ਮੁੰਬਈ (ਸਮਾਜ ਵੀਕਲੀ): ਐਨਸੀਪੀ ਦੇ ਮੁਖੀ ਸ਼ਰਦ ਪਵਾਰ ਨੇ ਇਸ ਮੌਕੇ ਕਿਹਾ ਕਿ ਜਿਹੜੇ ਲੋਕਤੰਤਰ ਤੇ ਧਰਮ ਨਿਰਪੱਖਤਾ ਵਿਚ ਯਕੀਨ ਰੱਖਦੇ ਹਨ, ਉਨ੍ਹਾਂ ਨੂੰ ਇਕੱਠੇ ਹੋਣਾ ਚਾਹੀਦਾ ਹੈ। ਉਨ੍ਹਾਂ ਇਕ ਤਰ੍ਹਾਂ ਦੀ ਵਿਚਾਰਧਾਰਾ ਰੱਖਣ ਵਾਲੀਆਂ ਪਾਰਟੀਆਂ ਦੇ ਏਕੇ ਦੀ ਸ਼ਲਾਘਾ ਕੀਤੀ। ਪਵਾਰ ਨੇ ਕਿਹਾ ਕਿ ਇਸ ਵੇਲੇ ਭਾਰਤ ਦੀ ਸਥਿਤੀ ਬਹੁਤ ਧੁੰਦਲੀ ਹੈ। ਕਿਸਾਨ ਕਈ ਮਹੀਨਿਆਂ ਤੋ ਸੰਘਰਸ਼ ਕਰ ਰਿਹਾ ਹੈ, ਹੋਰ ਵੀ ਕਈ ਮੁੱਦੇ ਹਨ। ਮੌਜੂਦਾ ਸਰਕਾਰ ਇਨ੍ਹਾਂ ਦਾ ਹੱਲ ਕਰਨ ਵਿਚ ਨਾਕਾਮ ਰਹੀ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly