ਫਰੀਦਕੋਟ/ਭਲੂਰ 21 ਜੁਲਾਈ (ਬੇਅੰਤ ਗਿੱਲ ਭਲੂਰ) ਪੰਜਾਬੀ ਲੇਖਕ ਮੰਚ ਫਰੀਦਕੋਟ ਦੇ ਆਹੁੱਦੇਦਾਰਾਂ ਦੀ ਇਕ ਜ਼ਰੂਰੀ ਇਕੱਤਰਤਾ ਪੰਜਾਬੀ ਦੇ ਪ੍ਰਸਿੱਧ ਆਲੋਚਕ ਸਾਹਿਤਕਾਰ ਪ੍ਰੋ. ਬ੍ਰਹਮਜਗਦੀਸ਼ ਸਿੰਘ ਦੀ ਦੇਖ ਰੇਖ ਹੇਠ ਹੋਈ। ਇਸ ਸਮੇਂ ਮੰਚ ਦੇ ਪ੍ਰਧਾਨ ਮਨਜਿੰਦਰ ਗੋਲ੍ਹੀ, ਧਰਮ ਪ੍ਰਵਾਨਾ, ਜੀਤ ਕੰਮੇਆਣਾ, ਇੰਜੀ. ਚਰਨਜੀਤ ਸਿੰਘ ਵੀ ਹਾਜ਼ਰ ਸਨ। ਇਸ ਸਮੇਂ ਸਾਰਿਆਂ ਦੀ ਸਹਿਮਤੀ ਨਾਲ ਪੰਜਾਬੀ ਲੇਖਕ ਮੰਚ ਫਰੀਦਕੋਟ ਵੱਲੋਂ ਪੰਜਾਬੀ ਦੇ ਪ੍ਰਸਿੱਧ ਲੇਖਕ ਸੁੰਦਰ ਪਾਲ ਪ੍ਰੇਮੀ ਜੈਤੋ ਨਾਲ ਰੂਬਰੂ ਸਮਾਗਮ ਕਰਵਾਉਣ ਦਾ ਫ਼ੈਸਲਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਚ ਦੇ ਪ੍ਰਧਾਨ ਮਨਜਿੰਦਰ ਸਿੰਘ ਗੋਲ੍ਹੀ ਨੇ ਪ੍ਰੈਸ ਨੂੰ ਦੱਸਿਆ ਕਿ ਇਹ ਸਮਾਗਮ 23 ਜੁਲਾਈ ਦਿਨ ਐਤਵਾਰ ਨੂੰ ਗੁਰਦੁਆਰਾ ਹਰਿੰਦਰਾ ਨਗਰ ਫ਼ਰੀਦਕੋਟ ਦੀ ਲਾਇਬ੍ਰੇਰੀ ਵਿਚ ਕਰਵਾਇਆ ਜਾ ਰਿਹਾ ਹੈ। ਉਹਨਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੱਸਿਆ ਕਿ ਸੁੰਦਰ ਪਾਲ ਪ੍ਰੇਮੀ ਲੱਗਭਗ ਵੀਹ ਕਿਤਾਬਾਂ ਦੇ ਰਚੇਤਾ ਹਨ ਅਤੇ ਉਹ ਰੇਡਿਉ ਦੇ ਵੀ ਪ੍ਰਵਾਨਿਤ ਕਵੀ ਹਨ।ਇਸ ਮੌਕੇ ਹੋਰ ਵੀ ਵੱਡੀ ਗਿਣਤੀ ਵਿਚ ਲੇਖਕ ਤੇ ਸਾਹਿਤਕਾਰ ਪਹੁੰਚ ਰਹੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly