ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਅੱਜ ਮਿਤੀ 9 ਜੁਲਾਈ 2025 ਨੂੰ ਟਰੇਡ ਯੂਨੀਅਨ ਦੇ ਸੱਦੇ ਤੇ ਡਿਵੀਜ਼ਨ ਬੰਗਾ ਦੇ ਮੁਲਾਜ਼ਮਾਂ ਸਾਥੀਆਂ ਵੱਲੋਂ ਹੜਤਾਲ ਕੀਤੀ ਗਈ ਅਤੇ ਸਾਂਝੇ ਤੌਰ ਤੇ ਕਿਸਾਨ ਆਗੂਆਂ ਤੇ ਮੁਲਾਜ਼ਮ ਸਾਥੀਆਂ ਵੱਲੋਂ ਰੋਸ ਰੈਲੀ ਕੀਤੀ ਗਈ ਜਿਸ ਵਿੱਚ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਬੁਲਾਰਿਆਂ ਵੱਲੋਂ ਕਿਹਾ ਗਿਆ ਕਿ ਕਿਵੇਂ ਸਰਕਾਰ ਆਪਣੀਆਂ ਚਾਲਾਂ ਰਾਹੀਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਕੇ ਮੁਲਾਜ਼ਮਾ ਮਜ਼ਦੂਰਾਂ ਕਿਸਾਨਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਠੇਕੇਦਾਰੀ ਸਿਸਟਮ ਨੂੰ ਵਧਾਇਆ ਜਾ ਰਿਹਾ ਹੈ ਆਮ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ। ਮੁਲਾਜ਼ਮਾਂ ਦੇ ਮਸਲੇ ਚਾਹੇ ਉਹ ਡੀਏ ਚਾਹੇ ਉਹ ਪੱਕੀ ਭਰਤੀ ਚਾਹੇ ਉਹ ਠੇਕੇਦਾਰੀ ਸਿਸਟਮ ਨੂੰ ਬੰਦ ਕਰਨਾ ਉਸ ਨੂੰ ਨਹੀਂ ਰੋਕਿਆ ਜਾ ਰਿਹਾ। ਕੱਚੇ ਕਾਮਿਆਂ ਨੂੰ ਪੱਕੇ ਨਹੀਂ ਕੀਤਾ ਜਾ ਰਿਹਾ ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਜਾ ਰਹੀ ਮੰਗੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕੀਤਾ ਜਾ ਰਿਹਾ। ਜੇਕਰ ਸਰਕਾਰ ਆਪਣੀਆਂ ਇਹਨਾਂ ਨਿਕੰਮੀਆਂ ਚਾਲਾਂ ਨੂੰ ਬੰਦ ਕਰਕੇ ਮੁਲਾਜ਼ਮਾਂ ਪ੍ਰਤੀ ਮੰਗਾਂ ਨੂੰ ਨਹੀਂ ਮੰਨਦੀ ਤਾਂ ਆਉਣ ਵਾਲੇ ਸਮੇਂ ਵਿੱਚ ਜੋ ਵੀ ਜਥੇਬੰਦੀਆਂ ਦੇ ਸੰਘਰਸ਼ ਹੋਣਗੇ ਮੁਲਾਜਮ ਆਗੂ ਵੱਧ ਚੜ ਕੇ ਹਿੱਸਾ ਲੈਣਗੇ ਅਤੇ ਜੇ ਕੋਈ ਮੁਲਾਜਮ ਦਾ ਜਾਂ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਹੋਵੇਗਾ ਉਸਦੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ। ਰੈਲੀ ਵਿੱਚ ਸ਼ਾਮਿਲ ਬੁਲਾਰੇ ਸਾਥੀ ਗੁਰਪ੍ਰੀਤ ਸਿੰਘ, ਅਵਤਾਰ ਸਿੰਘ, ਜੇ ਈ ਸਿਟੀ,ਨੰਦ ਲਾਲ, ਅੰਤ ਵਿਚ ਰਾਮ ਲੁਭਾਇਆ ਸਾਬਕਾ ਵਿੱਤ ਸਕੱਤਰ ਟੀ ਐਸ ਯੂ ਪੰਜਾਬ ਆਦਿ ਨੇ ਵਿਚਾਰ ਪੇਸ਼ ਕੀਤ ਅਤੇ ਰੈਲੀ ਨੂੰ ਸਮਾਪਤ ਕੀਤਾ ਅਤੇ ਸਟੇਜ ਦੀ ਕਾਰਵਾਈ ਸੁਰਿੰਦਰ ਪਾਲ ਵਲੋਂ ਨਿਭਾਈ ਗਈ,ਵੱਡੀ ਗਿਣਤੀ ਵਿਚ ਸਾਥੀ ਸ਼ਾਮਲ ਹੋਏ।
ਅੱਜ ਮਿਤੀ 9 ਜੁਲਾਈ 2025 ਨੂੰ ਟਰੇਡ ਯੂਨੀਅਨ ਦੇ ਸੱਦੇ ਤੇ ਡਿਵੀਜ਼ਨ ਬੰਗਾ ਦੇ ਮੁਲਾਜ਼ਮਾਂ ਵੱਲੋਂ ਹੜਤਾਲ ਕੀਤੀ ਗਈ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



