ਸੜੋਆ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਅੱਜ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਬਲਾਕ ਸੜੋਆ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਜ਼ਿਲ੍ਹਾ ਚੇਅਰਮੈਨ ਡਾਕਟਰ ਸੁਰਿੰਦਰ ਪਾਲ ਸਿੰਘ ਜੈਨ ਪੁਰੀ ਪਹੁੰਚੇ ਇਹ ਮੀਟਿੰਗ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਤੀ ਗਈ ਇਸ ਦੌਰਾਨ ਉਨ੍ਹਾਂ ਬੋਲਦਿਆਂ ਸਾਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨੀ ਤੇ ਚਾਨਣਾ ਪਾਇਆ ਗਿਆ ਅਤੇ ਉਨ੍ਹਾਂ ਦੇ ਦੱਸੇ ਮਾਰਗ ਤੇ ਚੱਲਣ ਦਾ ਪ੍ਰਣ ਕੀਤਾ ਗਿਆ ਇਸ ਦੌਰਾਨ ਉਨ੍ਹਾਂ ਬੋਲਦਿਆਂ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਜੀ ਦੇ ਬੁਤ ਦੀ ਕੀਤੀ ਭੰਨ ਤੋੜ ਦੇ ਮਾਮਲੇ ਵਿੱਚ ਅਸਲ ਦੋਸ਼ੀਆਂ ਨੂੰ ਸਾਹਮਣੇ ਲਿਆਂਦਾ ਜਾਵੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਵਿਅਕਤੀ ਦੇ ਪਿੱਛੇ ਕਿਹੜੀਆਂ ਤਾਕਤਾਂ ਹਨ ਉਸ ਦੀ ਡੁੰਘਾਈ ਨਾਲ ਜਾਂਚ ਕੀਤੀ ਜਾਵੇ ਐਸੋਸੀਏਸ਼ਨ ਇਸ ਦੀ ਨਿਖੇਧੀ ਕਰਦੀ ਹੈ ਇਸ ਦੋਰਾਨ ਜ਼ਿਲ੍ਹਾ ਚੇਅਰਮੈਨ ਨੇ ਬੋਲਦਿਆਂ ਕਿਹਾ ਕਿ ਦੇਸ਼ ਦਾ ਸੰਵਿਧਾਨ ਬਣਾਉਣ ਵਾਲਿਆਂ ਨੇ ਬਿਨਾਂ ਕਿਸੇ ਭੇਦ ਭਾਵ ਦੇ ਭਾਰਤ ਦੇ ਹਰੇਕ ਨਾਗਰਿਕ ਨੂੰ ਅਧਿਕਾਰ ਦੇਣ ਦੇ ਨਾਲ ਸਦੀਆਂ ਤੋਂ ਪਸ਼ੂਆਂ ਦੀ ਤਰ੍ਹਾਂ ਜੀਵਨ ਬਤੀਤ ਕਰਦੇ ਹੋਏ ਦਲਿਤਾਂ ਨੂੰ ਇਨਸਾਨਾਂ ਦੀ ਤਰ੍ਹਾਂ ਜੀਉਣ ਦਾ ਅਧਿਕਾਰ ਦਿੱਤਾ ਹਰੇਕ ਧਰਮ ਦੀ ਔਰਤ ਨੂੰ ਜਿਸ ਨੂੰ ਪੈਰ ਦੀ ਜੁੱਤੀ ਸਮਝਿਆ ਜਾਂਦਾ ਸੀ ਬਾਬਾ ਸਾਹਿਬ ਨੇ ਬਰਾਬਰ ਦੇ ਅਧਿਕਾਰ ਲੈਕੇ ਦਿੱਤੇ ਐਸੋਸੀਏਸ਼ਨ ਬਾਬਾ ਸਾਹਿਬ ਨੂੰ ਠੇਸ ਪਹੁੰਚਾਣ ਵਾਲੀ ਘਟਨਾ ਦੀ ਨਿਖੇਧੀ ਕਰਦੀ ਹੈ ਅਸੀਂ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਸਾਡੀਆਂ ਮੰਨੀਆਂ ਹੋਈਆਂ ਮੰਗਾਂ ਤੁਰੰਤ ਮੰਨੀਆਂ ਜਾਣ ਇਸ ਦੋਰਾਨ ਹਾਜ਼ਰ ਹੋਏ ਡਾਕਟਰ ਜਗਤਾਰ ਸਿੰਘ,ਡਾ ਹੰਸ ਰਾਜ,ਡਾ ਸੰਤੋਖ ਸਿੰਘ,ਡਾ ਜਗਜੀਵਨ ਰਾਮ,ਡਾ ਜਸਵੀਰ ਸਿੰਘ,ਡਾ ਸ਼ੇਰ ਸਿੰਘ,ਡਾ ਪ੍ਰੇਮ ਸਿੰਘ ,ਡਾ ਲਲਿਤ ਕੁਮਾਰ,ਡਾ ਸੁਰਿੰਦਰ ਨੋਰਧ,ਡਾ ਹਰਮੇਸ਼ ਲਾਲ, ਡਾਕਟਰ ਗੁਰਦੇਵ ਸਿੰਘ ਪ੍ਰੈਸ ਸਕੱਤਰ ਅਤੇ ਡਾਕਟਰ ਬਲਬੀਰ ਮਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj