HOME ਸਕੂਲ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ...

ਸਕੂਲ ਵਿੱਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ

3
ਫਿਲੌਰ/ਅੱਪਰਾ (ਸਮਾਜ ਵੀਕਲੀ)  (ਦੀਪਾ)–  ਨੇੜਲੇ ਪਿੰਡ ਛੋਕਰਾਂ ਵਿਖੇ ਸਥਿਤ ਸਰਕਾਰੀ ਮਿਡਲ ਸਕੂਲ ਵਿੱਚ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਕਾਮਰੇਡ ਭੁਪਿੰਦਰ ਸਿੰਘ ਛੋਕਰ (ਕੈਨੇਡਾ) ਅਤੇ ਕਾਮਰੇਡ ਸ਼ੰਕਰ ਸਿੰਘ ਕੈਨੇਡਾ ਦੇ ਪਰਿਵਾਰ ਵੱਲੋਂ ਅੱਠਵੀਂ ਜਮਾਤ ਵਿੱਚੋਂ ਪਹਿਲੇ ਸਥਾਨ ’ਤੇ ਰਹਿਣ ਵਾਲੇ ਵਿਦਿਆਰਥੀ ਨੂੰ 20 ਹਜ਼ਾਰ ਰੁਪਏ, ਦੂਜੇ ਨੰਬਰ ’ਤੇ ਰਹਿਣ ਵਾਲੇ ਬੱਚੇ ਨੂੰ 10 ਹਜ਼ਾਰ ਰੁਪਏ ਅਤੇ ਸਕੂਲ ਦੇ ਵਿਕਾਸ ਕਾਰਜਾਂ ਲਈ 20 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਨਕਦ ਦਿੱਤਾ ਗਿਆ ਸੀ। ਉਕਤ ਰਾਸ਼ੀ ਬੀਬੀ ਬਲਜਿੰਦਰ ਕੌਰ ਛੋਕਰ ਵੱਲੋਂ ਸਕੂਲ ਸਟਾਫ਼ ਨੂੰ ਸੌਂਪੀ ਗਈ। ਇਸ ਮੌਕੇ ਬੋਲਦਿਆਂ ਮਾਸਟਰ ਕੁਲਵੀਰ ਸਿੰਘ ਨੇ ਕਿਹਾ ਕਿ ਛੋਕਰ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਸਕੂਲ ਦੇ ਵਿਕਾਸ ਕਾਰਜਾਂ ਲਈ ਮਿਹਨਤ ਕਰ ਰਿਹਾ ਹੈ। ਇਸ ਮੌਕੇ ਬਲਜਿੰਦਰ ਕੌਰ ਕੈਨੇਡਾ, ਸਰਬਜੀਤ ਸਿੰਘ ਰਾਣਾ, ਮੁਹੰਮਦ ਸਰਵਰ ਮੱਖਣ ਸਾਬਕਾ ਮੈਂਬਰ ਬਾਲਕ ਸੰਮਤੀ, ਬਲਵੀਰ ਸਿੰਘ ਛੋਕਰ, ਮਨਜੀਤ ਸਿੰਘ ਖਾਲਸਾ ਪੰਚ, ਅਵਤਾਰ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਇੱਥੇ ਕੁਝ ਵੀ ਨਹੀਂ ਆਪਣਾ!
Next articleਗਾਇਕ ਤੇ ਗੀਤਕਾਰ ਕੁਲਵੀਰ ਲੱਲੀਆਂ ਦੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਗੀਤ ‘ਦਰਸ਼ਨ’ ਦਾ ਵੀਡੀਓ ਸ਼ੂਟ ਮੁਕੰਮਲ