ਸੰਜੀਵ ਸਿੰਘ ਸੈਣੀ, ਮੋਹਾਲੀ- : ਅੱਜ ਵਿਸ਼ਵ ਪੰਜਾਬੀ ਸਭਾ ਕੇਨੈਡਾ ਵੱਲੋਂ ਪੰਜਾਬੀ ਮਾਂ ਬੋਲੀ ਲਈ ਕੱਢੀ ਜਾ ਰਹੀ ਪੰਜ ਰੋਜ਼ਾ ਬਸ ਰੈਲੀ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਤੋਂ ਤੋਰੀ ਗਈ। ਇਸ ਰੈਲੀ ਨੂੰ ਸਿੱਖਿਆ ਅਤੇ ਭਾਸ਼ਾ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਹਰੀ ਝੰਡੀ ਦਿੱਤੀ ਗਈ। ਇਸ ਬਸ ਰੈਲੀ ਦੀ ਰਹਿਨੁਮਾਈ ਸਭਾ ਦੇ ਚੇਅਰਮੈਨ ਡਾ.ਦਲਬੀਰ ਸਿੰਘ ਕਥੂਰੀਆ, ਪ੍ਰਧਾਨ ਬਲਬੀਰ ਕੌਰ ਰਾਏਕੋਟੀ, ਬਰੈਂਡ ਅੰਬੈਂਸਡਰ ਸ਼੍ਰੀ ਬਾਲ ਮੁਕੰਦ ਸ਼ਰਮਾ ਜੀ, ਸਭਾ ਦੇ ਉਪ ਪ੍ਰਧਾਨ ਪਰਵੀਨ ਸੰਧੂ ਵੱਲੋਂ ਕੀਤੀ ਗਈ। ਇਸ ਰੈਲੀ ਵਿੱਚ ਵੱਖ ਵੱਖ ਜਿਲਿਆਂ ਤੋਂ ਆ ਕੇ ਮਾਂ ਬੋਲੀ ਪੰਜਾਬੀ ਦੇ ਪ੍ਰੇਮੀਆਂ ਨੇ ਹੁੰਮ-ਹੁੰਮਾ ਕੇ ਸ਼ਿਰਕਤ ਕੀਤੀ। ਇਹ ਬਸ ਰੈਲੀ ਪੰਜਾਬ ਭਵਨ, ਸੈਕਟਰ -3, ਚੰਡੀਗੜ੍ਹ ਤੋਂ ਰਵਾਨਾ ਹੋ ਕੇ ਮਾਤਾ ਸਾਹਿਬ ਕੋਰ ਨਰਸਿੰਗ ਕਾਲਜ, ਬਿਲੋਂਗੀ ਵਿਖੇ ਪਹੁੰਚੀ। ਜਿਥੇ ਕਿ ਬਸ ਰੈਲੀ ਵਿੱਚ ਸ਼ਾਮਿਲ ਸ਼ਖਸ਼ੀਅਤਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਇਥੇ ਹੀ ਸਾਰੀਆਂ ਮਹਾਨ ਸ਼ਖਸ਼ੀਅਤਾਂ ਨੇ ਪੰਜਾਬੀ ਮਾਂ ਬੋਲੀ ਬਾਰੇ ਕਾਲਜ ਦੇ ਵਿਦਿਆਰਥੀਆਂ ਨਾਲ ਅਪਨੇ ਵਿਚਾਰ ਸਾਂਝੇ ਕੀਤੇ ਅਤੇ ਇਹਨਾਂ ਸ਼ਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly