾਦਸੇ ਲਈ ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਵੰਡੇ ਗਏ। ਜਿਹੜੇ ਵਿਅਕਤੀ ਖੇਤਾਂ ਵਿੱਚ ਕੰਮ ਧੰਦੇ ਕਰਦੇ ਹੋਏ ਕਿਸੇ ਹਾਦਸੇ ਦੇ ਸ਼ਿਕਾਰ ਹੋ ਜਾਂਦੇ ਹਨ ਤਾਂ ਮੰਡੀ ਬੋਰਡ ਵੱਲੋਂ ਉਹਨਾਂ ਨੂੰ ਸਹਾਇਤਾ ਦੇ ਤੌਰ ਤੇ ਰਾਸ਼ੀ ਦਿੱਤੀ ਜਾਂਦੀ ਹੈ। ਮਾਰਕਿਟ ਕਮੇਟੀ ਚੇਅਰਮੈਨ ਮਾ ਵਰਿੰਦਰ ਸੋਨੀ ਨੇ ਮਾਨਯੋਗ ਐਮਐਲਏ ਡਾ ਵਿਜੈ ਸਿੰਗਲਾ ਦੀ ਮੌਜੂਦਗੀ ਵਿੱਚ ਜਗਤਾਰ ਸਿੰਘ ਮੋਹਰ ਸਿੰਘ ਵਾਲਾ, ਦਰਸ਼ਨ ਸਿੰਘ ਖੀਵਾ,ਬੁੱਧੂ ਸਿੰਘ ਮੱਤੀ, ਸੱਤਪਾਲ ਸਿੰਘ ਰੱਲਾ ਅਤੇ ਖੇਤ ਵਿੱਚ ਕਰੰਟ ਲੱਗਣ ਨਾਲ ਹੋਈ ਮੌਤ ਕਾਰਣ ਜਗਤਾਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਮੋਹਰ ਸਿੰਘ ਵਾਲਾ ਦੀ ਮਾਤਾ ਚਰਨਜੀਤ ਕੌਰ ਤਿੰਨ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਦਿੱਤੇ ਗਏ।ਇਸ ਮੌਕੇ ਸੈਕਟਰੀ ਕਿੰਮੀ ਗਰਗ, ਲੇਖਾਕਾਰ ਪ੍ਰਿਥੀ, ਗੁਰਸੇਵਕ ਸਿੰਘ ਕੋਟੜਾ, ਕੁਲਵਿੰਦਰ ਸਿੰਘ ਅਤਲਾ , ਗੁਰਜੰਟ ਸਿੰਘ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj